ਪਟਿਆਲਾ, 20 ਅਗਸਤ (ਅ.ਸ. ਅਹਲੂਵਾਲੀਆ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸੰਬੰਧੀ ਪੱਤਰਕਾਰ ਮਿਲਣੀ ਦੌਰਾਨ ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਹੋਰ ਸਮਾਂ ਜੇਲ੍ਹਾਂ ਵਿਚ ਰੱਖਣਾ ਇਨਸਾਫ਼ ਦੇ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਤੁਰੰਤ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਸਰਕਾਰ ਤੱਕ ਪਹੁੰਚਾਉਣ ਲਈ 21 ਅਗਸਤ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਇਸ ਦੌਰਾਨ ਵੱਖ - ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ, ਧਰਨੇ ਤੇ ਇਕੱਠ ਕੀਤੇ ਜਾਣਗੇ। ਰੇਲ ਆਵਾਜਾਈ ਰੋਕਣ, ਮੁੱਖ ਸੜਕਾਂ ਤੇ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਨ ਅਤੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਬੰਦੀ ਸਿੰਘਾਂ ਨੂੰ ਇਨਸਾਫ਼ ਦਿਵਾਉਣ ਲਈ ਹੈ ਅਤੇ ਸਮੂਹ ਪ੍ਰਦਰਸ਼ਨਕਾਰੀਆਂ ਨੂੰ ਅਮਨ-ਸ਼ਾਂਤੀ ਬਣਾਈ ਰੱਖਦਿਆਂ ਲੋਕਤਾਂਤਰਿਕ ਢੰਗ ਨਾਲ ਆਪਣਾ ਰੋਸ ਦਰਜ ਕਰਵਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੁਰਜੀਤ ਸਿੰਘ ਗੜ੍ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਪ੍ਰੋ. ਮਹਿੰਦਰ ਪਾਲ ਸਿੰਘ ਅਕਾਲੀ ਦਲ ਅੰਮ੍ਰਿਤਸਰ, ਭਾਈ ਜਸਵਿੰਦਰ ਸਿੰਘ ਰਾਜਪੁਰਾ ਤਾਲਮੇਲ ਕਮੇਟੀ ਮੈਂਬਰ, ਭਾਈ ਇੰਦਰਵੀਰ ਸਿੰਘ, ਬਾਬਾ ਮੋਹਨ ਸਿੰਘ ਬਾਰਣਵਾਲੇ, ਰਾਜੀਵ ਸਿੰਘ ਨਲੀਕਾ, ਮਨਜੀਤ ਸਿੰਘ ਚਾਹਲ, ਬਲਜੀਤ ਸਿੰਘ, ਅਕਾਲੀ ਦਲ ਅੰਮ੍ਰਿਤਸਰ, ਮੀਤ ਪ੍ਰਧਾਨ ਕੰਵਲਜੀਤ ਸਿੰਘ ਗੋਕਾ, ਪ੍ਰੋਫੈਸਰ ਸਤਨਾਮ ਕੌਰ, ਮੁੱਖ ਬੁਲਾਰਾ ਪੰਜਾਬ ਮਾਈ ਭਾਗੋ ਇਸਤਰੀ ਵਿੰਗ, ਅਕਾਲੀ ਦਲ ਵਾਰਿਸ ਪੰਜਾਬ ਦੀ ਆਰਗੇਨਾਈਜ਼ਿੰਗ ਸਕੱਤਰ ਪੰਜਾਬ, ਸੁਰਜੀਤ ਸਿੰਘ, ਭੁਪਿੰਦਰ ਸਿੰਘ ਵਾਰਿਸ ਪੰਜਾਬ ਦੇ, ਬਾਬਾ ਆਸਜੀਤ ਸਿੰਘ, ਭੁਪਿੰਦਰ ਸਿੰਘ, ਮੈਂਬਰ ਵਾਰਿਸ ਪੰਜਾਬ ਦੇ, ਜੌਹਾਲ ਸਿੰਘ, ਸ਼ਰਨਜੀਤ ਸਿੰਘ ਜੋਗੀਪੁਰ, ਜੰਗ ਸਿੰਘ ਭਟੇੜੀ ਕਿਸਾਨ ਯੂਨੀਅਨ, ਸੁਖਬੀਰ ਸਿੰਘ ਬਲਬੇੜਾ, ਕਿਸਾਨ ਯੂਨੀਅਨ ਤੋਂ ਸਨਪ੍ਰੀਤ ਸਿੰਘ, ਵਾਰਿਸ ਪੰਜਾਬ ਦੇ, ਗੁਰਜੰਟ ਸਿੰਘ, ਕੌਮੀ ਇਨਸਾਫ਼ ਮੋਰਚਾ ਮੈਂਬਰ ਕਮੇਟੀ, ਮਨਮੋਹਨ ਸਿੰਘ ਤੇ ਹਰਭਜਨ ਸਿੰਘ, ਅਕਾਲੀ ਦਲ ਅੰਮ੍ਰਿਤਸਰ ਸਮੇਤ ਹੋਰ ਆਗੂ ਅਤੇ ਵਰਕਰ ਆਦਿ ਹਾਜ਼ਰ ਸਨ।