ਦੇਸ਼ ਭਗਤ ਯੂਨੀਵਰਸਿਟੀ ਵਿਖੇ ‘ਦੀਕਸ਼ਾਰੰਭ’ ਪ੍ਰੋਗਰਾਮ ਨਾਲ ਨਵੇਂ ਵਿਦਿਆਰਥੀਆਂ ਦਾ ਸਵਾਗਤ
ਅਮਲੋਹ, 25 ਅਗਸਤ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਨੇ ਆਪਣੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ ‘ਦੀਕਸ਼ਾਰੰਭ’ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ, ਜਿਸ ਦਾ ਉਦੇਸ਼ ਡੀ. ਬੀ.
ਅਮਲੋਹ, 25 ਅਗਸਤ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਨੇ ਆਪਣੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ ‘ਦੀਕਸ਼ਾਰੰਭ’ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ, ਜਿਸ ਦਾ ਉਦੇਸ਼ ਡੀ. ਬੀ. ਯੂ. ਪਰਿਵਾਰ ਵਿਚ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨਾ ਅਤੇ ਉਨ੍ਹਾਂ ਨੂੰ ਅਮੀਰ ਅਕਾਦਮਿਕ ਯਾਤਰਾ ਲਈ ਤਿਆਰ ਕਰਨਾ ਹੈ। ਪ੍ਰੋਗਰਾਮ ਦੌਰਾਨ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਤੇ ਡਾ. ਤਜਿੰਦਰ ਕੌਰ, ਪ੍ਰੋ.ਚਾਂਸਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੀ ਸ਼ੁਰੂਆਤ ਡਾ. ਗੁਰਵਿੰਦਰ ਪਾਲ ਸਿੰਘ ਸਹਾਇਕ ਡੀਨ-ਅਕਾਦਮਿਕ ਦੇ ਨਿੱਘੇ ਸਵਾਗਤੀ ਭਾਸ਼ਣ ਨਾਲ ਹੋਈ, ਉਪਰੰਤ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਤੇ ਡਾ. ਪਰਵਿੰਦਰ ਸਿੰਘ, ਵਾਈਸ ਪ੍ਰੈਜ਼ੀਡੈਂਟ ਨੇ ਇਕ ਪ੍ਰੇਰਣਾਦਾਇਕ ਭਾਸ਼ਨ ਦਿੱਤਾ, ਜਿਸ ਵਿਚ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਤੇ ਉੱਤਮਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਡਾ. ਡੀ. ਜੇ. ਸਿੰਘ ਅਤੇ ਪ੍ਰੋ. ਗੁਰਪ੍ਰੀਤ ਕੌਰ, ਡਾਇਰੈਕਟਰ-ਐਂਟਰਪ੍ਰਨਿਓਰਸ਼ਿਪ ਡਿਵੈਲਪਮੈਂਟ, ਪੰਜਾਬ ਚੈਂਬਰ ਆਫ਼ ਕਾਮਰਸ ਨੇ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਬਾਰੇ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਡੀਨ, ਡਾਇਰੈਕਟਰ ਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ, ਜਿਸ ਨਾਲ ਉਨ੍ਹਾਂ ਨੇ ਯੂਨੀਵਰਸਿਟੀ ਦੇ ਅਕਾਦਮਿਕ ਵਾਤਾਵਰਨ, ਸਭਿਆਚਾਰ ਤੇ ਉਮੀਦਾਂ ਬਾਰੇ ਕੀਮਤੀ ਜਾਣਕਾਰੀ ਪ੍ਰਾਪਤ ਕੀਤੀ। ਪ੍ਰੋਗਰਾਮ ਦੀ ਸਮਾਪਤੀ ਇਕ ਸਨਮਾਨ ਸਮਾਰੋਹ ਨਾਲ ਹੋਈ, ਜਿਸ ’ਚ ਵਿਸ਼ੇਸ਼ ਮਹਿਮਾਨਾਂ ਅਤੇ ਮਾਹਿਰ ਬੁਲਾਰਿਆਂ ਦਾ ਧੰਨਵਾਦ ਕੀਤਾ।