20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

70 ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ਵਿਚ ਫ੍ਰੀ ਸਟਾਈਲ ਕੁਸ਼ਤੀਆਂ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
No active advertisement
ਅਜੀਤ ਡੈਸਕ 21-08-2026
ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14 ਤੇ 19 ਲੜਕਿਆਂ ਦੇ ਫ੍ਰੀ ਸਟਾਈਲ ਕੁਸ਼ਤੀਆਂ ਦੇ ਮੁਕਾਬਲੇ ਕੇਸਰ ਦੇ ਅਖਾੜੇ ਵਿਚ ਕਰਵਾਏ ਗਏ। ਪੰਜਾਬ ਕੁਸ਼ਤੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਮਹਿੰਦਰ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ’ਤੇ ਕੇਸਰ ਬਾਗ ਦੇ ਅਖਾੜੇ ਵਿਚ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਦਵਿੰਦਰ ਸਿੰਘ ਜੋਨਲ ਸਕੱਤਰ ਪਾਤੜਾਂ, ਸਾਰਜ ਸਿੰਘ ਕੋਚ ਕੁਸ਼ਤੀਆਂ ਖੇਡ ਵਿਭਾਗ, ਰਾਕੇਸ਼ ਅਰੋੜਾ ਪੀ. ਟੀ. ਆਈ., ਲੈਕਚਰਾਰ ਨਰੰਜਣ ਸਿੰਘ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਖੜਾ ਇਨਕਲੇਵ ਵਾਸੀਆਂ ਨੇ ਰੱਖੀਆਂ ਸਮੱਸਿਆਵਾਂ, ਸੁਰਜੀਤ ਸਿੰਘ ਰੱਖੜਾ ਨੇ ਜਲਦ ਹੱਲ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਭਾਕਿਯੂ ਸ਼ਾਦੀਪੁਰ ਦੀ ਮਹੀਨਾਵਾਰ ਬੈਠਕ, ਚੰਡੀਗੜ੍ਹ ਮੋਰਚੇ ਲਈ 1000 ਕਿਸਾਨਾਂ ਦੇ ਕਾਫ਼ਲੇ ਦੀਆਂ ਲਾਈਆਂ ਡਿਊਟੀਆਂ
Ad Position 24