21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਖੋ-ਖੋ ਦੇ ਮੈਦਾਨ ’ਚ ਵੀ ਛਾਇਆ ਸਰਕਾਰੀ ਹਾਈ ਸਮਾਰਟ ਸਕੂਲ ਫਤਿਹਪੁਰ

ਭਾਦਸੋਂ, 20 ਅਗਸਤ (ਪ੍ਰਦੀਪ ਦੰਦਰਾਲਾ)-ਸਰਕਾਰੀ ਹਾਈ ਸਮਾਰਟ ਸਕੂਲ ਫਤਿਹਪੁਰ ਦੀਆਂ ਵਿਦਿਆਰਥਣਾਂ ਨੇ ਬਲਾਕ ਭਾਦਸੋਂ-2 ਦੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਖੋ-ਖੋ ਦੇ ਮੁਕਾਬਲਿਆਂ ਵਿਚ ਸਕੂਲ ਦੀਆਂ ਦੋਵੇਂ ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਬਿਹਤਰੀਨ ਨਤੀਜੇ ਹਾਸਿਲ ਕੀਤੇ।

Ad Position 21
No active advertisement
ਅਜੀਤ ਡੈਸਕ 21-08-2026
ਭਾਦਸੋਂ, 20 ਅਗਸਤ (ਪ੍ਰਦੀਪ ਦੰਦਰਾਲਾ)-ਸਰਕਾਰੀ ਹਾਈ ਸਮਾਰਟ ਸਕੂਲ ਫਤਿਹਪੁਰ ਦੀਆਂ ਵਿਦਿਆਰਥਣਾਂ ਨੇ ਬਲਾਕ ਭਾਦਸੋਂ-2 ਦੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਖੋ-ਖੋ ਦੇ ਮੁਕਾਬਲਿਆਂ ਵਿਚ ਸਕੂਲ ਦੀਆਂ ਦੋਵੇਂ ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਬਿਹਤਰੀਨ ਨਤੀਜੇ ਹਾਸਿਲ ਕੀਤੇ। ਅੰਡਰ-14 ਲੜਕੀਆਂ ਦੀ ਖੋ-ਖੋ ਟੀਮ ਨੇ ਬਲਾਕ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਕੀਤੀ, ਜਦਕਿ ਅੰਡਰ-17 ਲੜਕੀਆਂ ਦੀ ਖੋ-ਖੋ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮੰਨਵਾਇਆ। ਇਸ ਮੌਕੇ ਸਕੂਲ ਦੇ ਹੈੱਡਮਾਸਟਰ ਰਾਜਿੰਦਰ ਸਿੰਘ ਨੇ ਜੇਤੂ ਟੀਮਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਟੀਮ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਕੇ ਉੱਚ ਪੱਧਰ ’ਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਪੀ.ਟੀ.ਆਈ. ਅਧਿਆਪਕਾ ਜਸਵੀਰ ਕੌਰ ਦੀ ਯੋਗ ਅਗਵਾਈ, ਮਿਹਨਤ ਅਤੇ ਲਗਾਤਾਰ ਪ੍ਰੇਰਣਾ ਨੂੰ ਵੀ ਜਾਂਦਾ ਹੈ। ਇਸ ਮੌਕੇ ਬੇਅੰਤਦੀਪ ਕੌਰ, ਸਕਿੰਦਰ ਸਿੰਘ, ਪ੍ਰਦੀਪ ਕੌਰ, ਧਰਵਿੰਦਰ ਸਿੰਘ, ਪਾਇਲ ਗੋਇਲ, ਜਸਪ੍ਰੀਤ ਕੌਰ, ਨੀਰਜ ਸ਼ਰਮਾ ਤੇ ਜਸ਼ਨ ਕੁਮਾਰ ਨੇ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ਲੋਕ ਮਿਲਣੀ ਰਾਹੀਂ ਲੋਕਾਂ ਨਾਲ ਜੁੜ ਕੇ ਵਿਕਾਸ ਦੀਆਂ ਤਰਜੀਹਾਂ ’ਤੇ ਚਰਚਾ ਅਗਲੀ ਖ਼ਬਰ ਡੀ.ਏ. ਦੇ ਹੱਕ ਤੋਂ ਮੁਨਕਰ ਸਰਕਾਰ ਮੁਲਾਜ਼ਮਾਂ-ਪੈਨਸ਼ਨਰਾਂ ਨਾਲ ਕਰ ਰਹੀ ਧੱਕਾ-ਜਥੇ. ਭੱਟੀ
Ad Position 24