22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਏਸ਼ੀਅਨ ਕਾਲਜ ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਮਨਾਇਆ

ਪਟਿਆਲਾ, 22 ਅਗਸਤ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਕਾਲਜ ਪਟਿਆਲਾ ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਉਤਸ਼ਾਹਪੂਰਵਕ ਮਨਾਇਆ। ਸਮਾਗਮ ਵਿਚ ਕਾਲਜ ਦੇ ਚੇਅਰਮੈਨ ਤਰਸੇਮ ਸੈਣੀ, ਪ੍ਰਧਾਨ ਸ਼ਿੰਗਾਰ ਸਿੰਘ, ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਕਾਲਜ ਪਟਿਆਲਾ ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਉਤਸ਼ਾਹਪੂਰਵਕ ਮਨਾਇਆ। ਸਮਾਗਮ ਵਿਚ ਕਾਲਜ ਦੇ ਚੇਅਰਮੈਨ ਤਰਸੇਮ ਸੈਣੀ, ਪ੍ਰਧਾਨ ਸ਼ਿੰਗਾਰ ਸਿੰਘ, ਪ੍ਰਿੰਸੀਪਲ ਡਾ. ਮੀਨੂੰ ਸਿੰਘ ਸਚਾਨ ਤੇ ਪ੍ਰਬੰਧਨ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਸਮਾਗਮ ਦਾ ਆਯੋਜਨ ਡਾ. ਪਰਮਜੀਤ ਕੌਰ ਮਾਂਗਟ ਤੇ ਡਾ. ਹਰਜਿੰਦਰਪਾਲ ਕੌਰ ਵਲੋਂ ਕੀਤਾ ਜਦਕਿ ਮੰਚ ਸੰਚਾਲਨ ਗੁਰਲੀਨ ਤੇ ਚਾਰਵੀ ਨੇ ਕੀਤਾ। ਵਿਦਿਆਰਥੀਆਂ ਵਲੋਂ ਲੋਕ-ਗੀਤ, ਭੰਗੜਾ ਤੇ ਗਿੱਧੇ ਸਮੇਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਦੀ ਪੇਸ਼ਕਾਰੀ ਕਰਦਿਆਂ ਪੰਜਾਬੀ ਵਿਰਸੇ ਦੀ ਝਲਕ ਪੇਸ਼ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਤੀਜ ਦੇ ਤਿਉਹਾਰ ਦੇ ਸੱਭਿਆਚਾਰਕ ਪਿਛੋਕੜ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵੱਖ-ਵੱਖ ਮੁਕਾਬਲਿਆਂ ਵਿਚ ਹਰਜੋਤ ਕੌਰ ਨੂੰ ‘ਮਿਸ ਤੀਜ’ ਦਾ ਖ਼ਿਤਾਬ ਮਿਲਿਆ। ਰਮਨਪ੍ਰੀਤ ਕੌਰ ਅਤੇ ਭਵਨਪ੍ਰੀਤ ਕੌਰ ਨੂੰ ‘ਗਿੱਧਿਆਂ ਦੀ ਰਾਣੀ’, ਸ੍ਰਿਸ਼ਟੀ ਮਦਾਨ ਅਤੇ ਅੰਬਰਦੀਪ ਸਿੰਘ ਨੂੰ ‘ਬੈਸਟ ਲੋਕ-ਗੀਤ ਆਵਾਜ਼’ ਤੇ ਆਰੀਅਨ ਤੇ ਉਸ ਦੇ ਗਰੁੱਪ ਨੂੰ ‘ਬੈਸਟ ਗਰੁੱਪ ਪੇਸ਼ਕਾਰੀ’ ਦਾ ਪੁਰਸਕਾਰ ਦਿੱਤਾ। ਨੈਨਸੀ ਨੂੰ ਪੰਜਾਬੀ ਪਹਿਰਾਵੇ ਦੀ ਪੇਸ਼ਕਾਰੀ ਤੇ ਗੁਰਸੀਰਤ ਕੌਰ ਨੂੰ ਵਿਸ਼ੇਸ਼ ਪੇਸ਼ਕਾਰੀ ਲਈ ਸਨਮਾਨਿਤ ਕੀਤਾ। ਅੰਤ ਵਿਚ ਕਾਲਜ ਪ੍ਰਬੰਧਕਾਂ ਤੇ ਸਟਾਫ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੋੜਨ ਲਈ ਅਜਿਹੇ ਸਮਾਗਮ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਤਿਉਹਾਰਾਂ ਰਾਹੀਂ ਨੌਜਵਾਨਾਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਦਾ ਯਤਨ ਜਾਰੀ ਰਹਿਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਕਾਲਰਜ਼ ਸਕੂਲ ਵਿਖੇ ਵਿਦਿਆਰਥੀ ਕੌਂਸਲ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੇਵਾਮੁਕਤ ਖੇਤੀ ਵਿਗਿਆਨੀ ਡਾ. ਇੰਦਰਪਾਲ ਸਿੰਘ ਸੰਧੂ ਨੂੰ ਕੀਤਾ ਸਨਮਾਨਿਤ
Ad Position 24