ਗੁਰੂ ਰਵਿਦਾਸ ਜੀ ਦੇ ਸ਼ਤਾਬਦੀ ਸਮਾਗਮ ਨੂੰ ਲੈ ਕੇ ਹਲਕਾ ਸਨੌਰ ’ਚ ਤਿਆਰੀਆਂ ਜ਼ੋਰਾਂ ’ਤੇ-ਚੰਦੂਮਾਜਰਾ
ਦੇਵੀਗੜ੍ਹ, 22 ਅਗਸਤ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿਘ ਚੰਦੂਮਾਜਰਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਤੇ ਇਲਾਕੇ ਦੀਆਂ ਸੰਗਤਾਂ ਨਾਲ ਰਾਬਤਾ ਕਾਇਮ ਕਰਨ ਲਈ ਦੇਵੀਗੜ੍ਹ ਸਰਕਲ ਦੇ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਬੈਠਕਾਂ ਦੌਰਾਨ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।
ਦੇਵੀਗੜ੍ਹ, 22 ਅਗਸਤ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿਘ ਚੰਦੂਮਾਜਰਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਤੇ ਇਲਾਕੇ ਦੀਆਂ ਸੰਗਤਾਂ ਨਾਲ ਰਾਬਤਾ ਕਾਇਮ ਕਰਨ ਲਈ ਦੇਵੀਗੜ੍ਹ ਸਰਕਲ ਦੇ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਬੈਠਕਾਂ ਦੌਰਾਨ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਮਿਹੋਣ ਵਿਖੇ ਬੈਠਕ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਵੱਡੇ ਸੁਭਾਗ ਦੀ ਗੱਲ ਹੈ ਕਿ ਸਾਨੂੰ ਗੁਰੂ ਰਵਿਦਾਸ ਜੀ ਦੇ 650 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਦਾ ਜੀਵਨ ਤੇ ਉਨ੍ਹਾਂ ਦੀ ਬਾਣੀ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ ਸਮਾਜ ਵਿਚੋਂ ਊਚ-ਨੀਚ, ਜਾਤ-ਪਾਤ ਦੇ ਭੇਦਭਾਵ ਨੂੰ ਮਿਟਾ ਕੇ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ। ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਗੁਰੂ ਰਵਿਦਾਸ ਮਿਸ਼ਨ ਕਮੇਟੀ ਸਨੌਰ ਤੇ ਹਲਕਾ ਸਨੌਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭੁਨਰਹੇੜੀ ਵਿਖੇ ਗੁਰੂ ਰਵੀਦਾਸ ਜੀ ਦੀ ਜਨਮ ਸ਼ਤਾਬਦੀ ਬਹੁਤ ਹੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਮੈਂ ਹਲਕੇ ਦੀਆਂ ਸਮੂਹ ਸੰਗਤਾਂ ਨੂੰ ਹੱਥ ਜੋੜ ਕੇ ਅਪੀਲ ਕਰਦਾ ਹਾਂ ਕਿ ਉਹ ਇਸ ਮਹਾਨ ਸ਼ਤਾਬਦੀ ਸਮਾਗਮ ਵਿਚ ਪਰਿਵਾਰਾਂ ਸਮੇਤ ਵੱਧ-ਚੜ੍ਹ ਕੇ ਪਹੁੰਚਣ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਨ। ਇਨ੍ਹਾਂ ਬੈਠਕਾਂ ਦੌਰਾਨ ਇਲਾਕੇ ਦੀਆਂ ਸੰਗਤਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਸਥਾਨਕ ਆਗੂਆਂ ਨੇ ਸਮਾਗਮ ਨੂੰ ਕਾਮਯਾਬ ਬਣਾਉਣ ਲਈ ਪੂਰਨ ਤਿਆਰੀਆਂ ਦੇ ਦਾਅਵੇ ਕੀਤੇ। ਇਸ ਮੌਕੇ ਜਥੇਦਾਰ ਤਰਸੇਮ ਸਿੰਘ ਕੋਟਲਾ, ਬਲਵੀਰ ਸਿੰਘ ਦੀਵਾਨ ਵਾਲਾ, ਪ੍ਰਗਟ ਸਿੰਘ ਬੋਲੜ ਕਲਾਂ, ਜਸਵੀਰ ਸਿੰਘ ਲਲੀਣਾਂ, ਰਾਜ ਕੁਮਾਰ ਸੈਣੀ, ਸੁੱਚਾ ਸਿੰਘ, ਗੁਰਦੀਪ ਸਿੰਘ ਦੇਵੀਨਗਰ, ਪ੍ਰਿੰਸ ਮਿਹੋਣ, ਜਗਤਾਰ ਸਿੰਘ, ਕੁਲਵੰਤ ਸਿੰਘ ਫਰੀਦਪੁਰ, ਮਨਮਿੰਦਰ ਸਿੰਘ ਬੰਟੀ, ਪਰਮਜੀਤ ਸਿੰਘ ਕਾਨ੍ਹਾਹੇੜੀ, ਜਗਤਾਰ ਸਿੰਘ, ਪ੍ਰਦੀਪ ਸਿੰਘ ਕਾਨ੍ਹਾਹੇੜੀ, ਤਰਲੋਕ ਸਿੰਘ ਹਾਜੀਪੁਰ, ਬਲਵਿੰਦਰ ਸਿੰਘ ਕਟਘੇੜੀ, ਗੁਰਚਰਨ ਸਿੰਘ ਕੌਲੀ ਤੇ ਪੀ. ਏ. ਗੁਰਮੁੱਖ ਸਿੰਘ ਸੁਹਾਗਹੇੜੀ ਸਮੇਤ ਵੱਡੀ ਗਿਣਤੀ ’ਚ ਪਤਵੰਤੇ ਸੱਜਣ ਹਾਜ਼ਰ ਸਨ।