20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਕਿਯੂ ਸ਼ਾਦੀਪੁਰ ਦੀ ਮਹੀਨਾਵਾਰ ਬੈਠਕ, ਚੰਡੀਗੜ੍ਹ ਮੋਰਚੇ ਲਈ 1000 ਕਿਸਾਨਾਂ ਦੇ ਕਾਫ਼ਲੇ ਦੀਆਂ ਲਾਈਆਂ ਡਿਊਟੀਆਂ

ਸਨੌਰ, 20 ਅਗਸਤ (ਮੋਹਣ ਸਿੰਘ ਭੱਟੀ)-ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੀ ਅਹਿਮ ਮਹੀਨਾਵਾਰ ਮੀਟਿੰਗ ਇਤਿਹਾਸਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸ਼ੰਕਰ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ, ਜਿਸ ਵਿਚ ਜਥੇਬੰਦੀ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ .

Ad Position 21
No active advertisement
ਅਜੀਤ ਡੈਸਕ 21-08-2026
ਸਨੌਰ, 20 ਅਗਸਤ (ਮੋਹਣ ਸਿੰਘ ਭੱਟੀ)-ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੀ ਅਹਿਮ ਮਹੀਨਾਵਾਰ ਮੀਟਿੰਗ ਇਤਿਹਾਸਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸ਼ੰਕਰ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ, ਜਿਸ ਵਿਚ ਜਥੇਬੰਦੀ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ . ਐੱਮ.) ਦੇ ਸੀਨੀਅਰ ਆਗੂ ਬੂਟਾ ਸਿੰਘ ਸ਼ਾਦੀਪੁਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਇਕ ਹਫ਼ਤੇ ਦੇ ਪੱਕੇ ਮੋਰਚੇ ਨੂੰ ਕਾਮਯਾਬ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਰਣਨੀਤੀ ਉਲੀਕੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਰੱਦ ਕਰਵਾਉਣਾ, ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ਦਾ ਹੱਲ, ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਤੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਹੱਕਾਂ ਦੀ ਰਾਖੀ, 60 ਸਾਲ ਦੀ ਉਮਰ ਉਪਰੰਤ 10,000 ਰੁਪਏ ਮਹੀਨਾਵਾਰ ਪੈਨਸ਼ਨ ਲਾਗੂ ਕਰਵਾਉਣਾ ਅਤੇ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਬਾਸਮਤੀ ਸਮੇਤ ਸਾਰੀਆਂ ਫ਼ਸਲਾਂ ਦੀ ਖ਼ਰੀਦ ’ਤੇ ਐੱਮ. ਐੱਸ. ਪੀ. ਦਾ ਕਾਨੂੰਨੀ ਗਾਰੰਟੀ ਕਾਨੂੰਨ ਬਣਵਾਉਣ ਵਰਗੀਆਂ ਮੰਗਾਂ ਲਈ ਸੰਘਰਸ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਐੱਸ. ਕੇ. ਐਮ. ਦੇ ਫ਼ੈਸਲੇ ਅਨੁਸਾਰ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਮੋਰਚੇ ਲਈ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਜਥੇਬੰਦੀ ਵਲੋਂ ਘੱਟੋ-ਘੱਟ 1000 ਕਿਸਾਨਾਂ ਦਾ ਵੱਡਾ ਕਾਫ਼ਲਾ ਟਰਾਲੀਆਂ ਅਤੇ ਰਾਸ਼ਨ ਲੈ ਕੇ ਇਸ ਧਰਨੇ ਵਿਚ ਸ਼ਾਮਿਲ ਹੋਵੇਗਾ। ਇਕੱਤਰਤਾ ਵਿਚ ਸੀਨੀਅਰ ਸੂਬਾ ਕਿਸਾਨ ਆਗੂ ਜਸਵਿੰਦਰ ਸਿੰਘ ਮੋਹਣੀ ਭਾਂਖਰ, ਹਰਬੰਸ ਸਿੰਘ ਦਦਹੇੜਾ ਪ੍ਰੈੱਸ ਸਕੱਤਰ, ਕੈਪਟਨ ਮੇਜਰ ਸਿੰਘ, ਹਾਕਮ ਸਿੰਘ ਥੂਹੀ, ਬਲਕਾਰ ਸਿੰਘ ਸੰਘਰਸ਼ੀ, ਭਗਵੰਤ ਸਿੰਘ ਗੁਰਾਇਆ, ਜਰਨੈਲ ਸਿੰਘ, ਸੁਖਵਿੰਦਰ ਸਿੰਘ ਸੁੱਖਾ ਵਿਰਕ ਅਲੀਪੁਰ, ਕੁਲਵਿੰਦਰ ਸਿੰਘ, ਲੱਖਾ ਸਿੰਘ ਸੰਧੂ, ਸੰਸਾਰ ਸਿੰਘ ਸੰਧੂ, ਹਰਵਿੰਦਰ ਬੱਬੀ ਯਾਦ ਜਾਦੂ, ਅਮਨਦੀਪ ਵਿਰਕ ਮਸੀਂਗਣ, ਕਮਲਜੀਤ ਸਿੰਘ ਨਿਜਾਮਣੀਵਾਲਾ, ਲਾਡੀ ਜਰਮਨੀ ਵਾਲਾ, ਗੁਰਸੇਵਕ ਸਿੰਘ ਨਿਜਾਮਣੀਵਾਲਾ, ਜੋਗਿੰਦਰ ਸਿੰਘ ਲਲੋਛੀ, ਮੱਲ ਸਿੰਘ ਲਲੋਛੀ, ਸਰਪੰਚ ਲਲੋਛੀ, ਸਿਮਰਨਜੀਤ ਸਿੰਘ ਸਿਮਰਾ, ਹਰਪਾਲ ਸਿੰਘ, ਤਲਵਿੰਦਰ ਪਾਲਾ ਸਿੰਘ ਸਨੌਰ, ਗੁਰਵਿੰਦਰ ਸਿੰਘ ਕਾਲਾ ਸਰਪੰਚ ਲਲੋਛੀ, ਬੰਟੀ ਗੱਜੂਮਾਜਰਾ ਅਤੇ ਹਰਵਿੰਦਰ ਸ਼ੰਕਰਪੁਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 70 ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ਵਿਚ ਫ੍ਰੀ ਸਟਾਈਲ ਕੁਸ਼ਤੀਆਂ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼ ਅਗਲੀ ਖ਼ਬਰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇਕ ਮਹੀਨੇ ਅੰਦਰ ਹੱਲ ਯਕੀਨੀ ਬਣਾਇਆ ਜਾਵੇ-ਅਨਿਲ ਠਾਕੁਰ
Ad Position 24