ਜ਼ਮੀਨੀ ਤਕਰਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਮਗਰੋਂ ਕਤਲ ਦਾ ਕੇਸ ਦਰਜ
ਮੁੱਖ ਮੁਲਜ਼ਮ ਹਥਿਆਰ ਸਮੇਤ ਗ੍ਰਿਫ਼ਤਾਰ
ਸਨੌਰ, 26 ਅਗਸਤ (ਮੋਹਣ ਸਿੰਘ ਭੱਟੀ)-ਥਾਣਾ ਸਨੌਰ ਅਧੀਨ ਪੈਂਦੇ ਪਿੰਡ ਖਾਸੀਆ ਵਿਖੇ ਜ਼ਮੀਨ ਦੇ ਰਸਤੇ (ਪਹੀ) ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਖ਼ੂਨੀ ਟਕਰਾਅ ਵਿੱਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਉਪਰੰਤ ਪੁਲਿਸ ਨੇ ਮਾਮਲੇ ਵਿੱਚ ਕਤਲ ਦੀ ਧਾਰਾ 103(1) ਭਾਰਤੀ ਨਿਆਂ ਸਹਿੰਤਾ ਦਾ ਵਾਧਾ ਕਰ ਦਿੱਤਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਸਮੇਤ ਕਾਬੂ ਕਰ ਲਿਆ ਹੈ ।
ਸ
ਸਨੌਰ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਪੁਲਿਸ ਹਿਰਾਸਤ ’ਚ ਦਿਖਾਉਣ ਉਪਰੰਤ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. (ਦਿਹਾਤੀ) ਪਟਿਆਲਾ ਰਣਬੀਰ ਸਿੰਘ, ਥਾਣਾ ਸਨੌਰ ਦੇ ਮੁਖੀ ਸਬ-ਇੰਸਪੈਕਟਰ ਅਵਤਾਰ ਸਿੰਘ ਅਤੇ ਪੁਲਿਸ ਪਾਰਟੀ। ਤਸਵੀਰ : ਮੋਹਣ ਸਿੰਘ ਭੱਟੀ
27-08-2026
ਸਨੌਰ, 26 ਅਗਸਤ (ਮੋਹਣ ਸਿੰਘ ਭੱਟੀ)-ਥਾਣਾ ਸਨੌਰ ਅਧੀਨ ਪੈਂਦੇ ਪਿੰਡ ਖਾਸੀਆ ਵਿਖੇ ਜ਼ਮੀਨ ਦੇ ਰਸਤੇ (ਪਹੀ) ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਖ਼ੂਨੀ ਟਕਰਾਅ ਵਿੱਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਉਪਰੰਤ ਪੁਲਿਸ ਨੇ ਮਾਮਲੇ ਵਿੱਚ ਕਤਲ ਦੀ ਧਾਰਾ 103(1) ਭਾਰਤੀ ਨਿਆਂ ਸਹਿੰਤਾ ਦਾ ਵਾਧਾ ਕਰ ਦਿੱਤਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਸਮੇਤ ਕਾਬੂ ਕਰ ਲਿਆ ਹੈ । ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਮੁੱਖ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮਾਮਲੇ ਦੀ ਹੋਰ ਡੂੰਘਾਈ ਨਾਲ ਪੁੱਛਗਿੱਛ ਲਈ ਮੁਲਜ਼ਮਾਂ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਪ-ਕਪਤਾਨ ਪੁਲਿਸ (ਦਿਹਾਤੀ) ਪਟਿਆਲਾ ਰਣਬੀਰ ਸਿੰਘ ਨੇ ਥਾਣਾ ਸਨੌਰ ਦੇ ਮੁਖੀ ਸਬ-ਇੰਸਪੈਕਟਰ ਅਵਤਾਰ ਸਿੰਘ ਦੀ ਮੌਜੂਦਗੀ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਮਿਤੀ 19 ਜੂਨ 2026 ਨੂੰ ਜ਼ਮੀਨੀ ਪਹੀ ਦੇ ਝਗੜੇ ਸਬੰਧੀ ਥਾਣਾ ਸਨੌਰ ਵਿਖੇ ਮੁਕੱਦਮਾ ਨੰਬਰ 64 ਦਰਜ ਕੀਤਾ ਗਿਆ ਸੀ। ਇਹ ਮਾਮਲਾ ਧਾਰਾ 115(2), 126(2), 304(2), 351(2), 191(3) ਅਤੇ 190 ਭਾਰਤੀ ਨਿਆਂ ਸਹਿੰਤਾ ਤਹਿਤ ਗੁਰਸੇਵਕ ਸਿੰਘ, ਬੂਟਾ ਸਿੰਘ, ਗੁਰਸੇਵਕ ਸਿੰਘ ਦੇ ਇੱਕ ਹੋਰ ਲੜਕੇ ਅਤੇ ਪਰਮਜੀਤ ਸਿੰਘ ਸਾਰੇ ਵਾਸੀਆਨ ਮੁਹੱਲਾ ਖਾਸੀਆ, ਸਨੌਰ ਸਮੇਤ ਹੋਰਨਾਂ ਖ਼ਿਲਾਫ਼ ਦਰਜ ਹੋਇਆ ਸੀ। ਡੀ.ਐਸ.ਪੀ. ਰਣਬੀਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚਕਾਰ ਹੋਈ ਇਸ ਹਿੰਸਕ ਝੜਪ ਦੌਰਾਨ ਗੁਰਮੁਖ ਸਿੰਘ ਪਿੰਡ ਡੀਲਵਾਲ, ਥਾਣਾ ਅਰਬਨ ਅਸਟੇਟ, ਪਟਿਆਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਮਿਤੀ 02 ਜੁਲਾਈ 2026 ਨੂੰ ਉਸ ਦੀ ਮੌਤ ਹੋ ਗਈ। ਜ਼ਖ਼ਮੀ ਦੀ ਮੌਤ ਹੋ ਜਾਣ ਕਾਰਨ ਪੁਲਿਸ ਵੱਲੋਂ ਇਸ ਮੁਕੱਦਮੇ ਵਿੱਚ ਕਤਲ ਦੀ ਧਾਰਾ 103(1) ਭਾਰਤੀ ਨਿਆਂ ਸਹਿੰਤਾ ਦਾ ਵਾਧਾ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਸਨੌਰ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਅਵਤਾਰ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਟੀਮ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਦਿਆਂ 24 ਅਗਸਤ 2026 ਨੂੰ ਮੁੱਖ ਮੁਲਜ਼ਮ ਗੁਰਸੇਵਕ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਵਾਰਦਾਤ ਸਮੇਂ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਦਾਲਤ ਪਾਸੋਂ ਮੁਲਜ਼ਮ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।