23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਦ ਮਿਲੈਨੀਅਮ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕਤਾ ਸੈਸ਼ਨ

ਪਟਿਆਲਾ, 22 ਅਗਸਤ (ਗੁਰਵਿੰਦਰ ਸਿੰਘ ਔਲਖ)-ਦ ਮਿਲੈਨੀਅਮ ਸਕੂਲ ਪਟਿਆਲਾ ਵਲੋਂ ਬਾਲ ਸੁਰੱਖਿਆ ਤੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ‘ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ’ (ਪੋਕਸੋ) ਐਕਟ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ। ਇਸ ਮੌਕੇ ਡਾ.

Ad Position 21
No active advertisement
ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਗੁਰਵਿੰਦਰ ਸਿੰਘ ਔਲਖ)-ਦ ਮਿਲੈਨੀਅਮ ਸਕੂਲ ਪਟਿਆਲਾ ਵਲੋਂ ਬਾਲ ਸੁਰੱਖਿਆ ਤੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ‘ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ’ (ਪੋਕਸੋ) ਐਕਟ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ। ਇਸ ਮੌਕੇ ਡਾ. ਇੰਦਰਪ੍ਰੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਤੇ ਪੋਕਸੋ ਐਕਟ ਦੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ। ਡਾ. ਇੰਦਰਪ੍ਰੀਤ ਸਿੰਘ ਨੇ ਪੋਕਸੋ ਐਕਟ ਦੀਆਂ ਕਾਨੂੰਨੀ ਵਿਵਸਥਾਵਾਂ ਨੂੰ ਸਰਲ ਢੰਗ ਨਾਲ ਸਮਝਾਉਂਦਿਆਂ ਬੱਚਿਆਂ ਦੀ ਨਿੱਜੀ ਸੁਰੱਖਿਆ, ਸਹਿਮਤੀ ਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਦੀ ਸੂਚਨਾ ਦੇਣ ਸੰਬੰਧੀ ਮਹੱਤਵਪੂਰਨ ਨੁਕਤਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਬੱਚਿਆਂ ਨਾਲ ਜੁੜੇ ਮਾਮਲਿਆਂ ਵਿਚ ਸੁਰੱਖਿਅਤ ਤੇ ਜ਼ਿੰਮੇਵਾਰਾਨਾ ਵਤੀਰੇ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਸੈਸ਼ਨ ਵਿਚ ਸਕੂਲ ਦੇ ਅਧਿਆਪਕਾਂ ਤੋਂ ਇਲਾਵਾ ਸਹਾਇਕ ਅਮਲੇ, ਆਇਆ/ਨੈਨੀ, ਬੱਸ ਕੰਡਕਟਰਾਂ ਅਤੇ ਡਰਾਈਵਰਾਂ ਨੇ ਵੀ ਭਾਗ ਲਿਆ। ਬੱਚਿਆਂ ਦੀ ਰੋਜ਼ਾਨਾ ਦੇਖਭਾਲ ਤੇ ਆਵਾਜਾਈ ਨਾਲ ਜੁੜੇ ਇਸ ਅਮਲੇ ਨੂੰ ਬਾਲ ਸੁਰੱਖਿਆ ਸੰਬੰਧੀ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਡਾ. ਇੰਦਰਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਸ਼ਨ ਬੱਚਿਆਂ ਦੀ ਸੁਰੱਖਿਆ ਪ੍ਰਤੀ ਸਕੂਲ ਭਾਈਚਾਰੇ ਦੀ ਜ਼ਿੰਮੇਵਾਰੀ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਭਵਿੱਖ ਵਿਚ ਵੀ ਬਾਲ ਸੁਰੱਖਿਆ ਨਾਲ ਸੰਬੰਧਤ ਅਜਿਹੇ ਸਾਰਥਕ ਪ੍ਰੋਗਰਾਮ ਕਰਵਾਉਣ ਦੀ ਗੱਲ ਕਹੀ।
Ad Position 22
No active advertisement
ਪਿਛਲੀ ਖ਼ਬਰ ਸੜਕਾਂ ਦੀ ਬਦਹਾਲੀ ਨੇ ਖੋਲ੍ਹੀ ‘ਆਪ’ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ-ਕੌਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਮਿਲਣਗੇ ਸਤਿਕਾਰਤ ਅਹੁਦੇ-ਸਰਬਜੀਤ ਸਿੰਘ ਝਿੰਜਰ
Ad Position 24