ਹਲਕਾ ਵਿਧਾਇਕ ਦੇਵ ਮਾਨ ਨੇ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾ ਨੂੰ ਸੁਣਿਆ
ਨਾਭਾ, 24 ਅਗਸਤ (ਵਰਿੰਦਰ ਵਰਮਾ)-ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰਾ ਮੁੱਖ ਉਦੇਸ਼ ਹੈ। ਇਹ ਹਲਕਾ ਵਾਸੀ ਮੇਰੇ ਪਰਿਵਾਰਕ ਮੈਂਬਰ ਹਨ।
ਨਾਭਾ, 24 ਅਗਸਤ (ਵਰਿੰਦਰ ਵਰਮਾ)-ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰਾ ਮੁੱਖ ਉਦੇਸ਼ ਹੈ। ਇਹ ਹਲਕਾ ਵਾਸੀ ਮੇਰੇ ਪਰਿਵਾਰਕ ਮੈਂਬਰ ਹਨ। ਇਹ ਪ੍ਰਗਟਾਵਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਦਫ਼ਤਰ ਵਿਖੇ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਉਪਰੰਤ ਪ੍ਰਗਟਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਹਰ ਵਰਗ ਦੀ ਭਲਾਈ ਨੂੰ ਕੇਂਦਰ ਵਿਚ ਰੱਖ ਕੇ ਕੰਮ ਕੀਤਾ ਹੈ, ਜਿਸ ਕਾਰਨ ਲੋਕਾਂ ਦਾ ਸਰਕਾਰ ’ਤੇ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਬਜੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦਾ ਲੰਬੇ ਸਮੇਂ ਤੋਂ ਸੰਭਾਲਿਆ ਸੁਪਨਾ ਸਾਕਾਰ ਹੋਇਆ ਹੈ ਅਤੇ ਲੋਕ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਲਾਘਾ ਕਰ ਰਹੇ ਹਨ। ਦੇਵ ਮਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ, ਪਾਰਦਰਸਤਾ ਅਤੇ ਲੋਕ ਭਲਾਈ ਦੇ ਰਾਹ ’ਤੇ ਹੋਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਸੂਬੇ ਦੇ ਹਰ ਵਰਗ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲਦਾ ਰਹੇਗਾ ਜਦਕਿ ਲੋਕ ਮਹਿਸੂਸ ਕਰ ਰਹੇ ਹਨ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਹੱਥਾਂ ਵਿਚ ਮਹਿਫੂਜ ਹੈ। ਇਸ ਮੌਕੇ ਧਰਮਿੰਦਰ ਸਿੰਘ ਸੁੱਖੇਵਾਲ, ਤੇਜਿੰਦਰ ਖਹਿਰਾ, ਕਪਿਲ ਮਾਨ, ਵਾਰਡ ਨੰਬਰ 18 ਦੇ ਕੌਂਸਲਰ ਉੱਧਮ ਦੀਪ ਸਿੰਘ, ਸੁਖਦੇਵ ਸਿੰਘ ਮਾਨ, ਵਾਈਸ ਚੇਅਰਮੈਨ ਬਲਾਕ ਸਮਤੀ ਭੁਪਿੰਦਰ ਸਿੰਘ ਕਲਰ ਮਾਜਰੀ, ਜਸਵੀਰ ਸਿੰਘ ਛਿੰਦਾ, ਸਿਮਰਨ ਚੌਹਾਨ ਆਦਿ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।