23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਾਤਾ ਗੁਜਰੀ ਸਕੂਲ ਦੀਆਂ ਅੰਡਰ-17 ਲੜਕੀਆਂ ਨੇ ਵਾਲੀਬਾਲ ਮੁਕਾਬਲਿਆਂ ’ਚ ਜਿੱਤਿਆ ਕਾਂਸੀ ਦਾ ਤਗਮਾ

ਦੇਵੀਗੜ੍ਹ, 22 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੀਆਂ ਅੰਡਰ-17 ਲੜਕੀਆਂ ਨੇ ਸੀ. ਬੀ.

Ad Position 21
No active advertisement
ਅਜੀਤ ਡੈਸਕ 23-08-2026
ਦੇਵੀਗੜ੍ਹ, 22 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੀਆਂ ਅੰਡਰ-17 ਲੜਕੀਆਂ ਨੇ ਸੀ. ਬੀ. ਐਸ. ਈ. ਕਲਸਟਰ-17 ਵਾਲੀਬਾਲ ਮੁਕਾਬਲਿਆਂ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਵੱਡੀ ਮਾਣਮੱਤੀ ਪ੍ਰਾਪਤੀ ਕੀਤੀ ਹੈ। ਇਸ ਦੇ ਨਾਲ ਹੀ ਟੀਮ ਨੇ ਸੀ. ਬੀ. ਐਸ. ਈ. ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਹ ਮੁਕਾਬਲੇ ਮਾਈਲਸਟੋਨ ਸਮਾਰਟ ਸਕੂਲ, ਘਨੌਰ ਵਿਖੇ ਕਰਵਾਏ ਗਏ ਸਨ। ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਬੇਮਿਸਾਲ ਖੇਡ ਭਾਵਨਾ, ਅਨੁਸ਼ਾਸਨ ਤੇ ਸ਼ਾਨਦਾਰ ਟੀਮ ਵਰਕ ਦਾ ਮੁਜ਼ਾਹਰਾ ਕੀਤਾ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸਕੂਲ, ਮਾਪਿਆਂ ਤੇ ਸਮੂਹ ਸਟਾਫ਼ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੈਸ਼ਨਲ ਪੱਧਰ ਲਈ ਸਾਡੀ ਟੀਮ ਦੀ ਚੋਣ ਸਕੂਲ ਲਈ ਬਹੁਤ ਵੱਡੀ ਤੇ ਮਾਣ ਵਾਲੀ ਉਪਲਬਧੀ ਹੈ। ਸਾਨੂੰ ਆਪਣੀਆਂ ਖਿਡਾਰਨਾਂ ਦੀ ਮਿਹਨਤ ਅਤੇ ਲਗਨ ’ਤੇ ਪੂਰਾ ਮਾਣ ਹੈ। ਅਸੀਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹਾਂ ਤੇ ਉਮੀਦ ਕਰਦੇ ਹਾਂ ਕਿ ਉਹ ਨੈਸ਼ਨਲ ਪੱਧਰ ’ਤੇ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕਰਨਗੀਆਂ। ਉਨ੍ਹਾਂ ਕਿਹਾ ਕਿ ਕਾਂਸੀ ਦਾ ਤਗਮਾ ਜਿੱਤਣਾ ਤੇ ਨੈਸ਼ਨਲ ਲਈ ਚੋਣ ਹੋਣਾ ਸਕੂਲ ਲਈ ਦੋਹਰੀ ਖ਼ੁਸ਼ੀ ਦਾ ਵਿਸ਼ਾ ਹੈ। ਪ੍ਰਧਾਨ ਰਵਿੰਦਰ ਕੌਰ ਤੇ ਪ੍ਰਿੰਸੀਪਲ ਪੂਨਮ ਧੀਮਾਨ ਵਲੋਂ ਵੀ ਖਿਡਾਰਨਾਂ ਅਤੇ ਕੋਚ ਦੀ ਸਖ਼ਤ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਗਈ। ਪ੍ਰਬੰਧਕਾਂ ਨੇ ਦੁਹਰਾਇਆ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਸੁਰੱਖਿਆ ਲਈ ਕੰਮ ਕਰ ਰਹੀਆਂ ਸਾਰੀਆਂ ਸੰਸਥਾਵਾਂ ਨੂੰ ਆਪਸ ’ਚ ਮਿਲ ਕੇ ਕੰਮ ਕਰਨਾ ਚਾਹੀਦਾ ਹੈ-ਪ੍ਰਵੀਣ ਅਗਲੀ ਖ਼ਬਰ ਰੱਸਾਕਸ਼ੀ ਦੇ ਮੈਦਾਨ ’ਚ ਛਾਈਆਂ ਡਾ. ਬੀ. ਐੱਸ. ਸੰਧੂ ਸਕੂਲ ਦੀਆਂ ਖਿਡਾਰਨਾਂ
Ad Position 24