ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੇਧਨਾਂ ਦੇ ਖੇਡ ਮੈਦਾਨ ਦਾ ਉਦਘਟਾਨ ਕੱਲ੍ਹ
ਪਾਤੜਾਂ, 22 ਅਗਸਤ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਮੁੱਚੇ ਪੰਜਾਬ ਵਿਚ ਨਵੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਕੜੀ ਤਹਿਤ ਹੀ ਪਿੰਡ ਦੇਧਨਾਂ ਦੇ ਨਵੇਂ ਬਣਾਏ ਖੇਡ ਸਟੇਡੀਅਮ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ 24 ਅਗਸਤ ਨੂੰ ਕੀਤਾ ਜਾ ਰਿਹਾ ਹੈ।
ਪਾਤੜਾਂ, 22 ਅਗਸਤ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਮੁੱਚੇ ਪੰਜਾਬ ਵਿਚ ਨਵੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਕੜੀ ਤਹਿਤ ਹੀ ਪਿੰਡ ਦੇਧਨਾਂ ਦੇ ਨਵੇਂ ਬਣਾਏ ਖੇਡ ਸਟੇਡੀਅਮ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ 24 ਅਗਸਤ ਨੂੰ ਕੀਤਾ ਜਾ ਰਿਹਾ ਹੈ। ਖੇਡ ਸਟੇਡੀਅਮ ਦਾ ਜਾਇਜ਼ਾ ਲੈਣ ਮਗਰੋਂ ਗੱਲਬਾਤ ਕਰਦਿਆਂ ਕਰਨ ਸਿੰਘ ਡੀ. ਟੀ. ਓ. ਤੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਬੁਰਾਇਆਂ ਤੋਂ ਬਚਾਉਣ ਵਾਸਤੇ ਸਮੁੱਚੇ ਪੰਜਾਬ ਵਿਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਜਿਸ ਨਾਲ ਸ਼ਹਿਰਾਂ ਤੇ ਪਿੰਡਾਂ ਦੇ ਨੌਜਵਾਨਾਂ ਨੂੰ ਆਧੁਨਿਕ ਢੰਗ ਦੇ ਮਿਲੇ ਖੇਡ ਸਟੇਡੀਅਮਾਂ ’ਚ ਉਹ ਆਪਣੀਆਂ ਹਰ ਤਰ੍ਹਾਂ ਦੀਆਂ ਖੇਡਾਂ ਦੀ ਤਿਆਰੀ ਕਰਕੇ ਖੇਡਾਂ ਵਿਚ ਸੂਬਾ ਪੱਧਰ ਤੇ ਕੌਮੀ ਪੱਧਰ ’ਤੇ ਮੱਲਾਂ ਮਾਰ ਰਹੇ ਹਨ । ਸਰਕਾਰ ਵਲੋਂ ਕੀਤੇ ਜਾ ਰਹੇ ਇਸ ਉਪਾਰਲੇ ਦੀ ਹਰ ਵਰਗ ਦੇ ਲੋਕਾਂ ਵਲੋਂ ਪ੍ਰਸੰਸਾਂ ਕੀਤੀ ਜਾ ਰਹੀ ਹੈ। ਪਿੰਡ ਦੇਧਨਾ ਦੇ ਬਣੇ ਅਜਿਹੇ ਖੇਡ ਸਟੇਡੀਅਮ ਦਾ ਉਟਘਾਟਨ ਕਰਕੇ ਨੌਜਵਾਨਾਂ ਨੂੰ ਅਰਪਣ ਕਰਨ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਨ ਅਤੇ ੳਨ੍ਹਾਂ ਦੇ ਵਿਚਾਰ ਸੁਣਨ ਵਾਸਤੇ ਹਲਕਾ ਸ਼ੁਤਰਾਣਾਂ ਤੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਅਤੇ ਇਸ ਦੇ ਸੰਬੰਧ ’ਚ ਰੱਖੇ ਗਏ ਸਮਾਗਮ ਵਿਚ ਵੱਡੀ ਗਿਣਤੀ ਵਿੱਚ ਲੋਕ ਪੁੱਜ ਰਹੇ ਹਨ ਲੋਕਾਂ ਨੂੰ ਸਮਾਗਮ ਵਿਚ ਲਿਆਉਣ ਅਤੇ ਛੱਡ ਕੇ ਆਉਣ ਦੀਆਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੌਕੇ ਹਲਕੇ ਦੇ ਬਹੁਤ ਸਾਰੇ ਆਮ ਆਦਮੀ ਪਾਰਟੀ ਦੇ ਆਗੂ ਤੇ ਪਿੰਡਾਂ ਦੇ ਸਰਪੰਚ ਮੌਜੂਦ ਸਨ।