ਘਰ ’ਚ ਕੱਛੂ ਰੱਖਣ ਵਾਲੇ ਖ਼ਿਲਾਫ਼ ਪਰਚਾ ਦਰਜ
ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਘਰ ਵਿਚ ਨਾਜਾਇਜ਼ ਕੱਛੂ ਰੱਖੇ ਹੋਏ ਸੀ, ਜਿਸ ਤਹਿਤ ਥਾਣਾ ਪਸਿਆਣਾ ਦਾ ਪੁਲਿਸ ਨੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਜੰਗਲੀ ਜੀਵ ਰੇਂਜ ਅਫ਼ਸਰ ਲਖਵੀਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ।
ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਘਰ ਵਿਚ ਨਾਜਾਇਜ਼ ਕੱਛੂ ਰੱਖੇ ਹੋਏ ਸੀ, ਜਿਸ ਤਹਿਤ ਥਾਣਾ ਪਸਿਆਣਾ ਦਾ ਪੁਲਿਸ ਨੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਜੰਗਲੀ ਜੀਵ ਰੇਂਜ ਅਫ਼ਸਰ ਲਖਵੀਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ। ਸ਼ਿਕਾਇਤਕਰਤਾ ਨੇ ਦੱਸਿਆ ਕੇ ਮੁਲਜ਼ਮ ਨੇ ਇਸ ਸੰਬੰਧੀ ਇਕ ਵੀਡੀਓ ਸ਼ੋਸ਼ਲ ਮੀਡੀਆ ’ਤੇ ਪਾਈ ਸੀ, ਜਿਸ ਤਹਿਤ ਉਨ੍ਹਾਂ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਜੰਗਲੀ ਜੀਵ ਸੁਰੱਖਿਆ ਐਕਟ ਤਹਿਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਕਰਦਿਆਂ ਪੁਲਿਸ ਨੇ ਮੁਲਜਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।