ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇਕ ਮਹੀਨੇ ਅੰਦਰ ਹੱਲ ਯਕੀਨੀ ਬਣਾਇਆ ਜਾਵੇ-ਅਨਿਲ ਠਾਕੁਰ
ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸੰਬੰਧੀ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਹਲਕਿਆਂ ਦੇ ਵਪਾਰੀਆਂ ਦੀਆਂ ਸ਼ਿਕਾਇਤਾਂ ਸੰਬੰਧੀ ਰੀਵਿਊ ਮੀਟਿੰਗ ਕਰਦਿਆਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਪਰਸਨ ਤੇ ਆਮ ਆਦਮੀ ਪਾਰਟੀ ਦੇ ਸਟੇਟ ਪ੍ਰੈਜ਼ੀਡੈਂਟ, ਟਰੇਡ ਵਿੰਗ ਅਨਿਲ ਠਾਕੁਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਲਗਪਗ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਵਾਈਸ ਚੇਅਰਪਰਸਨ ਨੇ ਦੱਸਿਆ ਕਿ ਮੁੱਖ ਮੰਤਰੀ ਸ.
ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸੰਬੰਧੀ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਹਲਕਿਆਂ ਦੇ ਵਪਾਰੀਆਂ ਦੀਆਂ ਸ਼ਿਕਾਇਤਾਂ ਸੰਬੰਧੀ ਰੀਵਿਊ ਮੀਟਿੰਗ ਕਰਦਿਆਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਪਰਸਨ ਤੇ ਆਮ ਆਦਮੀ ਪਾਰਟੀ ਦੇ ਸਟੇਟ ਪ੍ਰੈਜ਼ੀਡੈਂਟ, ਟਰੇਡ ਵਿੰਗ ਅਨਿਲ ਠਾਕੁਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਲਗਪਗ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਵਾਈਸ ਚੇਅਰਪਰਸਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਲਈ 40 ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ ਹਨ, ਜਦਕਿ ਹਰੇਕ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦਿੱਤੇ ਗਏ ਹਨ। ਇਨ੍ਹਾਂ ਫੰਡਾਂ ਰਾਹੀਂ ਵਪਾਰੀਆਂ ਨਾਲ ਸੰਬੰਧਤ ਬਿਜਲੀ ਦੇ ਟਰਾਂਸਫਾਰਮਰ, ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਗਠਨ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਕੀਤਾ ਗਿਆ ਇਕ ਅਹਿਮ ਉਪਰਾਲਾ ਹੈ। ਇਸ ਰਾਹੀਂ ਵਪਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸਰਕਾਰ ਤੱਕ ਪਹੁੰਚਾਉਣ ਲਈ ਇਕ ਪ੍ਰਭਾਵਸ਼ਾਲੀ ਮੰਚ ਮਿਲਿਆ ਹੈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਇਕ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਜਾਇਜ਼ਾ ਲਿਆ ਜਾਵੇਗਾ ਤੇ ਉਨ੍ਹਾਂ ਦੇ ਨਿਪਟਾਰੇ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਜਿਨ੍ਹਾਂ ਹਲਕਿਆਂ ਵਿਚ ਪ੍ਰਗਤੀ ਰਿਪੋਰਟ ਤਸੱਲੀਬਖਸ਼ ਨਹੀਂ ਪਾਈ ਗਈ, ਉਨ੍ਹਾਂ ਨੂੰ ਇਕ ਮਹੀਨੇ ਦੇ ਅੰਦਰ ਬਕਾਇਆ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ। ਅਨਿਲ ਠਾਕੁਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ। ਇਸ ਮੌਕੇ ਮੈਂਬਰ ਪੰਜਾਬ ਟ੍ਰੇਡ ਕਮਿਸ਼ਨ ਪੰਜਾਬ ਸੰਜੀਵ ਗੁਪਤਾ, ਵਾਈਸ ਚੇਅਰਮੈਨ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਗੁਰਪ੍ਰੀਤ ਸਿੰਘ ਧਮੋਲੀ, ਜ਼ਿਲ੍ਹਾ ਚੇਅਰਮੈਨ ਵਿਨੋਦ ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।