21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਿਵਲ ਹਸਪਤਾਲ ਨਾਭਾ ਦਾ ਕੀਤਾ ਦੌਰਾ ਤੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ

ਨਾਭਾ, 20 ਅਗਸਤ (ਵਰਿੰਦਰ ਵਰਮਾ)-ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਇਲਾਜ ਲਈ ਆਏ ਲੋਕਾਂ ਤੇ ਮਰੀਜ਼ਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਐਸ.

Ad Position 21
No active advertisement
ਅਜੀਤ ਡੈਸਕ 21-08-2026
ਨਾਭਾ, 20 ਅਗਸਤ (ਵਰਿੰਦਰ ਵਰਮਾ)-ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਇਲਾਜ ਲਈ ਆਏ ਲੋਕਾਂ ਤੇ ਮਰੀਜ਼ਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਐਸ. ਐਮ. ਓ. ਵੀਨੂ ਗੋਇਲ ਨਾਲ ਗੱਲਬਾਤ ਕੀਤੀ ਅਤੇ ਹਸਪਤਾਲ ਵਿਚ ਦਾਖ਼ਲ ਹੋਏ ਮਰੀਜ਼ਾਂ ਤੋਂ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਪੁੱਛਿਆ ਅਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਮੌਕੇਂ ਉਨ੍ਹਾਂ ਨੇ ਬਲੱਡ ਬੈਂਕ, ਲੈਬੋਰਟਰੀ ਤੋਂ ਮਰਦਾਨਾ ਤੇ ਜ਼ਨਾਨਾ ਵਾਰਡਾਂ ਵਿਚ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਿਆਂਦੀ ਗਈ ਸਿਹਤ ਕ੍ਰਾਂਤੀ ਨਾਲ ਸਹੀ ਸਮੇਂ ’ਤੇ ਮਿਲ ਰਹੇ ਵਧੀਆ ਇਲਾਜ ਨਾਲ ਅੱਜ ਮੁੜ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਵਿਸ਼ਵਾਸ ਬਣਿਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਲੋਕਾਂ ਨੂੰ ਮੁਫ਼ਤ ਦਵਾਈਆਂ, ਟੈਸਟ, ਐਕਸ-ਰੇ ਅਤੇ ਅਲਟਰਾਸਾਊਂਡ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸੁਵਿਧਾਵਾਂ ਮਿਲ ਰਹੀਆਂ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਆਮ ਆਦਮੀ ਕਲੀਨਿਕ ਅਤੇ ਡਿਸਪੈਂਸਰੀਆਂ ਵਿਚ ਵੀ ਲੋਕਾਂ ਨੂੰ ਵਧੀਆ ਇਲਾਜ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਏ. ਦੇ ਹੱਕ ਤੋਂ ਮੁਨਕਰ ਸਰਕਾਰ ਮੁਲਾਜ਼ਮਾਂ-ਪੈਨਸ਼ਨਰਾਂ ਨਾਲ ਕਰ ਰਹੀ ਧੱਕਾ-ਜਥੇ. ਭੱਟੀ ਅਗਲੀ ਖ਼ਬਰ ਰਾਸ਼ਨ ਕਾਰਡ ਵੈਰੀਫਿਕੇਸ਼ਨ ਦੀਆਂ ਡਿਊਟੀਆਂ ਅਧਿਆਪਕਾਂ ਤੋਂ ਤੁਰੰਤ ਵਾਪਸ ਲਈਆਂ ਜਾਣ-ਡੀ. ਟੀ. ਐੱਫ.
Ad Position 24