ਸਨੌਰ ਜਸ਼ਨ ਕਤਲ ਕਾਂਡ: ਬੀ. ਕੇ. ਯੂ. ਸ਼ਾਦੀਪੁਰ ਵਲੋਂ ਪੁਲਿਸ ਨੂੰ 3 ਦਿਨਾਂ ਦਾ ਹੋਰ ਸਮਾਂ
ਸਨੌਰ, 21 ਅਗਸਤ (ਮੋਹਣ ਸਿੰਘ ਭੱਟੀ)-ਹਲਕਾ ਸਨੌਰ ਦੇ ਕਸਬਾ ਸਨੌਰ ਵਿਖੇ ਖਾਲਸਾ ਵਰਕਸ਼ਾਪ ਨੇੜੇ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਵਿਰਕ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਤੇ ਉਸ ਦੇ ਸਾਥੀ ਬਲਦੇਵ ਸਿੰਘ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਚਰਚਿਤ ਮਾਮਲੇ ਵਿਚ ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਵਲੋਂ ਪੀੜਤ ਪਰਿਵਾਰ ਦੇ ਸਹਿਯੋਗ ਨਾਲ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਵਿਖੇ ਰੱਖਿਆ 21 ਅਗਸਤ ਦਾ ਇਕੱਠ ਤੇ ਰੋਸ ਪ੍ਰਦਰਸ਼ਨ ਪੁਲਿਸ ਪ੍ਰਸ਼ਾਸਨ ਨਾਲ ਸਹਿਮਤੀ ਬਣਨ ਉਪਰੰਤ ਫ਼ਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਬੀ.
ਸਨੌਰ, 21 ਅਗਸਤ (ਮੋਹਣ ਸਿੰਘ ਭੱਟੀ)-ਹਲਕਾ ਸਨੌਰ ਦੇ ਕਸਬਾ ਸਨੌਰ ਵਿਖੇ ਖਾਲਸਾ ਵਰਕਸ਼ਾਪ ਨੇੜੇ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਵਿਰਕ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਤੇ ਉਸ ਦੇ ਸਾਥੀ ਬਲਦੇਵ ਸਿੰਘ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਚਰਚਿਤ ਮਾਮਲੇ ਵਿਚ ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਵਲੋਂ ਪੀੜਤ ਪਰਿਵਾਰ ਦੇ ਸਹਿਯੋਗ ਨਾਲ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਵਿਖੇ ਰੱਖਿਆ 21 ਅਗਸਤ ਦਾ ਇਕੱਠ ਤੇ ਰੋਸ ਪ੍ਰਦਰਸ਼ਨ ਪੁਲਿਸ ਪ੍ਰਸ਼ਾਸਨ ਨਾਲ ਸਹਿਮਤੀ ਬਣਨ ਉਪਰੰਤ ਫ਼ਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਬੀ. ਕੇ. ਯੂ. ਸ਼ਾਦੀਪੁਰ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਪੁਲਿਸ ਅਨੁਸਾਰ ਉਨ੍ਹਾਂ ਨੇ ਜਸਨ ਕਤਲ ਕਾਂਡ ਦੇ ਮੁੱਖ ਮੁਲਜ਼ਮਾਂ ਨੂੰ ਪਨਾਹ ਦੇਣ ਤੇ ਮਾਲੀ ਮਦਦ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦਾ ਪੁੱਛਗਿੱਛ ਲਈ ਦੋ ਦਿਨਾਂ ਦਾ ਰਿਮਾਂਡ ਵੀ ਹਾਸਿਲ ਕੀਤਾ ਹੈ। ਗੱਲਬਾਤ ਕਰਦਿਆਂ ਬੀ. ਕੇ. ਯੂ. (ਸ਼ਾਦੀਪੁਰ) ਦੇ ਕੌਮੀ ਪ੍ਰਧਾਨ ਸਰਦਾਰ ਬੂਟਾ ਸਿੰਘ ਸ਼ਾਦੀਪੁਰ ਤੇ ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਐੱਸ. ਐੱਚ. ਓ. ਅਵਤਾਰ ਸਿੰਘ ਵਲੋਂ ਦਿੱਤੇ ਭਰੋਸੇ ਅਨੁਸਾਰ ਪੁਲਿਸ ਨੇ ਕਾਰਵਾਈ ਕਾਫ਼ੀ ਤੇਜ਼ ਕੀਤੀ ਹੋਈ ਹੈ ਅਤੇ ਬਾਕੀ ਰਹਿੰਦੇ ਮੁੱਖ ਦੋਸ਼ੀਆਂ ਨੂੰ ਵੀ ਜਲਦ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਦੀ ਹੁਣ ਤੱਕ ਦੀ ਕਾਰਵਾਈ ’ਤੇ ਜਥੇਬੰਦੀ ਤੇ ਪਰਿਵਾਰ ਨੇ ਤਸੱਲੀ ਪ੍ਰਗਟ ਕਰਦਿਆਂ ਆਪਣਾ ਧਰਨਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ ਤੇ ਪ੍ਰਸ਼ਾਸਨ ਨੂੰ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ 3 ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਗਿਆ ਹੈ। ਇਸ ਮੌਕੇ ਮ੍ਰਿਤਕ ਜਸ਼ਨਪ੍ਰੀਤ ਸਿੰਘ ਦੇ ਫੁੱਫੜ ਬਲਵਿੰਦਰ ਸਿੰਘ, ਵੱਡੇ ਭਰਾ ਹਰਮਨ ਸਿੰਘ ਵਿਰਕ, ਕੈਪਟਨ ਪਰਮਜੀਤ ਸਿੰਘ ਸੰਧੂ, ਮਨਜੀਤ ਸਿੰਘ ਸੰਧੂ, ਜਰਨੈਲ ਸਿੰਘ ਸੰਧੂ, ਗੁਰਚਰਨ ਸਿੰਘ ਹੰਜਰਾ, ਦਰਸ਼ਨ ਸਿੰਘ, ਸੁੰਦਰ ਸਿੰਘ, ਗੁਰਮੀਤ ਸਿੰਘ, ਲੱਖਾ ਸਿੰਘ ਸੰਧੂ, ਸੰਸਾਰ ਸਿੰਘ ਸੰਧੂ, ਗੁਰਮੀਤ ਸਿੰਘ ਮੀਤਾ, ਹਰਪ੍ਰੀਤ ਸਿੰਘ ਥਿੰਦ, ਵਿਕਰਮ ਵਿੱਕੀ, ਗੁਰਲਾਲ ਸਿੰਘ ਵਿਰਕ, ਗੁਰਭੇਜ ਸਿੰਘ, ਸੁਬੇਗ ਸਿੰਘ ਅਤੇ ਬਲਕਾਰ ਸਿੰਘ ਸੰਘਰਸ਼ੀ ਸਮੇਤ ਵੱਡੀ ਗਿਣਤੀ ਵਿਚ ਜਥੇਬੰਦਕ ਆਗੂ, ਇਲਾਕਾ ਨਿਵਾਸੀ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ।