21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਡਾ. ਬੀ. ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਤਾਇਕਵਾਂਡੋ ਮੁਕਾਬਲਿਆਂ ’ਚ ਗੱਡਿਆ ਝੰਡਾ

ਦੇਵੀਗੜ੍ਹ, 21 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ.

Ad Position 21
No active advertisement
ਅਜੀਤ ਡੈਸਕ 22-08-2026
ਦੇਵੀਗੜ੍ਹ, 21 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ 70ਵੀਆਂ ਜ਼ੋਨਲ ਖੇਡਾਂ ਦੇ ਤਾਇਕਵਾਂਡੋ ਮੁਕਾਬਲਿਆਂ ’ਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਤਿਹਾਸਕ ਜਿੱਤ ਦਰਜ ਕੀਤੀ ਹੈ। ਭੁਨਰਹੇੜੀ ਜ਼ੋਨ ਅਧੀਨ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਪੂਰੇ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਬਿਹਤਰੀਨ ਤਕਨੀਕ ਦਾ ਮੁਜ਼ਾਹਰਾ ਕਰਦਿਆਂ ਕੁੱਲ 29 ਤਗਮੇ ਆਪਣੇ ਨਾਂਅ ਕੀਤੇ। ਮੁਕਾਬਲਿਆਂ ਦੌਰਾਨ ਸਕੂਲ ਦੀਆਂ ਲੜਕੀਆਂ ਨੇ ਸ਼ਾਨਦਾਰ ਖੇਡਦਿਆਂ 10 ਸੋਨ, 3 ਚਾਂਦੀ ਤੇ 2 ਕਾਂਸੇ ਦੇ ਤਗਮੇ ਜਿੱਤੇ, ਜਦਕਿ ਲੜਕਿਆਂ ਨੇ ਵੀ ਪਿੱਛੇ ਨਾ ਰਹਿੰਦਿਆਂ 11 ਸੋਨ ਤੇ 3 ਚਾਂਦੀ ਦੇ ਤਗਮੇ ਪ੍ਰਾਪਤ ਕੀਤੇ। ਕੁੱਲ ਮਿਲਾ ਕੇ ਸਕੂਲ ਦੇ ਝੋਲੀ 21 ਸੋਨ, 6 ਚਾਂਦੀ ਤੇ 2 ਕਾਂਸੀ ਦੇ ਤਗਮੇ ਪਏ। ਸਕੂਲ ਵਾਪਸ ਪਰਤਣ ‘ਤੇ ਜੇਤੂ ਖਿਡਾਰੀਆਂ ਦਾ ਪ੍ਰਬੰਧਕਾਂ, ਅਧਿਆਪਕਾਂ ਤੇ ਸਾਥੀ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਬੱਚਿਆਂ ਦੀ ਸਖ਼ਤ ਮਿਹਨਤ ਅਤੇ ਕੋਚਾਂ ਦੀ ਲਗਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਲਈ ਹਰ ਸੰਭਵ ਸਹੂਲਤ ਅਤੇ ਵਧੀਆ ਮਾਹੌਲ ਦਿੱਤਾ ਜਾ ਰਿਹਾ ਹੈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਆਗਾਮੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਤੇ ਡੀ. ਪੀ. ਈ. ਜਸਵੰਤ ਸਿੰਘ ਵਲੋਂ ਦਿੱਤੀ ਜਾ ਰਹੀ ਮਿਹਨਤੀ ਸਿਖਲਾਈ ਦੀ ਵੀ ਭਰਪੂਰ ਪ੍ਰਸੰਸਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ‘ਪੰਜਾਬ ਬੰਦ’ ’ਚ ਸਹਿਯੋਗ ਦੇਣ ਵਾਲੇ ਇਲਾਕਾ ਤੇ ਪੰਜਾਬ ਵਾਸੀਆਂ ਦਾ ਧੰਨਵਾਦ-ਰੱਖੜਾ, ਸ਼ਾਹਪੁਰ ਅਗਲੀ ਖ਼ਬਰ ਪਾਤੜਾਂ ਦੇ ਭਗਤ ਸਿੰਘ ਚੌਕ ’ਚ ਲਾਇਆ ਧਰਨਾ
Ad Position 24