21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਸਨਮਾਨ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਚੰਡੀਗੜ੍ਹ ਵਿਖੇ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ ਜੇਤੂ ਤੇ ਅੰਤਰਰਾਸ਼ਟਰੀ ਵੇਟਲਿਫਟਰ ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਸਨਮਾਨਿਤ ਕੀਤਾ। ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਮਾਣ ਵਧਿਆ ਹੈ।

Ad Position 21
No active advertisement
ਅਜੀਤ ਡੈਸਕ 21-08-2026
ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਚੰਡੀਗੜ੍ਹ ਵਿਖੇ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ ਜੇਤੂ ਤੇ ਅੰਤਰਰਾਸ਼ਟਰੀ ਵੇਟਲਿਫਟਰ ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਸਨਮਾਨਿਤ ਕੀਤਾ। ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਉਨ੍ਹਾਂ ਨੇ ਹਰਜਿੰਦਰ ਕੌਰ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਬਦੌਲਤ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਲਗਾਤਾਰ ਉੱਤਮ ਪ੍ਰਦਰਸ਼ਨ ਕੀਤਾ ਹੈ।ਜ਼ਿਕਰਯੋਗ ਹੈ ਕਿ ਹਰਜਿੰਦਰ ਕੌਰ ਨੇ ਇਸ ਤੋਂ ਪਹਿਲਾਂ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ-2022 ਵਿਚ ਕਾਂਸੀ ਦਾ ਤਗਮਾ ਜਿੱਤਿਆ ਸੀ। ਹੁਣ ਰਾਸ਼ਟਰਮੰਡਲ ਖੇਡਾਂ-2026 ਵਿਚ ਚਾਂਦੀ ਦਾ ਤਗਮਾ ਜਿੱਤ ਕੇ ਉਨ੍ਹਾਂ ਨੇ ਇਕ ਵਾਰ ਫਿਰ ਆਪਣੀ ਪ੍ਰਤਿਭਾ, ਨਿਰੰਤਰਤਾ ਅਤੇ ਸਖ਼ਤ ਮਿਹਨਤ ਦਾ ਸਬੂਤ ਦਿੱਤਾ ਹੈ। ਸ੍ਰੀ ਕਟਾਰੀਆ ਨੇ ਕਿਹਾ ਕਿ ਹਰਜਿੰਦਰ ਕੌਰ ਵਰਗੇ ਖਿਡਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ ਅਤੇ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਅਤੇ ਉੱਚੀਆਂ ਪ੍ਰਾਪਤੀਆਂ ਹਾਸਿਲ ਕਰਨ ਲਈ ਉਤਸ਼ਾਹਿਤ ਕਰਦੇ ਹਨ। ਰਾਜਪਾਲ ਨੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਉਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਪੰਜਾਬ ਅਤੇ ਭਾਰਤ ਲਈ ਹੋਰ ਵੀ ਕਈ ਤਗਮੇ ਜਿੱਤਣਗੇ।
Ad Position 22
No active advertisement
ਪਿਛਲੀ ਖ਼ਬਰ ਕਿੱਲੋ ਅਫ਼ੀਮ ਸਮੇਤ ਕਾਬੂ ਪਰਚਾ ਦਰਜ ਅਗਲੀ ਖ਼ਬਰ ਸਕਾਲਰਜ਼ ਸਕੂਲ ਨੇ ਜ਼ੋਨਲ ਪੱਧਰ ’ਤੇ ਰੋਲਰ ਸਕੇਟਿੰਗ ’ਚ ਜਿੱਤੇ 15 ਤਗਮੇ
Ad Position 24