21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਦਾ ਕੀਤਾ ਜਾਵੇਗਾ ਪੂਰਨ ਸਮਰਥਨ-ਬਰਜਿੰਦਰ ਸਿੰਘ ਪਰਵਾਨਾ

ਰਾਜਪੁਰਾ, 20 ਅਗਸਤ (ਰਣਜੀਤ ਸਿੰਘ)-ਪੰਜਾਬ ਵਿਚ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੜਕੀ ਆਵਾਜਾਈ, ਸਕੂਲ, ਕਾਲਜ, ਬਾਜ਼ਾਰ ਤੇ ਹੋਰ ਅਦਾਰੇ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਬੰਦ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾ ਸਕੇ। ਇਹ ਪ੍ਰਗਟਾਵਾ ਦਮਦਮੀ ਟਕਸਾਲ ਰਾਜਪੁਰਾ ਦੇ ਮੁਖੀ ਬਰਜਿੰਦਰ ਸਿੰਘ ਪਰਵਾਨਾ ਨੇ ਜਾਣਕਾਰੀ ਦਿੰਦੇ ਹੋਏ ਕੀਤਾ।

Ad Position 21
No active advertisement
ਅਜੀਤ ਡੈਸਕ 21-08-2026
ਰਾਜਪੁਰਾ, 20 ਅਗਸਤ (ਰਣਜੀਤ ਸਿੰਘ)-ਪੰਜਾਬ ਵਿਚ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੜਕੀ ਆਵਾਜਾਈ, ਸਕੂਲ, ਕਾਲਜ, ਬਾਜ਼ਾਰ ਤੇ ਹੋਰ ਅਦਾਰੇ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਬੰਦ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾ ਸਕੇ। ਇਹ ਪ੍ਰਗਟਾਵਾ ਦਮਦਮੀ ਟਕਸਾਲ ਰਾਜਪੁਰਾ ਦੇ ਮੁਖੀ ਬਰਜਿੰਦਰ ਸਿੰਘ ਪਰਵਾਨਾ ਨੇ ਜਾਣਕਾਰੀ ਦਿੰਦੇ ਹੋਏ ਕੀਤਾ। ਭਾਈ ਪਰਵਾਨਾ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਲੰਮੇ ਸਮੇਂ ਤੋਂ ਬੰਦ ਹਨ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਿਥੋਂ ਦਾ ਇਨਸਾਫ਼ ਤੇ ਕਾਨੂੰਨ ਹੈ। ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਸਵੇਰੇ ਸੱਤ ਵਜੇ ਤੋਂ ਲੈ ਕੇ ਬਾਅਦ ਦੁਪਹਿਰ ਦੋ ਵਜੇ ਤੱਕ ਸ਼ਾਂਤਮਈ ਢੰਗ ਨਾਲ ਪੂਰਨ ਤੌਰ ’ ਤੇ ਬੰਦ ਕੀਤਾ ਜਾਵੇਗਾ। ਉਨ੍ਹਾਂ ਨੇ ਸਮੂਹ ਵਪਾਰੀਆਂ, ਕਾਰੋਬਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ ਭਾਈ ਚਾਰੇ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੰਦ ਦਾ ਸਮਰਥਨ ਕਰਨ ਅਤੇ ਆਪਣਾ ਸਹਿਯੋਗ ਦੇਣ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਏਅਰਪੋਰਟ ਤੇ ਫਲਾਈਟ ਹੈ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸਮਰਥਨ ਕਰਨ ਅਤੇ ਦੁਪਿਹਰ ਦੋ ਵਜੇ ਬਾਅਦ ਦੁਕਾਨਾਂ ਅਤੇ ਹੋਰ ਕਾਰੋਬਾਰ ਖੋਲ੍ਹ ਸਕਦੇ ਹਨ। ਉਨ੍ਹਾਂ ਨਾਲ ਦਵਿੰਦਰ ਸਿੰਘ, ਗੁਰਚੈਨ ਸਿੰਘ ਭਾਉ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਐਲਾਨ ਨੂੰ ਪੂਰਨ ਸਮਰਥਨ ਕੀਤਾ ਜਾਵੇ-ਬਹਿਰੂ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ਲੋਕ ਮਿਲਣੀ ਰਾਹੀਂ ਲੋਕਾਂ ਨਾਲ ਜੁੜ ਕੇ ਵਿਕਾਸ ਦੀਆਂ ਤਰਜੀਹਾਂ ’ਤੇ ਚਰਚਾ
Ad Position 24