20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ਼ੁਤਰਾਣਾ ਦੇ ਪਿੰਡ ਖਾਂਗ ਤੋਂ ਬੂਥ ਪੱਧਰ ਦੀਆਂ ਮੀਟਿੰਗਾਂ ਦਾ ਸਿਲਸਿਲਾ ਕੀਤਾ ਸ਼ੁਰੂ

ਪਾਤੜਾਂ, 20 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ਼ੁਤਰਾਣਾ ਅੰਦਰ ਬੂਥ ਪੱਧਰ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਖਾਂਗ ਤੋਂ ਸ਼ੁਰੂ ਕੀਤਾ ਗਿਆ ਜਿੱਥੇ ਸ਼੍ਰੋਮਣੀ ਅਕਾਲੀ ਦਲ ਸਰਕਲ ਪਾਤੜਾਂ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇਜਬੀਰ ਸਿੰਘ ਖਾਂਗ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਇਕੱਠ ਹੋਇਆ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੁੱਚੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਹਲਕਾ ਇੰਚਾਰਜਾਂ ਵੱਲੋਂ ਬੂਥ ਪੱਧਰ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਹਰੇਕ ਹਲਕੇ ਦੇ ਹਰ ਇੱਕ ਪਿੰਡ ਅੰਦਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਸਮੇਂ ਪੰਜਾਬ ਦੇ ਪਿੰਡਾਂ ਦੇ ਹੋਏ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਗਈਆਂ ਸਕੀਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਸਕੇ।

Ad Position 21
No active advertisement
ਅਜੀਤ ਡੈਸਕ 21-08-2026
ਪਾਤੜਾਂ, 20 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ਼ੁਤਰਾਣਾ ਅੰਦਰ ਬੂਥ ਪੱਧਰ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਖਾਂਗ ਤੋਂ ਸ਼ੁਰੂ ਕੀਤਾ ਗਿਆ ਜਿੱਥੇ ਸ਼੍ਰੋਮਣੀ ਅਕਾਲੀ ਦਲ ਸਰਕਲ ਪਾਤੜਾਂ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇਜਬੀਰ ਸਿੰਘ ਖਾਂਗ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਇਕੱਠ ਹੋਇਆ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੁੱਚੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਹਲਕਾ ਇੰਚਾਰਜਾਂ ਵੱਲੋਂ ਬੂਥ ਪੱਧਰ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਹਰੇਕ ਹਲਕੇ ਦੇ ਹਰ ਇੱਕ ਪਿੰਡ ਅੰਦਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਸਮੇਂ ਪੰਜਾਬ ਦੇ ਪਿੰਡਾਂ ਦੇ ਹੋਏ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਗਈਆਂ ਸਕੀਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਸਕੇ। ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ ਅਤੇ ਯੂਥ ਅਕਾਲੀ ਆਗੂ ਤੇਜਵੀਰ ਸਿੰਘ ਖਾਂਗ ਨੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੋ ਹਲਕੇ ਅੰਦਰ ਬੂਥ ਪੱਧਰ ਦੀਆਂ ਮੀਟਿੰਗਾਂ ਕਰਨ ਦਾ ਆਦੇਸ਼ ਦਿੱਤਾ ਹੈ ਉਸ ਦੇ ਤਹਿਤ ਸਮੁੱਚੇ ਹਲਕੇ ਅੰਦਰ ਹਰ ਇੱਕ ਪਿੰਡ ਅੰਦਰ ਅਕਾਲੀ ਦਲ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰ ਦਿੱਤਾ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਪੰਜਾਬ ਦੀ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਦੁਬਾਰਾ ਫਿਰ ਸੱਤਾ ਵਿੱਚ ਲਿਆਉਣ ਲਈ ਕਾਹਲੇ ਬੈਠੇ ਹਨ। ਇਸ ਮੌਕੇ ਇੱਥੇ ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ, ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇਜਬਰ ਸਿੰਘ ਖਾਂਗ, ਨਿਸ਼ਾਨ ਸਿੰਘ ਖਾਂਗ, ਸਾਬਕਾ ਸਰਪੰਚ ਪ੍ਰੇਮ ਰਾਮ, ਹਰਦੀਪ ਸਿੰਘ ਵਡੈਚ, ਜੈਪਾਲ ਸਰਪੰਚ, ਸਾਹਿਬ ਸਿੰਘ ਵੜੈਚ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਬਾਵਾ ਸ਼ੇਰਗੜ੍ਹ, ਕੁਲਦੀਪ ਸਿੰਘ ਨੰਬਰਦਾਰ, ਗਿਆਨ ਚੰਦ, ਜਗਸੀਰ ਰਾਮ, ਜੈਪਾਲ ਮੈਂਬਰ ਪੰਚਾਇਤ, ਗੁਰਜੀਤ ਸਿੰਘ ਮੈਂਬਰ ਪੰਚਾਇਤ, ਗੁਲਾਬ ਸਿੰਘ ਮੈਂਬਰ ਪੰਚਾਇਤ, ਸਰਬਜੀਤ ਸਿੰਘ, ਰਾਮਫਲ ਰਾਮ ਸਾਬਕਾ ਮੈਂਬਰ ਪੰਚਾਇਤ, ਡਾਕਟਰ ਮਹਿੰਦਰ ਮੈਂਬਰ ਪੰਚਾਇਤ, ਰਣਜੀਤ ਸਿੰਘ ਵਿਰਕ ,ਵਿਕਰਮ ਸਿੰਘ ਵੜੈਚ, ਅਮਰ ਰਾਮ ਮੈਂਬਰ ਪੰਚਾਇਤ, ਗਗਨਦੀਪ ਰਾਮ ਮੈਂਬਰ ਪੰਚਾਇਤ, ਕਸ਼ਮੀਰਾ ਰਾਮ ਅਤੇ ਅਜੈਬ ਸਿੰਘ ਵਿਰਕ, ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ’ਤੇ ਹੋਏ ਹਮਲੇ ਦੀ ਜੁਗਰਾਜ ਸਿੰਘ ਵਰ੍ਹੇ ਵਲੋਂ ਨਿਖੇਧੀ ਅਗਲੀ ਖ਼ਬਰ ਹੀਰਾ ਇਨਕਲੇਵ ਪੁੱਡਾ ਵਿਖੇ ਤੀਆਂ ਦਾ ਮੇਲਾ ਮਨਾਇਆ
Ad Position 24