ਲੋਕ ‘ਆਪ’ ਦੀ ਮੁੜ ਸਰਕਾਰ ਬਣਾਉਣ ਦੇ ਹੱਕ ’ਚ-ਢਿੱਲੋਂ
ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਸਿਆਸੀ ਗਤੀਵਿਧੀਆਂ ਤੇਜ਼ ਹੋਣ ਲੱਗੀਆਂ ਹਨ। ਲੋਕ ਸਭਾ ਇੰਚਾਰਜ ਪਟਿਆਲਾ ਤੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਕਈ ਪ੍ਰਾਜੈਕਟਾਂ ’ਤੇ ਕੰਮ ਲਗਾਤਾਰ ਜਾਰੀ ਹੈ।
ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਸਿਆਸੀ ਗਤੀਵਿਧੀਆਂ ਤੇਜ਼ ਹੋਣ ਲੱਗੀਆਂ ਹਨ। ਲੋਕ ਸਭਾ ਇੰਚਾਰਜ ਪਟਿਆਲਾ ਤੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਕਈ ਪ੍ਰਾਜੈਕਟਾਂ ’ਤੇ ਕੰਮ ਲਗਾਤਾਰ ਜਾਰੀ ਹੈ। ਢਿੱਲੋਂ ਨੇ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਦੇ ਨਤੀਜੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਧਿਆਨ ਵਿਚ ਰੱਖਦਿਆਂ ਆਮ ਆਦਮੀ ਪਾਰਟੀ ਨੂੰ ਦੂਜੀ ਵਾਰ ਸਰਕਾਰ ਬਣਾਉਣ ਦਾ ਮੌਕਾ ਦੇਣ ਲਈ ਤਿਆਰ ਹਨ।