23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਰੱਸਾਕਸ਼ੀ ਦੇ ਮੈਦਾਨ ’ਚ ਛਾਈਆਂ ਡਾ. ਬੀ. ਐੱਸ. ਸੰਧੂ ਸਕੂਲ ਦੀਆਂ ਖਿਡਾਰਨਾਂ

ਦੇਵੀਗੜ੍ਹ, 22 ਅਗਸਤ (ਰਾਜਿੰਦਰ ਸਿੰਘ ਮੌਜੀ)ਡਾ. ਬੀ.

Ad Position 21
No active advertisement
ਅਜੀਤ ਡੈਸਕ 23-08-2026
ਦੇਵੀਗੜ੍ਹ, 22 ਅਗਸਤ (ਰਾਜਿੰਦਰ ਸਿੰਘ ਮੌਜੀ)ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹ ਖੇੜੀ ਦੀਆਂ ਵਿਦਿਆਰਥਣਾਂ ਨੇ ਭੁਨਰਹੇੜੀ ਜ਼ੋਨ ਦੇ ਵੱਖ-ਵੱਖ ਸਰਕਾਰੀ ਤੇ ਨਿੱਜੀ ਸਕੂਲਾਂ ਦੀਆਂ ਟੀਮਾਂ ਦੀ ਭਾਗੀਦਾਰੀ ਵਾਲੇ ਜ਼ੋਨਲ ਪੱਧਰੀ ਰੱਸਾਕਸ਼ੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਮਹੱਤਵਪੂਰਨ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਵਿਚ ਵੱਖ-ਵੱਖ ਨਿੱਜੀ ਤੇ ਸਰਕਾਰੀ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਖ਼ਤ ਮੁਕਾਬਲਿਆਂ ਦੌਰਾਨ ਡਾ. ਬੀ. ਐੱਸ. ਸੰਧੂ ਸਕੂਲ ਦੀਆਂ ਖਿਡਾਰਨਾਂ ਨੇ ਅੰਡਰ-19 ਵਰਗ ਵਿੱਚ ਪਹਿਲਾ ਸਥਾਨ, ਅੰਡਰ-17 ਵਰਗ ਵਿੱਚ ਦੂਜਾ ਸਥਾਨ ਅਤੇ ਅੰਡਰ-14 ਵਰਗ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਨੇ ਪੂਰੇ ਜੋਸ਼, ਟੀਮ ਭਾਵਨਾ, ਅਨੁਸ਼ਾਸਨ ਤੇ ਦ੍ਰਿੜ੍ਹ ਇਰਾਦੇ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਸ ਉਪਲਬਧੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਤੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਤੇ ਆਤਮ-ਵਿਸ਼ਵਾਸ ਦੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਵੀ ਖਿਡਾਰਨਾਂ ਦੀ ਹੌਸਲਾ-ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਫਲਤਾ ਲਈ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਤੇ ਡੀ. ਪੀ. ਈ. ਜਸਵੰਤ ਸਿੰਘ ਦੀ ਮਿਹਨਤ ਅਤੇ ਯੋਗ ਮਾਰਗਦਰਸ਼ਨ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਖਿਡਾਰਨਾਂ ਆਉਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੀਆਂ ਅੰਡਰ-17 ਲੜਕੀਆਂ ਨੇ ਵਾਲੀਬਾਲ ਮੁਕਾਬਲਿਆਂ ’ਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ-ਹਰਪ੍ਰੀਤ ਸਿੰਘ ਚੱਠਾ
Ad Position 24