25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਰਣਜੋਧ ਸਿੰਘ ਹਡਾਣਾ ਵਲੋਂ ਸਲੇਮਪੁਰ ਜੱਟਾਂ ਤੇ ਦੁੜਦ ’ਚ ਲੋਕ ਮਿਲਣੀਆਂ

ਭੁੱਨਰਹੇੜੀ, 24 ਅਗਸਤ (ਧਨਵੰਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਸ਼ੁਰੂ ਕੀਤੀਆਂ ਲੋਕ-ਪੱਖੀ ਪਹਿਲਕਦਮੀਆਂ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਕੈਸ਼ਲੈੱਸ ਇਲਾਜ ਦੀ ਸਹੂਲਤ ਦੇ ਨਾਲ-ਨਾਲ ਸੂਬੇ ਭਰ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 25-08-2026
ਭੁੱਨਰਹੇੜੀ, 24 ਅਗਸਤ (ਧਨਵੰਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਸ਼ੁਰੂ ਕੀਤੀਆਂ ਲੋਕ-ਪੱਖੀ ਪਹਿਲਕਦਮੀਆਂ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਕੈਸ਼ਲੈੱਸ ਇਲਾਜ ਦੀ ਸਹੂਲਤ ਦੇ ਨਾਲ-ਨਾਲ ਸੂਬੇ ਭਰ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੀ. ਆਰ. ਟੀ. ਸੀ. ਦੇ ਸਾਬਕਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਦੁੜਦ ਤੇ ਸਲੇਮਪੁਰ ਜੱਟਾ ਵਿਖੇ ਸੱਥ ਦੌਰਾਨ ਹੋਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਸਿੱਧਾ ਲਾਭ ਲੋਕਾਂ ਨੂੰ ਮਿਲ ਰਿਹਾ ਹੈ। ਹਡਾਣਾ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਲੋਕ-ਪੱਖੀ ਯੋਜਨਾ ਤਹਿਤ ਪਿਛਲੇ ਸਿਰਫ਼ ਸੱਤ ਮਹੀਨਿਆਂ ਦੌਰਾਨ ਸੂਬੇ ਦੇ 6 ਲੱਖ ਤੋਂ ਵੱਧ ਮਰੀਜ਼ਾਂ ਨੇ ਵੱਡੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਦੀਆਂ ਸਹੂਲਤਾਂ ਦਾ ਲਾਭ ਲਿਆ ਹੈ। ਆਮ ਆਦਮੀ ਕਲੀਨਿਕਾਂ ਦਾ ਜ਼ਿਕਰ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਭਰ ਵਿਚ ਸਥਾਪਤ ਕੀਤੇ ਗਏ ਇਹ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿਚ ਮੁਫ਼ਤ ਡਾਕਟਰੀ ਜਾਂਚ, 80 ਤੋਂ ਵੱਧ ਕਿਸਮਾਂ ਦੀਆਂ ਮੁਫ਼ਤ ਦਵਾਈਆਂ ਤੇ ਵੱਖ-ਵੱਖ ਜ਼ਰੂਰੀ ਲੈਬ ਟੈਸਟਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਚੇਅਰਮੈਨ, ਯੁਵਰਾਜ ਸਿੰਘ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਸਨੌਰ, ਮਨਿੰਦਰ ਸਿੰਘ ਫਰਾਂਸਵਾਲਾ, ਮੇਜਰ ਸਿੰਘ ਬਲਾਕ ਪ੍ਰਧਾਨ, ਲਵਪ੍ਰੀਤ ਸਿੰਘ ਬਲਾਕ ਪ੍ਰਧਾਨ, ਤਰਸੇਮ ਸਿੰਘ ਸਰਪੰਚ, ਜਸਪਾਲ ਸਿੰਘ, ਪ੍ਰਿੰਸੀਪਲ ਕਰਮ ਸਿੰਘ, ਹਰਪਿੰਦਰ ਸਿੰਘ ਚੀਮਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤ੍ਰਿਵੇਣੀ ਸਾਹਿਤ ਪ੍ਰੀਸ਼ਦ ਵਲੋਂ ਗੁਰਪ੍ਰੀਤ ਕੌਰ ਪ੍ਰੀਤ ਦੀ ਪੁਸਤਕ ‘ਸਿਰਨਾਵਾਂ’ ਦਾ ਲੋਕ ਅਰਪਣ ਅਗਲੀ ਖ਼ਬਰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫ਼ੀਸਦੀ ਛੋਟ-ਮੇਅਰ ਕੁੰਦਨ ਗੋਗੀਆ
Ad Position 24