ਘੱਗਾ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ’ਚ ਲਿਆਉਣ ਲਈ ਮੁੱਖ ਮੰਤਰੀ ਤੋਂ ਮੰਗਿਆ ਸਮਾਂ
ਪਾਤੜਾਂ, 23 ਅਗਸਤ (ਜਗਦੀਸ਼ ਸਿੰਘ ਕੰਬੋਜ)-ਸ਼ੁਤਰਾਣਾ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਲੋਕਾਂ ਦੇ ਅਹਿਮ ਮੁੱਦਿਆਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਉਣ ਲਈ ਅਮਰਜੀਤ ਸਿੰਘ ਘੱਗਾ ਨੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਪੱਤਰ ਸੌਂਪ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਲਈ ਸਮਾਂ ਦੇਣ ਦੀ ਮੰਗ ਕੀਤੀ ਹੈ। ਘੱਗਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 24 ਅਗਸਤ ਨੂੰ ਸ਼ੁਤਰਾਣਾ ਹਲਕੇ ਦੇ ਪਿੰਡ ਦੇਧਨਾ ਵਿਖੇ ਇਕ ਖੇਡ ਮੈਦਾਨ ਦੇ ਉਦਘਾਟਨ ਲਈ ਪਹੁੰਚ ਰਹੇ ਹਨ।
ਅ
ਅਮਰਜੀਤ ਸਿੰਘ ਘੱਗਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਜਗਦੀਸ਼ ਸਿੰਘ ਕੰਬੋਜ
24-08-2026
ਪਾਤੜਾਂ, 23 ਅਗਸਤ (ਜਗਦੀਸ਼ ਸਿੰਘ ਕੰਬੋਜ)-ਸ਼ੁਤਰਾਣਾ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਲੋਕਾਂ ਦੇ ਅਹਿਮ ਮੁੱਦਿਆਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਉਣ ਲਈ ਅਮਰਜੀਤ ਸਿੰਘ ਘੱਗਾ ਨੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਪੱਤਰ ਸੌਂਪ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਲਈ ਸਮਾਂ ਦੇਣ ਦੀ ਮੰਗ ਕੀਤੀ ਹੈ। ਘੱਗਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 24 ਅਗਸਤ ਨੂੰ ਸ਼ੁਤਰਾਣਾ ਹਲਕੇ ਦੇ ਪਿੰਡ ਦੇਧਨਾ ਵਿਖੇ ਇਕ ਖੇਡ ਮੈਦਾਨ ਦੇ ਉਦਘਾਟਨ ਲਈ ਪਹੁੰਚ ਰਹੇ ਹਨ। ਇਸ ਮੌਕੇ ਉਹ ਸ਼ੁਤਰਾਣਾ ਹਲਕੇ ਦੇ ਲੋਕਾਂ ਨਾਲ ਸੰਬੰਧਿਤ ਵੱਖ-ਵੱਖ ਅਹਿਮ ਮਸਲੇ ਮੁੱਖ ਮੰਤਰੀ ਦੇ ਸਾਹਮਣੇ ਰੱਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਤੇ ਵੱਖ-ਵੱਖ ਵਰਗਾਂ ਵਲੋਂ ਲੰਮੇ ਸਮੇਂ ਤੋਂ ਕਈ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਮੁੱਦਿਆਂ ਸੰਬੰਧੀ ਸਰਕਾਰ ਵਲੋਂ ਢੁਕਵੇਂ ਕਦਮ ਚੁੱਕੇ ਜਾਣ ਦੀ ਲੋੜ ਹੈ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਉਨ੍ਹਾਂ ਦੇ ਹੱਕ ਮਿਲ ਸਕਣ। ਅਮਰਜੀਤ ਸਿੰਘ ਘੱਗਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਸ਼ੁਤਰਾਣਾ ਹਲਕੇ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਤੱਥਾਂ ਸਮੇਤ ਪੇਸ਼ ਕਰਨਗੇ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਵਲੋਂ ਇਸ ਸੰਬੰਧੀ ਸਮਾਂ ਦਿੱਤਾ ਜਾਵੇਗਾ।