26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੜਕ ਹਾਦਸੇ ’ਚ ਸਾਈਕਲ ਸਵਾਰ ਦੀ ਮੌਤ

ਪਟਿਆਲਾ, 25 ਅਗਸਤ (ਮਨਦੀਪ ਸਿੰਘ ਖਰੌੜ)-ਭਾਦਸੋਂ ਰੋਡ ’ਤੇ ਅਮਨ ਪਬਲਿਕ ਸਕੂਲ ਲਾਗੇ ਜਾ ਰਹੇ ਇਕ ਸਾਈਕਲ ਸਵਾਰ ਨੂੰ ਟਰੱਕ ਚਾਲਕ ਨੇ ਫੇਟ ਮਾਰ ਦਿੱਤੀ ਤੇ ਇਸ ਹਾਦਸੇ ’ਚ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮਿ੍ਤਕ ਦੀ ਪਛਾਣ ਬਲਦੇਵ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 26-08-2026
ਪਟਿਆਲਾ, 25 ਅਗਸਤ (ਮਨਦੀਪ ਸਿੰਘ ਖਰੌੜ)-ਭਾਦਸੋਂ ਰੋਡ ’ਤੇ ਅਮਨ ਪਬਲਿਕ ਸਕੂਲ ਲਾਗੇ ਜਾ ਰਹੇ ਇਕ ਸਾਈਕਲ ਸਵਾਰ ਨੂੰ ਟਰੱਕ ਚਾਲਕ ਨੇ ਫੇਟ ਮਾਰ ਦਿੱਤੀ ਤੇ ਇਸ ਹਾਦਸੇ ’ਚ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮਿ੍ਤਕ ਦੀ ਪਛਾਣ ਬਲਦੇਵ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਇਸ ਸੰਬੰਧੀ ਜਸਵੀਰ ਸਿੰਘ ਨੇ ਥਾਣਾ ਤਿ੍ਪੜੀ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਿਤਾ 24 ਅਗਸਤ ਨੂੰ ਰਾਤ ਦੇ 12 ਵਜੇ ਦੇ ਕਰੀਬ ਅਮਨ ਪਬਲਿਕ ਸਕੂਲ ਨੇੜੇ ਸਾਈਕਲ ’ਤੇ ਜਾ ਰਿਹਾ ਸੀ ਤੇ ਇਸ ਦੌਰਾਨ ਇਕ ਟਰੱਕ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ, ਜਿਸ ਆਧਾਰ ’ਤੇ ਪੁਲਿਸ ਨੇ ਟਰੱਕ ਚਾਲਕ ਸੁਖਦੇਵ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਔਰਤ ਸਮੇਤ 2 ਖ਼ਿਲਾਫ਼ ਛੇੜਛਾੜ ਦੇ ਦੋਸ਼ਾਂ ਤਹਿਤ ਕੇਸ ਦਰਜ ਅਗਲੀ ਖ਼ਬਰ ਸ਼ਹਿਰ ’ਚ ਨਰਕ ਵਰਗੇ ਹਾਲਾਤ, ਪੁਰਾਣੀ ਕਚਹਿਰੀ ਰੋਡ ’ਤੇ ਫੈਲਿਆ ਸੀਵਰੇਜ ਦਾ ਗੰਦਾ ਪਾਣੀ
Ad Position 24