23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਤੋਂ ਬਾਅਦ ਅਕਾਲੀ ਦਲ ‘ਵਾਰਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣੇਗੀ-ਤਰਸੇਮ ਸਿੰਘ

ਰਾਜਪੁਰਾ, 23 ਅਗਸਤ (ਰਣਜੀਤ ਸਿੰਘ)-ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ‘ਵਾਰਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣੇਗੀ ਅਤੇ ਲੋਕਾਂ ਦੇ ਇਕੱਠ ਨੇ ਬਦਲਾਅ ’ਤੇ ਰਾਜਨੀਤਕ ਮੋਹਰ ਲਾ ਦਿੱਤੀ ਹੈ। ਸਰਕਾਰ ਬਣਦੇ ਹੀ ਸੂਬੇ ਵਿਚ ਨਸ਼ੇ ਖ਼ਤਮ ਕਰਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦਿਵਾਈਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 24-08-2026
ਰਾਜਪੁਰਾ, 23 ਅਗਸਤ (ਰਣਜੀਤ ਸਿੰਘ)-ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ‘ਵਾਰਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣੇਗੀ ਅਤੇ ਲੋਕਾਂ ਦੇ ਇਕੱਠ ਨੇ ਬਦਲਾਅ ’ਤੇ ਰਾਜਨੀਤਕ ਮੋਹਰ ਲਾ ਦਿੱਤੀ ਹੈ। ਸਰਕਾਰ ਬਣਦੇ ਹੀ ਸੂਬੇ ਵਿਚ ਨਸ਼ੇ ਖ਼ਤਮ ਕਰਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦਿਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਨਿਰਮਲ ਸਿੰਘ ਸੇਖਨਮਾਜਰਾ ਦੀ ਅਗਵਾਈ ਵਿਚ ਕਰਵਾਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੀ’ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਬਾਪੂ ਤਰਸੇਮ ਸਿੰਘ ਖ਼ਾਲਸਾ ਨੇ ਕੀਤਾ। ਉਨ੍ਹਾਂ ਅੱਜ ਦੇ ਠਾਠਾਂ ਮਾਰਦੇ ਇਕੱਠ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦੀ ਸ਼ਮੂਲੀਅਤ ਇਸ ਗੱਲ ’ਤੇ ਰਾਜਨੀਤਕ ਮੋਹਰ ਲਾ ਰਹੀ ਹੈ ਕਿ ਪੰਜਾਬ ਵਿਚ ਲੋਕਾਂ ਨੇ ਬਦਲਾਅ ਦਾ ਮਨ ਬਣਾ ਲਿਆ ਹੈ। ਉਨ੍ਹਾਂ ਨੇ ਨਿਰਮਲ ਸਿੰਘ ਸੇਖਨਮਾਜਰਾ ਸਮੇਤ ਹੋਰਨਾਂ ਨੌਜਵਾਨਾਂ ਦਾ ਪਾਰਟੀ ਵਿਚ ਸ਼ਮੂਲੀਅਤ ਕਰਨ ’ਤੇ ਭਰਵਾਂ ਸਵਾਗਤ ਕੀਤਾ। ਉਨ੍ਹਾਂ ਨੇ ਸੱਤਾਧਾਰੀ ਧਿਰ ਬਾਰੇ ਵਿਚ ਬੋਲਦਿਆਂ ਕਿਹਾ ਕਿ ਹੁਣ ਸਾਢੇ ਚਾਰ ਸਾਲ ਬਾਅਦ ਔਰਤਾਂ ਦੇ ਖਾਤਿਆਂ ਵਿਚ ਹਜ਼ਾਰ-ਹਜ਼ਾਰ ਰੁਪਏ ਪਾਉਣਾ ਸਿਰਫ਼ ਰਾਜਨੀਤਕ ਸਟੰਟਬਾਜ਼ੀ ਹੈ। ਇਸ ਮੌਕੇ ਮੁੱਖ ਬੁਲਾਰਾ ਬੀਬੀ ਪ੍ਰੋ. ਸਤਨਾਮ ਕੌਰ ਮੱਲੀ ਨੇ ਕਿਹਾ ਕਿ ਸੂਬੇ ਵਿਚ ਨਸਲਾਂ ਤੇ ਫ਼ਸਲਾਂ ਬਚਾਉਣ ਦਾ ਸਮਾਂ ਆ ਗਿਆ ਹੈ। ਨਸ਼ਾ ਘਰ-ਘਰ ਵਿਚ ਪੁੱਜ ਗਿਆ ਹੈ, ਜਿਸ ਨੇ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਇਸ ਮੌਕੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ, ਜਸਵਿੰਦਰ ਸਿੰਘ, ਗੁਰਸੇਵਕ ਸਿੰਘ ਅੰਟਾਲ, ਬੀਬੀ ਸਤਨਾਮ ਕੌਰ ਮੱਲੀ, ਬੀਬੀ ਰਜਵੰਤ ਕੌਰ ਘੜਾਮ, ਜਸਕਰਨ ਸਿੰਘ ਰਾਮਪੁਰਾ, ਜਸਪਾਲ ਸਿੰਘ ਸੇਖਨਮਾਜਰਾ, ਮਲਕੀਤ ਸਿੰਘ, ਬਲਜੀਤ ਸਿੰਘ ਦੈੜੀ ਅਤੇ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਗਊਸ਼ਾਲਾ ਅਮਲੋਹ ’ਚ ਗਊ ਪੂਜਾ ਸਮ... ਅਗਲੀ ਖ਼ਬਰ ਤੀਆਂ ਦਾ ਤਿਉਹਾਰ ਔਰਤਾਂ ਲਈ ਖ਼ੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ-ਡਾ. ਗੁਰਪ੍ਰੀਤ ਕੌਰ ਮਾਨ ‘ਰੰਗਲੇ ਪੰਜਾਬ’ ਦੀ ਤਸਵੀਰ...
Ad Position 24