22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅਮਰਜੀਤ ਸਿੰਘ ਪੰਜਰਥ ਨੂੰ ਅਕਾਲੀ ਦਲ (ਬ) ਵਲੋਂ ਹਲਕਾ ਸ਼ੁਤਰਾਣਾ ਦਾ ਕੋਆਡੀਨੇਟਰ ਲਗਾਉਣ ’ਤੇ ਸਨਮਾਨ

ਪਾਤੜਾਂ, 22 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸਮਾਣਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਐਗਜੈਕਟਿਵ ਮੈਂਬਰ ਸਵ. ਜੋਗਿੰਦਰ ਸਿੰਘ ਪੰਜਰਥ ਦੇ ਲੜਕੇ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਮਰਜੀਤ ਸਿੰਘ ਪੰਜਰਥ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਣਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 23-08-2026
ਪਾਤੜਾਂ, 22 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸਮਾਣਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਐਗਜੈਕਟਿਵ ਮੈਂਬਰ ਸਵ. ਜੋਗਿੰਦਰ ਸਿੰਘ ਪੰਜਰਥ ਦੇ ਲੜਕੇ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਮਰਜੀਤ ਸਿੰਘ ਪੰਜਰਥ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਣਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਵਲੋਂ ਪਾਤੜਾਂ ਵਿਖੇ ਜਥੇਦਾਰ ਅਮਰਜੀਤ ਸਿੰਘ ਪੰਜਰੱਥ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਜਥੇਦਾਰ ਅਮਰਜੀਤ ਸਿੰਘ ਪੰਜਰਥ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਪਿਤਾ ਸਵ. ਜਥੇਦਾਰ ਜੋਗਿੰਦਰ ਸਿੰਘ ਪੰਜਰੱਥ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿਨ ਰਾਤ ਸੇਵਾ ਕੀਤੀ ਤੇ ਹੁਣ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਇਸ ਮੌਕੇ ਇਥੇ ਹਾਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੂਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਅਮਰਜੀਤ ਸਿੰਘ ਪੰਜਰੱਥ ਦਾ ਪਰਿਵਾਰ ਟਕਸਾਲੀ ਅਕਾਲੀ ਪਰਿਵਾਰ ਹੈ ਜਿਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ ਤੇ ਹੁਣ ਅਮਰਜੀਤ ਸਿੰਘ ਪੰਜਰਥ ਦੇ ਹਲਕਾ ਸ਼ੁਤਰਾਣਾ ਦਾ ਇੰਚਾਰਜ ਲੱਗਣ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜਬੂਤ ਹੋਵੇਗਾ। ਇਸ ਮੌਕੇ ਇਥੇ ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਵਰਿੰਦਰ ਸਿੰਘ ਲਾਲਵਾ, ਅਮਰ ਗੋਇਲ, ਜਸਵਿੰਦਰ ਸਿੰਘ ਕੁਲਾਰਾਂ, ਜਗਦੇਵ ਸਿੰਘ ਪਾਤੜਾਂ, ਮੰਗਾ ਸਿੰਘ ਪਾਤੜਾਂ, ਰੁਪਿੰਦਰ ਸਿੰਘ ਧਨੇਠਾ, ਸੁੱਖਾ ਸਿੰਘ ਦਫਤਰੀ ਵਾਲਾ, ਕੁਲਦੀਪ ਸਿੰਘ ਮੋਮੀਆ, ਗੁਰਸੇਵ ਸਿੰਘ ਕੁਲਬੁਰਛਾ ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ ਅਗਲੀ ਖ਼ਬਰ ਖਾਦਾਂ ਦੀਆਂ ਕੀਮਤਾਂ ’ਚ ਵਾਧੇ ਨੇ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਾਇਆ-ਸੰਧੂ
Ad Position 24