22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

‘ ਆਪ’ ਦੀ ਸੂਬਾ ਸਰਕਾਰ ਪੂਰੀ ਤਰ੍ਹਾਂ ਫੇਲ੍ਹ-ਰਾਕੇਸ਼ ਬੱਗਾ

ਸਨੌਰ, 22 ਅਗਸਤ (ਸੋਖਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਹਲਕਾ ਸਨੌਰ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਤੇ ਪਿੰਡਾਂ ਨੂੰ ਜੋੜਨ ਵਾਲੀਆਂ ਪੱਕੀਆਂ ਸੜਕਾਂ ਮੁਹੱਈਆ ਕਰਵਾਉਣ ਵਿਚ ਨਾਕਾਮ ਰਹੀ ਹੈ। ਇਹ ਦੋਸ਼ ਸਮਾਜ ਸੇਵੀ ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰਨ ਦੀ ਤਿਆਰੀ ਕਰ ਰਹੇ ਰਾਕੇਸ਼ ਬੱਗਾ ਨੇ ਲਗਾਇਆ।

Ad Position 21
No active advertisement
ਅਜੀਤ ਡੈਸਕ 23-08-2026
ਸਨੌਰ, 22 ਅਗਸਤ (ਸੋਖਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਹਲਕਾ ਸਨੌਰ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਤੇ ਪਿੰਡਾਂ ਨੂੰ ਜੋੜਨ ਵਾਲੀਆਂ ਪੱਕੀਆਂ ਸੜਕਾਂ ਮੁਹੱਈਆ ਕਰਵਾਉਣ ਵਿਚ ਨਾਕਾਮ ਰਹੀ ਹੈ। ਇਹ ਦੋਸ਼ ਸਮਾਜ ਸੇਵੀ ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰਨ ਦੀ ਤਿਆਰੀ ਕਰ ਰਹੇ ਰਾਕੇਸ਼ ਬੱਗਾ ਨੇ ਲਗਾਇਆ। ਬੱਗਾ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਅੱਜ ਵੀ ਕਈ ਪਿੰਡ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਪਿੰਡਾਂ ਦੀਆਂ ਸੜਕਾਂ ਦੀ ਹਾਲਤ ਵੀ ਤਰਸਯੋਗ ਹੈ, ਜਿਸ ਕਾਰਨ ਬਰਸਾਤ ਦੌਰਾਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੇ ਮੌਕਾ ਦਿੱਤਾ ਤਾਂ ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਤੇ ਸਿਹਤ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ‘ਆਪ’ ਦੀ ਮੁੜ ਸਰਕਾਰ ਬਣਾਉਣ ਦੇ ਹੱਕ ’ਚ-ਢਿੱਲੋਂ ਅਗਲੀ ਖ਼ਬਰ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸੁਣੀਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ
Ad Position 24