‘ਪੰਜਾਬ ਬੰਦ’ ’ਚ ਸਹਿਯੋਗ ਦੇਣ ਵਾਲੇ ਇਲਾਕਾ ਤੇ ਪੰਜਾਬ ਵਾਸੀਆਂ ਦਾ ਧੰਨਵਾਦ-ਰੱਖੜਾ, ਸ਼ਾਹਪੁਰ
ਭਾਦਸੋਂ, 21 ਅਗਸਤ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ ਤੇ ਹਲਕਾ ਨਾਭਾ ਦੇ ਇੰਚਾਰਜ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੀ ਗਈ ‘ਪੰਜਾਬ ਬੰਦ’ ਦੀ ਕਾਲ ਨੂੰ ਪੂਰਨ ਸਹਿਯੋਗ ਦੇਣ ਵਾਲੇ ਨਾਭਾ ਹਲਕੇ ਸਮੇਤ ਸਮੁੱਚੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੀਆਂ ਮੁਸ਼ਕਿਲਾਂ ਤੇ ਰੋਜ਼ਾਨਾ ਦੇ ਕਾਰੋਬਾਰ ਨੂੰ ਪ੍ਰਭਾਵਿਤ ਹੋਣ ਦੇ ਬਾਵਜੂਦ ਪੰਜਾਬ ਬੰਦ ਵਿਚ ਸ਼ਾਮਿਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਇਕਜੁੱਟਤਾ ਦਾ ਸਪਸ਼ਟ ਸੁਨੇਹਾ ਦਿੱਤਾ ਹੈ।
(
(1)ਰਣਧੀਰ ਸਿੰਘ ਰੱਖੜਾ (2) ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ।
22-08-2026
ਭਾਦਸੋਂ, 21 ਅਗਸਤ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ ਤੇ ਹਲਕਾ ਨਾਭਾ ਦੇ ਇੰਚਾਰਜ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੀ ਗਈ ‘ਪੰਜਾਬ ਬੰਦ’ ਦੀ ਕਾਲ ਨੂੰ ਪੂਰਨ ਸਹਿਯੋਗ ਦੇਣ ਵਾਲੇ ਨਾਭਾ ਹਲਕੇ ਸਮੇਤ ਸਮੁੱਚੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੀਆਂ ਮੁਸ਼ਕਿਲਾਂ ਤੇ ਰੋਜ਼ਾਨਾ ਦੇ ਕਾਰੋਬਾਰ ਨੂੰ ਪ੍ਰਭਾਵਿਤ ਹੋਣ ਦੇ ਬਾਵਜੂਦ ਪੰਜਾਬ ਬੰਦ ਵਿਚ ਸ਼ਾਮਿਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਇਕਜੁੱਟਤਾ ਦਾ ਸਪਸ਼ਟ ਸੁਨੇਹਾ ਦਿੱਤਾ ਹੈ। ਰਣਧੀਰ ਸਿੰਘ ਰੱਖੜਾ ਅਤੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਜਦੋਂ ਸਰਕਾਰਾਂ ਆਮ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਤਾਕਤ ਅਤੇ ਦਬਾਅ ਰਾਹੀਂ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀਆਂ ਹਨ ਤਾਂ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨਾ ਲੋਕਾਂ ਦਾ ਹੱਕ ਬਣ ਜਾਂਦਾ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਆਵਾਜ਼ ਨੂੰ ਸਮਝਦਿਆਂ ਟਕਰਾਅ ਦੀ ਨੀਤੀ ਛੱਡ ਕੇ ਇਨਸਾਫ਼ ਦਾ ਰਾਹ ਅਪਣਾਇਆ ਜਾਵੇ ਤੇ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਾਮਲੇ ਨੂੰ ਮਨੁੱਖੀ ਅਤੇ ਕਾਨੂੰਨੀ ਦ੍ਰਿਸ਼ਟੀਕੋਣ ਤੋਂ ਵਿਚਾਰਦਿਆਂ ਜਲਦ ਤੋਂ ਜਲਦ ਢੁੱਕਵਾਂ ਫੈਸਲਾ ਲਿਆ ਜਾਵੇ।