ਪਟਿਆਲਾ, 23 ਅਗਸਤ (ਅ.ਸ. ਅਹਲੂਵਾਲੀਆ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਹਿਬ ਜੀ ਦੀ ਸਰਪ੍ਰਸਤੀ ਹੇਠ ਸਜਾਏ ਜਾ ਰਹੇ ਮੀਰੀ ਪੀਰੀ ਖਾਲਸਾ ਮਾਰਚ ਦੇ ਸੰਬੰਧ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਅਗਵਾਈ ਵਿਚ ਅਹਿਮ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਤੇ ਵੱਖ-ਵੱਖ ਸਿੱਖ ਸਭਾਵਾਂ ਸੁਸਾਇਟੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਸ਼ੋ੍ਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨਾਲ ਕੀਤੀ ਗਈ। ਇਕੱਤਰਤਾ ਦੌਰਾਨ ਮੀਰੀ ਪੀਰੀ ਖਾਲਸਾ ਮਾਰਚ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜੇਗਾ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ। ਇਕੱਤਰਤਾ ਦੌਰਾਨ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਵੀ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਹੁੰਦਾ ਹੋਇਆ 29 ਅਗਸਤ ਨੂੰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਤੋਂ ਸਵੇਰੇ 9 ਵਜੇ ਆਰੰਭ ਹੋ ਕੇ ਵਾਇਆ ਨਨਾਣਸੂ, ਬਲਬੇੜਾ, ਪੰਜੋਲਾ, ਮਰਦਾਹੇੜੀ, ਅੱਡਾ ਡੰਡੋਆ, ਮੰਜਾਲ ਕਲਾਂ, ਬਿਲਾਸਪੁਰ, ਝੰਡੀ, ਕੱਲਰਭੈਣੀ, ਅੱਡਾ ਰਾਮਗੜ੍ਹ, ਗੁ: ਪਾਤਿਸ਼ਾਹੀ ਨੌਵੀਂ ਖੇੜਾ ਜੱਟਾਂ, ਸੂਲਰ, ਗੁ: ਪਾਤਿਸ਼ਾਹੀ ਨੌਵੀਂ ਮੋਤੀ ਬਾਗ ਸਾਹਿਬ, ਫੁਹਾਰਾ ਚੌਕ ਲੀਲਾ ਭਵਨ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਰਾਤ ਦੇ ਵਿਸ਼ਰਾਮ ਲਈ ਠਹਿਰੇਗਾ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ 30 ਅਗਸਤ ਨੂੰ ਸਵੇਰੇ 9 ਵਜੇ ਆਰੰਭ ਹੋ ਕੇ ਵਾਇਆ ਜੇਲ੍ਹ ਰੋਡ, ਭਾਦਸੋਂ ਰੋਡ, ਸਿੱਧੂਵਾਲ, ਸਿੰਬੜੋ, ਆਲੋਵਾਲ, ਅੱਡਾ ਦਿੱਤੂਪੁਰ, ਡਕੌਦਾ, ਟੌਹੜਾ, ਤਰਖੇੜੀ, ਜੱਲਾ ਸੋਢਾ, ਤਰਖਾਣ ਮਾਜਰਾ ਸਰਹਿੰਦ ਤੋਂ ਹੁੰਦਾ ਇਆ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਪੁੱਜੇਗਾ। ਇਸ ਮੌਕੇ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਗੁਰਦੁਆਰਾ ਕਰਹਾਲੀ ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ, ਗੁਰਦੁਆਰਾ ਬਹਾਦਰਗੜ੍ਹ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਕੁਲਦੀਪ ਸਿੰਘ ਖਾਲਸਾ, ਕੰਵਲਜੀਤ ਸਿੰਘ ਗੋਨਾ, ਹਰਮਿੰਦਰਪਾਲ ਸਿੰਘ ਵਿੰਟੀ, ਗੁਰਮੀਤ ਸਿੰਘ ਬਿੱਟੂ, ਸਿਮਰਨ ਸਿੰਘ ਗਰੇਵਾਲ, ਮਨਪ੍ਰੀਤ ਸਿੰਘ ਚੱਢਾ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਗੁਰਪਿਆਰ ਸਿੰਘ ਜੌਹਰ, ਪਰਵਿੰਦਰ ਸਿੰਘ ਰਿਉਂਦ, ਭਾਈ ਸਰਬਜੀਤ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ, ਭਾਈ ਸੁਖਦੇਵ ਸਿੰਘ ਕਾਹਲਵਾਂ ਵੱਖ ਵੱਖ ਗੁਰਦੁਆਰਾ ਸੇਵਾ ਸੁਸਾਇਟੀਆਂ ਦੇ ਪ੍ਰਧਾਨ ਤੇ ਅਹੁਦੇਦਾਰਾਂ ਤੋਂ ਇਲਾਵਾ ਸ਼ੋ੍ਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਿਲ ਸਨ।