ਸੜਕਾਂ ਦੀ ਬਦਹਾਲੀ ਨੇ ਖੋਲ੍ਹੀ ‘ਆਪ’ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ-ਕੌਲ
ਨਾਭਾ, 22 ਅਗਸਤ (ਵਰਿੰਦਰ ਵਰਮਾ)-ਪਟਿਆਲਾ ਦਿਹਾਤੀ ਦੇ ਹਲਕੇ ਵਿਚ ਸੜਕਾਂ ਦੀ ਬਦਤਰ ਹਾਲਤ ਨੂੰ ਲੈ ਕੇ ਲੋਕਾਂ ਵਿਚ ਵੱਧ ਰਹੇ ਰੋਸ ਦੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਟੀਸ ਦੇ ਸੀਨੀਅਰ ਯੂਥ ਆਗੂ ਗੁਰਤੇਜ ਸਿੰਘ ਕੌਲ ਨੇ ਲੁਬਾਣਾ ਮਾਡਲ ਟਾਊਨ ਤੋਂ ਲੁਬਾਣਾ ਕਰਮੂ ਨੂੰ ਜਾਣ ਵਾਲੇ ਰਸਤੇ ਦਾ ਮੌਕੇ ’ਤੇ ਜਾਇਜ਼ਾ ਲੈਂਦਿਆਂ ਸਰਕਾਰ ਤੇ ਸੰਬੰਧਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਗੁਰਤੇਜ ਸਿੰਘ ਕੌਲ ਨੇ ਕਿਹਾ ਕਿ ਪਟਿਆਲਾ ਦਿਹਾਤੀ ਦੀਆਂ ਸੜਕਾਂ ਦੀ ਹਾਲਤ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਰੱਖ ਰਹੀ ਹੈ।
ਨਾਭਾ, 22 ਅਗਸਤ (ਵਰਿੰਦਰ ਵਰਮਾ)-ਪਟਿਆਲਾ ਦਿਹਾਤੀ ਦੇ ਹਲਕੇ ਵਿਚ ਸੜਕਾਂ ਦੀ ਬਦਤਰ ਹਾਲਤ ਨੂੰ ਲੈ ਕੇ ਲੋਕਾਂ ਵਿਚ ਵੱਧ ਰਹੇ ਰੋਸ ਦੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਟੀਸ ਦੇ ਸੀਨੀਅਰ ਯੂਥ ਆਗੂ ਗੁਰਤੇਜ ਸਿੰਘ ਕੌਲ ਨੇ ਲੁਬਾਣਾ ਮਾਡਲ ਟਾਊਨ ਤੋਂ ਲੁਬਾਣਾ ਕਰਮੂ ਨੂੰ ਜਾਣ ਵਾਲੇ ਰਸਤੇ ਦਾ ਮੌਕੇ ’ਤੇ ਜਾਇਜ਼ਾ ਲੈਂਦਿਆਂ ਸਰਕਾਰ ਤੇ ਸੰਬੰਧਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਗੁਰਤੇਜ ਸਿੰਘ ਕੌਲ ਨੇ ਕਿਹਾ ਕਿ ਪਟਿਆਲਾ ਦਿਹਾਤੀ ਦੀਆਂ ਸੜਕਾਂ ਦੀ ਹਾਲਤ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਰੱਖ ਰਹੀ ਹੈ। ਲੁਬਾਣਾ ਮਾਡਲ ਟਾਊਨ ਤੋਂ ਲੁਬਾਣਾ ਕਰਮੂ ਨੂੰ ਜਾਣ ਵਾਲਾ ਰਸਤਾ ਲੰਮੇ ਸਮੇਂ ਤੋਂ ਖਸਤਾ ਹਾਲਤ ਵਿਚ ਹੋਣ ਕਾਰਨ ਰਾਹਗੀਰਾਂ, ਵਾਹਨ ਚਾਲਕਾਂ ਤੇ ਇਲਾਕੇ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਤੇਜ ਸਿੰਘ ਕੌਲ ਨੇ ਸਰਕਾਰ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਜੇਕਰ ਲੋਕਾਂ ਤੋਂ ਟੈਕਸ ਤੇ ਵੋਟ ਦੋਵੇਂ ਲੈਣੇ ਹਨ ਤਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਪਵੇਗੀ। ਸਿਰਫ਼ ਕਾਗਜ਼ਾਂ ਅਤੇ ਇਸ਼ਤਿਹਾਰਾਂ ਵਿਚ ਵਿਕਾਸ ਦਿਖਾਉਣ ਨਾਲ ਜ਼ਮੀਨੀ ਹਕੀਕਤ ਨਹੀਂ ਬਦਲਦੀ। ਉਨ੍ਹਾਂ ਨੇ ਮੰਗ ਕੀਤੀ ਕਿ ਲੁਬਾਣਾ ਮਾਡਲ ਟਾਊਨ ਤੋਂ ਲੁਬਾਣਾ ਕਰਮੂ ਵਾਲੇ ਰਸਤੇ ਦੀ ਤੁਰੰਤ ਤਕਨੀਕੀ ਜਾਂਚ ਕਰਵਾ ਕੇ ਮਿਆਰੀ ਢੰਗ ਨਾਲ ਮੁਰੰਮਤ/ਨਿਰਮਾਣ ਦਾ ਕੰਮ ਸ਼ੁਰੂ ਕੀਤਾ ਜਾਵੇ। ਇਸ ਮੌਕੇ ਜਥੇਦਾਰ ਜ਼ੋਰਾਵਰ ਸਿੰਘ, ਸੁਖਦੇਵ ਸਿੰਘ ਸਰਪੰਚ, ਲਖਵਿੰਦਰ ਸਿੰਘ ਭਲਵਾਨ, ਜਥੇਦਾਰ ਧਰਮਿੰਦਰ ਸਿੰਘ ਲੁਬਾਣਾ, ਹਰਦੀਪ ਸਿੰਘ ਪੰਚ ਤੇ ਨੇਤਰ ਸਿੰਘ ਵੀ ਹਾਜ਼ਰ ਸਨ।