ਬਾਬਾ ਹਰਪ੍ਰੀਤ ਸਿੰਘ ਵਲੋਂ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਾਰਜਕਾਰੀ ਚੇਅਰਮੈਨ ਚੰਦਰੇਸ਼ਵਰ ਸਿੰਘ ਮੋਹੀ ਦਾ ਸਨਮਾਨ
ਨਾਭਾ, 22 ਅਗਸਤ (ਵਰਿੰਦਰ ਵਰਮਾ)-ਹਲਕਾ ਨਾਭਾ ਦੇ ਵਾਰਡ ਨੰਬਰ 23 ਦੇ ਮੁਹੱਲਾ ਪੁਰਾਣਾ ਹਾਥੀ ਖਾਨਾ ਵਿਖੇ ਬਾਬਾ ਹਰਪ੍ਰੀਤ ਸਿੰਘ ਵਲੋਂ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਬਕਾ ਵਿਧਾਇਕ ਸਤਵੰਤ ਸਿੰਘ ਮੋਹੀ ਦੇ ਪੁੱਤਰ ਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐਸ. ਸੀ.
ਕ
ਕਾਰਜਕਾਰੀ ਚੇਅਰਮੈਨ ਚੰਦਰੇਸ਼ਵਰ ਸਿੰਘ ਮੋਹੀ ਦਾ ਸਨਮਾਨ ਕਰਦੇ ਹੋਏ ਬਾਬਾ ਹਰਪ੍ਰੀਤ ਸਿੰਘ ਅਤੇ ਹੋਰ। ਤਸਵੀਰ : ਵਰਿੰਦਰ ਵਰਮਾ
23-08-2026
ਨਾਭਾ, 22 ਅਗਸਤ (ਵਰਿੰਦਰ ਵਰਮਾ)-ਹਲਕਾ ਨਾਭਾ ਦੇ ਵਾਰਡ ਨੰਬਰ 23 ਦੇ ਮੁਹੱਲਾ ਪੁਰਾਣਾ ਹਾਥੀ ਖਾਨਾ ਵਿਖੇ ਬਾਬਾ ਹਰਪ੍ਰੀਤ ਸਿੰਘ ਵਲੋਂ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਬਕਾ ਵਿਧਾਇਕ ਸਤਵੰਤ ਸਿੰਘ ਮੋਹੀ ਦੇ ਪੁੱਤਰ ਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐਸ. ਸੀ. ਵਿਭਾਗ) ਦੇ ਨਵ-ਨਿਯੁਕਤ ਕਾਰਜਕਾਰੀ ਚੇਅਰਮੈਨ ਚੰਦਰੇਸ਼ਵਰ ਸਿੰਘ ਮੋਹੀ ਦਾ ਵਿਸ਼ੇਸ਼ ਸਨਮਾਨ ਕੀਤਾ। ਸੰਬੋਧਨ ਕਰਦਿਆਂ ਚੇਅਰਮੈਨ ਮੋਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ‘ਤੇ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਸੰਗਠਨ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸੇ ਸੋਚ ਨੂੰ ਮੁੱਖ ਰੱਖਦਿਆਂ ਲੋਕਾਂ ਨਾਲ ਲਗਾਤਾਰ ਸੰਪਰਕ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਜਾਰੀ ਹਨ। ਚੇਅਰਮੈਨ ਮੋਹੀ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ‘ਚ ਲੋਕਾਂ ਨਾਲ ਨਿਰੰਤਰ ਸਿੱਧਾ ਰਾਬਤਾ ਕਾਇਮ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਤੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ ਹੈ, ਜਿਸ ਦਾ ਹੱਲ ਕਾਂਗਰਸ ਸਰਕਾਰ ਬਣਨ ਉਪਰੰਤ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹੈ ਅਤੇ ਵਰਕਰਾਂ ਦੀ ਮਿਹਨਤ ਤੇ ਏਕਤਾ ਨਾਲ 2027 ‘ਚ ਪਾਰਟੀ ਨੂੰ ਮਜਬੂਤੀ ਮਿਲੇਗੀ। ਚੇਅਰਮੈਨ ਮੋਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਵਾਜ਼ ਬੁਲੰਦ ਕਰਦੀ ਆਈ ਹੈ ਆਉਣ ਵਾਲੇ ਸਮੇਂ ’ਚ ਵੀ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਅਧਾਰ ‘ਤੇ ਉਠਾਇਆ ਜਾਵੇਗਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮੋਨੂੰ ਡੱਲਾ, ਜੋਬਨਜੀਤ ਸਿੰਘ ਮਝੈਲ, ਮਹੰਤ ਰਵਿੰਦਰ ਸਿੰਘ, ਸੁਰਿੰਦਰ ਸਿੰਘ ਸੋਫਤ, ਐਡਵੋਕੇਟ ਹਿਮਾਂਸ਼ੂ ਸ਼ਰਮਾ, ਕੁਲਵੰਤ ਸਿੰਘ ਗੋਗੀ, ਦਵਿੰਦਰ ਕੁਮਾਰ ਪਾਠਕ, ਲਲਿਤ ਕੁਮਾਰ ਸ਼ਰਮਾ, ਰਾਜੂ ਸੋਫਤ, ਰਾਜ ਸਿੰਗਲਾ, ਯੋਗੇਸ਼ ਗੁਪਤਾ, ਨੀਟਾ ਮਹੰਤ ਸਮੇਤ ਵੱਡੀ ਗਿਣਤੀ ‘ਚ ਵਾਰਡ ਵਾਸੀ ਹਾਜ਼ਰ ਸਨ।