ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ-ਹਰਪ੍ਰੀਤ ਸਿੰਘ ਚੱਠਾ
ਪਟਿਆਲਾ, 22 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਪੂਰਾ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿਚ ਵਿਕਾਸ ਦੀ ਹਨੇਰੀ ਲਿਆ ਦਿੱਤੀ ਗਈ ਹੈ। ਇਹ ਪ੍ਰਗਟਾਵਾ ਚੇਅਰਮੈਨ ਪੀ.
ਪਟਿਆਲਾ, 22 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਪੂਰਾ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿਚ ਵਿਕਾਸ ਦੀ ਹਨੇਰੀ ਲਿਆ ਦਿੱਤੀ ਗਈ ਹੈ। ਇਹ ਪ੍ਰਗਟਾਵਾ ਚੇਅਰਮੈਨ ਪੀ. ਏ. ਡੀ. ਬੀ. ਪਟਿਆਲਾ ਹਰਪ੍ਰੀਤ ਸਿੰਘ ਚੱਠਾ ਪਨੋਦੀਆ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਪੰਜਾਬ ਦਾ ਸਹੀ ਵਿਕਾਸ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ 2027 ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਵੀ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵੋਟਰ ਹੁਣ ਸੂਝਵਾਨ ਹੋ ਚੁੱਕਾ ਹੈ ਜਿਸ ਸਦਕਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਟੀਚਾ ਸਿੱਖਿਆ ਤੇ ਸਿਹਤ ਸੰਬੰਧੀ ਸੇਵਾਵਾਂ ਵਿਚ ਸੁਧਾਰ ਕਰਨਾ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ।