22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਕਾਸ ਸ਼ਰਮਾ ਵਲੋਂ ਕਰਵਾਏ ‘ਮੇਲਾ ਤੀਜ ਦੀਆਂ’ ਵਿਚ ਉਮੜਿਆ ਜਨ ਸੈਲਾਬ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸ਼ਿਰਕਤ

ਘਨੌਰ, 22 ਅਗਸਤ (ਸਰਦਾਰਾ ਸਿੰਘ ਲਾਛੜੂ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਲਕਾ ਘਨੌਰ ਦੀ ਅਨਾਜ ਮੰਡੀ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਅਤੇ ਨੌਜਵਾਨ ਸਭਾ ਘਨੌਰ ਤੇ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ (ਭਾਰਤ ਸਰਕਾਰ ਸੱਭਿਆਚਾਰਕ ਮੰਤਰਾਲੇ) ਵਲੋਂ ਆਯੋਜਿਤ ਵਿਸ਼ਾਲ ‘ਮੇਲਾ ਤੀਜ ਦੀਆਂ’ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਅਸੀਮ ਗੋਇਲ, ਪੰਜਾਬ ਭਾਜਪਾ ਦੇ ਉਪ ਪ੍ਰਧਾਨ ਗੇਜਾ ਰਾਮ ਵਾਲਮੀਕਿ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੌਲੀ ਭੰਗੂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ।

Ad Position 21
No active advertisement
ਹਲਕਾ ਇੰਚਾਰਜ ਘਨੌਰ ਵਿਕਾਸ ਸ਼ਰਮਾ ਵਿੱਕੀ ਅਨਾਜ ਮੰਡੀ ਘਨੌਰ ਵਿਖੇ ਬੀਬੀਆਂ ਤੇ ਭੈਣਾਂ ਦਾ ਧੰਨਵਾਦ ਕਰਦੇ ਹੋਏ। 23-08-2026
ਘਨੌਰ, 22 ਅਗਸਤ (ਸਰਦਾਰਾ ਸਿੰਘ ਲਾਛੜੂ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਲਕਾ ਘਨੌਰ ਦੀ ਅਨਾਜ ਮੰਡੀ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਅਤੇ ਨੌਜਵਾਨ ਸਭਾ ਘਨੌਰ ਤੇ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ (ਭਾਰਤ ਸਰਕਾਰ ਸੱਭਿਆਚਾਰਕ ਮੰਤਰਾਲੇ) ਵਲੋਂ ਆਯੋਜਿਤ ਵਿਸ਼ਾਲ ‘ਮੇਲਾ ਤੀਜ ਦੀਆਂ’ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਅਸੀਮ ਗੋਇਲ, ਪੰਜਾਬ ਭਾਜਪਾ ਦੇ ਉਪ ਪ੍ਰਧਾਨ ਗੇਜਾ ਰਾਮ ਵਾਲਮੀਕਿ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੌਲੀ ਭੰਗੂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ। ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਗੀਤਾਂ ਨਾਲ ਰੰਗ ਬੰਨ੍ਹਿਆ ਅਤੇ ਮਾਂ ਬੋਲੀ ਦੀ ਸੱਭਿਆਚਾਰਕ ਸਾਂਝ ਨੂੰ ਮਜ਼ਬੂਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨੂੰ ਨੋਟਿਸ ਭੇਜੇ ਜਾਣ ਦੇ ਮਾਮਲੇ ’ਤੇ ਬੋਲਦਿਆਂ ਕਿਹਾ ਕਿ ‘ਆਪ’ ਆਗੂਆਂ ਨੇ ਸਿਰਫ਼ ਇਮਾਨਦਾਰੀ ਦਾ ਚੋਲਾ ਪਹਿਨਿਆ ਹੋਇਆ ਹੈ, ਪਰ ਅੰਦਰੋਂ ਸਾਰੇ ਭ੍ਰਿਸ਼ਟ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਦੀ ਅਸਲੀਅਤ ਹੁਣ ਪੰਜਾਬ ਦੀ ਜਨਤਾ ਦੇ ਸਾਹਮਣੇ ਬੇਨਕਾਬ ਹੋ ਚੁੱਕੀ ਹੈ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਸਾਨੂੰ ਸਾਡੀ ਅਮੀਰ ਵਿਰਸੇ ਤੇ ਪੁਰਾਤਨ ਸੱਭਿਆਚਾਰ ਨਾਲ ਜੋੜਦੇ ਹਨ। ਪੰਜਾਬ ਦੀ ਧਰਤੀ ਰੰਗਲਾ ਇਤਿਹਾਸ ਅਤੇ ਸੱਭਿਆਚਾਰ ਰੱਖਦੀ ਹੈ, ਜਿਸ ਨੂੰ ਸੰਭਾਲਣ ਦੀ ਅੱਜ ਵੱਡੀ ਲੋੜ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਯੋਗ ਅਗਵਾਈ ਹੇਠ ਦੇਸ਼ ਨੇ ਨਵੀਆਂ ਉਚਾਈਆਂ ਨੂੰ ਛੂਹਿਆ ਹੈ ਅਤੇ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਇਤਿਹਾਸਕ ਕੰਮ ਕੀਤੇ ਗਏ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਸਮਾਗਮ ਦੌਰਾਨ ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਘਨੌਰ ਹਲਕੇ ਦੀ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆਂ ਮਾਤਾਵਾਂ-ਭੈਣਾਂ ਤੇ ਵਿਸ਼ੇਸ਼ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਭੈਣਾਂ ਦੇ ਪਿਆਰ ਅਤੇ ਆਸ਼ੀਰਵਾਦ ਨਾਲ ਹੀ ਇਹ ਇਤਿਹਾਸਕ ਮੇਲਾ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਪਾਖਰ ਸਿੰਘ ਕਾਮੀ, ਰਾਜਿੰਦਰ ਤਲਵਾੜ, ਗੌਰਵ ਗੌਤਮ, ਹਰਜਿੰਦਰ ਸਿੰਘ ਸਰਵਾਰਾ ਅਮਰਜੀਤ ਸਿੰਘ, ਮਹੇਸ਼ ਜੋਸ਼ੀ, ਗੋਲਡੀ ਬਠੋਣੀਆ, ਮਨਿੰਦਰ ਸ਼ਰਮਾ, ਗੌਰਵ ਸੂਦ, ਕਮਲ ਭੰਗੂ ਸਮੇਤ ਵੱਡੀ ਗਿਣਤੀ ਵਿਚ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ ਨੌਜਵਾਨ ’ਤੇ ਮਾਮਲਾ ਦਰਜ ਅਗਲੀ ਖ਼ਬਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਚੌਕੀ ਅੱਗੇ ਲਾਇਆ ਧਰਨਾ
Ad Position 24