22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਾਜਪਾ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਆਮ ਲੋਕਾਂ ਦੀ ਭਲਾਈ ਨੂੰ ਪਹਿਲ ਦਿੰਦੀ ਹੈ-ਬਰਾੜ

ਰਾਜਪੁਰਾ, 22 ਅਗਸਤ (ਰਣਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਹਰ ਸਮੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਗਰੀਬ ਵਰਗ ਨੂੰ ਪਹਿਲ ਦਿੰਦੀ ਹੈ ਅਤੇ ਪੰਜਾਬ ਦੀ ਵਿਗੜੀ ਹੋਈ ਆਰਥਿਕ ਹਾਲਤ ਦਾ ਸੁਧਾਰ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ, ਇਸ ਲਈ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਘਰ ਘਰ ਪਹੁੰਚਣਾ ਬਹੁਤ ਜਰੂਰੀ ਹੈ। ਇਹ ਪ੍ਰਗਟਾਵਾ ਸੂਬਾ ਸਕੱਤਰ ਪੰਜਾਬ ਚਰਨਜੀਤ ਸਿੰਘ ਬਰਾੜ ਨੇ ਨੇੜਲੇ ਪਿੰਡ ਬਖਸ਼ੀਵਾਲਾ ਵਿਖੇ ਜਰਨੈਲ ਸਿੰਘ ਵਿਰਕ ਦੇ ਘਰੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 23-08-2026
ਰਾਜਪੁਰਾ, 22 ਅਗਸਤ (ਰਣਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਹਰ ਸਮੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਗਰੀਬ ਵਰਗ ਨੂੰ ਪਹਿਲ ਦਿੰਦੀ ਹੈ ਅਤੇ ਪੰਜਾਬ ਦੀ ਵਿਗੜੀ ਹੋਈ ਆਰਥਿਕ ਹਾਲਤ ਦਾ ਸੁਧਾਰ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ, ਇਸ ਲਈ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਘਰ ਘਰ ਪਹੁੰਚਣਾ ਬਹੁਤ ਜਰੂਰੀ ਹੈ। ਇਹ ਪ੍ਰਗਟਾਵਾ ਸੂਬਾ ਸਕੱਤਰ ਪੰਜਾਬ ਚਰਨਜੀਤ ਸਿੰਘ ਬਰਾੜ ਨੇ ਨੇੜਲੇ ਪਿੰਡ ਬਖਸ਼ੀਵਾਲਾ ਵਿਖੇ ਜਰਨੈਲ ਸਿੰਘ ਵਿਰਕ ਦੇ ਘਰੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਗਰੀਬ ਪਰਿਵਾਰਾਂ ਨੂੰ ਮੁਫਤ ਆਨਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਕਰੋੜਾਂ ਲੋਕ ਇਸ ਦਾ ਲਾਭ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਵੱਛ ਮਿਸ਼ਨ ਤਹਿਤ ਗਰੀਬ ਪਰਿਵਾਰਾਂ ਦੇ ਘਰਾਂ ਵਿਚ ਪਾਖਾਨੇ ਬਣਾਏ ਗਏ ਹਨ ਤੇ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਜਲ ਜੀਵਨ ਮਿਸ਼ਨ ਚਲਾਇਆ ਜਾ ਰਿਹਾ ਹੈ। ਬਰਾੜ ਨੇ ਕਿਹਾ ਕਿ ਜਦੋਂ ਗੁਆਂਢੀ ਸੂਬੇ ਹਰਿਆਣਾ ਵਿਚ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਸਹਾਇਤਾ ਦਿੱਤੀ ਜਾ ਰਹੀ ਹੈ ਫਿਰ ਪੰਜਾਬ ਦੀਆਂ ਮਹਿਲਾਵਾਂ ਇਹ ਸਹੂਲਤ ਕਿਉਂ ਨਹੀਂ ਮਿਲ ਰਹੀ। ਉਨ੍ਹਾਂ ਨੇ ਸਰਕਾਰੀ ਮੁਲਾਜ਼ਮਾਂ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਜੇਕਰ ਸਰਕਾਰ ਕੋਲ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਡੀ. ਏ. ਤੇ ਪੇ ਕਮਿਸ਼ਨ ਦੇਣ ਦੀ ਜ਼ਿੰਮੇਵਾਰੀ ਹੈ ਤਾਂ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਅਦਾਲਤਾਂ ਦੇ ਚੱਕਰ ਕਿਉ ਲਾਉਣੇ ਪੈ ਰਹੇ ਹਨ। ਇਸ ਮੌਕੇ ਜਸਵੀਰ ਸਿੰਘ ਕੋਟਲਾ, ਰਾਮ ਸਿੰਘ ਮਿਰਜਾਪੁਰ, ਸ਼ਮਸ਼ੇਰ ਸਿੰਘ ਉਕਸੀ ਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਂਖਰ-ਬੋਲੜ ਕਲਾਂ ਸੜਕ ਦੀ ਮਾੜੀ ਹਾਲਤ ਬਣੀ ਰਾਹਗੀਰਾਂ ਲਈ ਮੁਸੀਬਤ-ਮੋਹਣੀ ਭਾਂਖਰ ਅਗਲੀ ਖ਼ਬਰ ਹੈਰੀਟੇਜ ਸਟਰੀਟ 55 ਲੱਖ ਦੀ ਲਾਗਤ ਨਾਲ ਹੋਵੇਗੀ ਮੁੜ ਤਿਆਰ-ਕੋਹਲੀ, ਮੇਅਰ
Ad Position 24