27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਰਕਾਰਾਂ ਨੇ ਹਮੇਸ਼ਾ ਹੀ ਘੱਟ ਗਿਣਤੀ ਵਰਗ ਨਾਲ ਧੱਕੇਸ਼ਾਹੀ ਅਤੇ ਬੇਇਨਸਾਫੀ ਕੀਤੀ : ਪ੍ਰੋ. ਬਡੂੰਗਰ

ਪਟਿਆਲਾ, 26 ਅਗਸਤ (ਅ. ਸ.

Ad Position 21
No active advertisement
ਅਜੀਤ ਡੈਸਕ 27-08-2026
ਪਟਿਆਲਾ, 26 ਅਗਸਤ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿਥੇ ਡੇਰਾਮੁਖੀ ਰਾਮ ਰਹੀਮ ਨੂੰ ਪੈਰੋਲ ਮੁੜ ਦਿੱਤੇ ਜਾਣ ਦਾ ਗੰਭੀਰ ਨੋਟਿਸ ਲਿਆ, ਉਥੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਦਿੱਤੇ ਜਾਣ ’ਤੇ ਅਖਿਆ ਹੈ ਕਿ ਸੱਤਾ ਵਿਚ ਰਹਿਣ ਵਾਲੀਆਂ ਸਰਕਾਰਾਂ ਨੇ ਹਮੇਸ਼ਾ ਹੀ ਘੱਟ ਗਿਣਤੀ ਵਰਗ ਨਾਲ ਧੱਕੇਸ਼ਾਹੀ ਅਤੇ ਬੇਇਨਸਾਫੀ ਕੀਤੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦਾ ਮਾਮਲਾ ਕਾਫੀ ਸੰਵੇਦਨਸ਼ੀਲ ਹੈ, ਪ੍ਰੰਤੂ ਸੱਤਾ ਵਿਚ ਰਹਿਣ ਵਾਲੀਆਂ ਸਰਕਾਰਾਂ ਦੀ ਟਾਲ ਮਟੋਲ ਦੀ ਨੀਤੀ ਤੋਂ ਸਪੱਸ਼ਟ ਹੁੰਦਾ ਹੈ ਕਿ ਘੱਟ ਗਿਣਤੀ ਵਰਗ, ਸਿੱਖਾਂ ਅਤੇ ਪੰਜਾਬੀਆਂ ਨਾਲ ਹਮੇਸ਼ਾ ਅਨਿਆਂ ਹੁੰਦਾ ਆਇਆ, ਜਦਕਿ ਦੇਸ਼ ਦੀ ਅਜ਼ਾਦੀ ਤੋਂ ਲੈ ਕੇ ਸੰਘਰਸ਼ਾਂ ਅਤੇ ਮੋਰਚਿਆਂ ਵਿਚ ਸਭ ਤੋਂ ਵੱਧ ਵੱਡਾ ਯੋਗਦਾਨ ਸਿੱਖ ਤੇ ਪੰਜਾਬੀ ਭਾਈਚਾਰੇ ਦਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਨਜ਼ਰੀਆ ਹਿੰਦੂਪੱਖੀ ਏਜੰਡਾ ਹੋਣ ਕਰਕੇ ਨਾ ਤਾਂ ਬੰਦੀ ਸਿੱਖਾਂ ਨੂੰ ਰਿਹਾਈ ਮਿਲ ਰਹੀ ਅਤੇ ਨਾ ਹੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ, ਜਦਕਿ ਅਜਿਹੇ ਮਾਪਦੰਡ ਰੱਖਣ ਵਾਲੀਆਂ ਸਰਕਾਰਾਂ ਨੂੰ ਹਮੇਸ਼ਾ ਮਾੜੇ ਨਤੀਜੇ ਹੀ ਭੁਗਤਣੇ ਪਏ ਹਨ।
Ad Position 22
No active advertisement
ਪਿਛਲੀ ਖ਼ਬਰ ਚੂਰਾ ਪੋਸਤ ਸਣੇ ਇਕ ਕਾਬੂ ਅਗਲੀ ਖ਼ਬਰ ਸਨੌਰ ਕਤਲ ਕਾਂਡ ਸੁਲਝਿਆ: ਪੁਲਿਸ ਵਲੋਂ ਦੋ ਸਕੇ ਭਰਾਵਾਂ ਸਮੇਤ ਮੁੱਖ ਮੁਲਜ਼ਮ ਗ੍ਰਿਫ਼ਤਾਰ
Ad Position 24