23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਰਕਾਰੀ ਕਾਲਜ ਲੜਕੀਆਂ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ

ਪਟਿਆਲਾ, 22 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਲੜਕੀਆਂ ਵਿਖੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਤੇ ਚੋਣ ਪ੍ਰਕਿਰਿਆ ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ। ਕੈਂਪ ਦੌਰਾਨ ਸਹਾਇਕ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਨੇ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਲੜਕੀਆਂ ਵਿਖੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਤੇ ਚੋਣ ਪ੍ਰਕਿਰਿਆ ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ। ਕੈਂਪ ਦੌਰਾਨ ਸਹਾਇਕ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਨੇ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਨਲਾਈਨ ਤੇ ਆਫ਼ਲਾਈਨ ਰਜਿਸਟ੍ਰੇਸ਼ਨ, ਵੋਟਰ ਹੈਲਪਲਾਈਨ ਨੰਬਰ 1950 ਤੇ ਚੋਣ ਕਮਿਸ਼ਨ ਦੀਆਂ ਵੱਖ-ਵੱਖ ਡਿਜੀਟਲ ਸੇਵਾਵਾਂ ਬਾਰੇ ਜਾਣੂ ਕਰਵਾਇਆ। ਕਾਲਜ ਦੀ ਸਵੀਪ ਨੋਡਲ ਅਫ਼ਸਰ ਮਿਸ ਨਵਜੋਤ ਕੌਰ ਤੇ ਕੈਂਪਸ ਅੰਬੈਸਡਰਾਂ ਨੇ ਡਿਜੀਟਲ ਪ੍ਰਸਤੁਤੀਆਂ ਰਾਹੀਂ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸਮਝਾਈ। ਕਾਲਜ ਦੇ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ ਨੇ ਕਿਹਾ ਕਿ ਨੌਜਵਾਨਾਂ ਦੀ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਹੈ। ਉਨ੍ਹਾਂ ਯੋਗ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਤੇ ਵੋਟ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੀ. ਐੱਲ. ਓ. ਵਿਨੋਦ ਕੁਮਾਰ ਅਤੇ ਸ੍ਰੀਮਤੀ ਸ਼ਿਰਪਾ ਰਾਣੀ ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਗਹਿਰਾਈ ਵਾਲੀ ਵੋਟਰ ਸੂਚੀ ਸੋਧ ਅਤੇ ਰਜਿਸਟ੍ਰੇਸ਼ਨ ਸੰਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਕੈਂਪ ਵਿਚ ਕਰੀਬ 150 ਵਿਦਿਆਰਥੀਆਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਜਲਾਲ ਉਸਮਾ ਨੇ ਸਰਪੰਚ ਦਲਜੀਤ ਸਿੰਘ ਭੈਣੀ ਦੇ ਗ੍ਰਹਿ ਵਿਖੇ ਅਕਾਲੀ ਦਲ ਦੀ ਵਿਸ਼ਾਲ ਕਾਨਫ਼ਰੰਸ ਲਈ ਵਰਕਰਾਂ ਨੂੰ ਕੀਤਾ... ਅਗਲੀ ਖ਼ਬਰ ਇਰਫਾਨ ਬਬਲੂ ਸ਼੍ਰੋਮਣੀ ਅਕਾਲੀ ਦਲ (ਬ) ਮੁਸਲਿਮ ਵਿੰਗ ਦੇ ਹਲਕਾ ਪ੍ਰਧਾਨ ਨਿਯੁਕਤ
Ad Position 24