ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣਾ ਮੰਦਭਾਗਾ- ਰਣਧੀਰ ਸਿੰਘ ਰੱਖੜਾ, ਵਿੰਦਾ ਗਰੋਵਰ
ਪਟਿਆਲਾ, 25 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਰਣਧੀਰ ਸਿੰਘ ਰੱਖੜਾ ਤੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਨੇ ਸੀਨੀਅਰ ਕਾਂਗਰਸੀ ਆਗੂ ਦੀਪਿੰਦਰ ਸਿੰਘ ਹੁੱਡਾ ਵਲੋਂ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣ ਵਾਲਾ ਬਿਆਨ ਵਾਪਸ ਲੈਣ ਅਤੇ ਸਿੱਖ ਪੰਥ ਤੋਂ ਮੁਆਫ਼ੀ ਮੰਗਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਿਆਣਪ ਭਰਿਆ ਕਦਮ ਕਰਾਰ ਦਿੱਤਾ ਹੈ। ਰਣਧੀਰ ਸਿੰਘ ਰੱਖੜਾ ਤੇ ਜਥੇਦਾਰ ਰਵਿੰਦਰ ਸਿੰਘ ਵਿੰਦਾ ਨੇ ਸਾਂਝੇ ਤੌਰ ’ਤੇ ਜਾਰੀ ਬਿਆਨ ਰਾਹੀਂ ਕਿਹਾ ਕਿ ਸਿੱਖ ਪੰਥ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਅਤੇ ਨਵੰਬਰ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਡੂੰਘੇ ਜ਼ਖ਼ਮਾਂ ਨੂੰ ਕਦੇ ਨਹੀਂ ਭੁੱਲ ਸਕਦਾ।
ਰ
ਰਣਧੀਰ ਸਿੰਘ ਰੱਖੜਾ-ਜਥੇ: ਰਵਿੰਦਰ ਸਿੰਘ ਵਿੰਦਾ ਗਰੋਵਰ
26-08-2026
ਪਟਿਆਲਾ, 25 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਰਣਧੀਰ ਸਿੰਘ ਰੱਖੜਾ ਤੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਨੇ ਸੀਨੀਅਰ ਕਾਂਗਰਸੀ ਆਗੂ ਦੀਪਿੰਦਰ ਸਿੰਘ ਹੁੱਡਾ ਵਲੋਂ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣ ਵਾਲਾ ਬਿਆਨ ਵਾਪਸ ਲੈਣ ਅਤੇ ਸਿੱਖ ਪੰਥ ਤੋਂ ਮੁਆਫ਼ੀ ਮੰਗਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਿਆਣਪ ਭਰਿਆ ਕਦਮ ਕਰਾਰ ਦਿੱਤਾ ਹੈ। ਰਣਧੀਰ ਸਿੰਘ ਰੱਖੜਾ ਤੇ ਜਥੇਦਾਰ ਰਵਿੰਦਰ ਸਿੰਘ ਵਿੰਦਾ ਨੇ ਸਾਂਝੇ ਤੌਰ ’ਤੇ ਜਾਰੀ ਬਿਆਨ ਰਾਹੀਂ ਕਿਹਾ ਕਿ ਸਿੱਖ ਪੰਥ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਅਤੇ ਨਵੰਬਰ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਡੂੰਘੇ ਜ਼ਖ਼ਮਾਂ ਨੂੰ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸਿੱਖਾਂ ਦੇ ਜ਼ਖ਼ਮਾਂ ‘ਤੇ ਮਲ੍ਹਮ ਲਾਉਣ ਦੀ ਬਜਾਏ ਕੁਝ ਰਾਜਨੀਤਕ ਆਗੂ ਸੱਜਣ ਕੁਮਾਰ ਵਰਗੇ ਦਰਿੰਦੇ ਨੂੰ ਅਪਣਾ ਰੋਲ ਮਾਡਲ ਦੱਸ ਰਹੇ ਸਨ, ਜਿਸ ਨੇ 1984 ਵਿਚ ਦਿੱਲੀ ’ਚ ਸਿੱਖਾਂ ਦੇ ਕਤਲੇਆਮ ਕਰਨ ਵਾਲੇ ਟੋਲੇ ਦੀ ਅਗਵਾਈ ਕੀਤੀ ਸੀ। ਦੋਵੇਂ ਆਗੂਆਂ ਨੇ ਕਿਹਾ ਕਿ ਸੱਜਣ ਕੁਮਾਰ ਆਪਣੀ ਕੁਦਰਤੀ ਮੌਤ ਮਰਿਆ ਹੈ, ਜਿਸ ਦੀ ਸਿੱਖਾਂ ਨੂੰ ਕੋਈ ਖ਼ੁਸ਼ੀ ਨਹੀਂ ਹੈ। ਚੰਗਾ ਹੁੰਦਾ ਜੇ ਦੇਸ਼ ਦੀ ਨਿਆਂਪਾਲਿਕਾ ਇਸ ਨੂੰ ਸਜ਼ਾ ਦਿੰਦੀ। ਉਨ੍ਹਾਂ ਸਿੱਖਾਂ ਅਤੇ ਇਨਸਾਫ਼ ਪਸੰਦ ਹਿੰਦੂ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਦਾ ਪੂਰਨ ਬਾਈਕਾਟ ਕਰਨ, ਜੋ ਮਰ ਚੁੱਕੇ ਕਾਤਲ ਸੱਜਣ ਕੁਮਾਰ ਨੂੰ ਕਾਂਗਰਸ ਦਾ ਰੋਲ ਮਾਡਲ ਦੱਸ ਰਿਹਾ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਸ ਬਿਆਨ ਦਾ ਸਵਾਗਤ ਕੀਤਾ, ਜਿਸ ’ਚ ਚੰਨੀ ਨੇ ਸੱਜਣ ਕੁਮਾਰ ਨੂੰ ਕਾਂਗਰਸ ਦਾ ਰੋਲ ਮਾਡਲ ਨਹੀਂ ਬਲਕਿ ‘ਸਿੱਖਾਂ ਦਾ ਕਾਤਲ’ ਮੰਨਿਆ ਹੈ।