25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਰਣਜੋਧ ਸਿੰਘ ਹਡਾਣਾ ਵਲੋਂ ਮੇਲਾ ਨੈਣ ਕਲਾਂ ਦਾ ਪੋਸਟਰ ਜਾਰੀ

ਭੁੱਨਰਹੇੜੀ, 25 ਅਗਸਤ (ਧਨਵੰਤ ਸਿੰਘ)-ਹਲਕਾ ਸਨੌਰ ਦੇ ਨੈਣ ਕਲਾਂ ਵਿਖੇ ਪੁਰਾਤਨ ਸਾਲਾਨਾ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਗ੍ਰਾਮ ਪੰਚਾਇਤ ਤੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਭਗਤ ਕਰਨੈਲ ਸਿੰਘ ਦੀ ਸਰਪ੍ਰਸਤੀ ਹੇਠ ਇਤਿਹਾਸਕ ਮੇਲਾ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-08-2026
ਭੁੱਨਰਹੇੜੀ, 25 ਅਗਸਤ (ਧਨਵੰਤ ਸਿੰਘ)-ਹਲਕਾ ਸਨੌਰ ਦੇ ਨੈਣ ਕਲਾਂ ਵਿਖੇ ਪੁਰਾਤਨ ਸਾਲਾਨਾ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਗ੍ਰਾਮ ਪੰਚਾਇਤ ਤੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਭਗਤ ਕਰਨੈਲ ਸਿੰਘ ਦੀ ਸਰਪ੍ਰਸਤੀ ਹੇਠ ਇਤਿਹਾਸਕ ਮੇਲਾ ਕਰਵਾਇਆ ਜਾ ਰਿਹਾ ਹੈ। ਮੇਲੇ ਮੌਕੇ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਨੈਣ ਕਲਾਂ ਵਲੋਂ 27ਵਾਂ ਕਬੱਡੀ ਟੂਰਨਾਮੈਂਟ 5 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਮੇਲੇ ਸੰਬੰਧੀ ਤਿਆਰ ਕੀਤੇ ਗਏ ਪੋਸਟਰ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਜਨਤਕ ਕੀਤਾ। ਇਸ ਮੌਕੇ ਪੰਚਾਇਤ ਸੰਮਤੀ ਚੇਅਰਮੈਨ ਚਰਨਜੀਤ ਸਿੰਘ ਨੈਣਾਂ ਵੀ ਮੌਜੂਦ ਸਨ। ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਸੰਗਤ ਤੇ ਇਲਾਕਾ ਵਾਸੀਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਨੈਣ ਕਲਾਂ ਦੀ ਲਿੰਕ ਸੜਕ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਨੈਣਾਂ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਇਸ ਗੱਲ ਦੀ ਬੇਹੱਦ ਖੁਸ਼ੀ ਹੈ ਕਿ ਸਰਕਾਰ ਵਲੋਂ ਆਮ ਲੋਕਾਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਿੰਕ ਸੜਕ ਦੀ ਚੌੜਾਈ ਵਧਾਈ ਜਾ ਰਹੀ ਹੈ। ਇਸ ਦੌਰਾਨ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਕਰਵਾਏ ਜਾ ਰਹੇ 27ਵੇਂ ਕਬੱਡੀ ਟੂਰਨਾਮੈਂਟ ਨੂੰ ਲੈ ਕੇ ਵੀ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਮੌਕੇ ਕਲੱਬ ਪ੍ਰਧਾਨ ਹਰਪ੍ਰੀਤ ਸਿੰਘ, ਹਰਬੰਸ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਪੰਚ, ਪ੍ਰਦੀਪ ਸਿੰਘ, ਗੁਰਵਿੰਦਰ ਸਿੰਘ ਪੰਚ, ਕੇਵਲ ਸਿੰਘ ਸਮੇਤ ਹੋਰ ਪਤਵੰਤੇ ਤੇ ਕਲੱਬ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ‘ਕੌਫੀ ਵਿਦ ਪ੍ਰਿੰਸੀਪਲ’-ਮਾਪਿਆਂ ਨਾਲ ਸਨੇਹਪੂਰਵਕ ਸੰਵਾਦ ਅਗਲੀ ਖ਼ਬਰ ਹਰਦਿਆਲ ਸਿੰਘ ਕੰਬੋਜ ਨੇ ਪਰਿਵਾਰ ਸਮੇਤ ਕੀਤੇ ਸ੍ਰੀ ਅਯੁੱਧਿਆ ਧਾਮ ਮੰਦਰ ਵਿਖੇ ਰਾਮ ਲੱਲਾ ਦੇ ਦਰਸ਼ਨ
Ad Position 24