ਬਾਬਾ ਬਕਾਲਾ ਸਾਹਿਬ ਵਿਖੇ 28 ਨੂੰ ਹੋਵੇਗੀ ‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਕਾਨਫਰੰਸ- ਨਰਿੰਦਰ ਭਿੰਡਰ
ਦੇਵੀਗੜ੍ਹ, 26 ਅਗਸਤ (ਰਾਜਿੰਦਰ ਸਿੰਘ ਮੌਜੀ)-28 ਅਗਸਤ ਨੂੰ ਇਤਿਹਾਸਕ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ। ਪਾਰਟੀ ਦੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਭਵਿੱਖ ਦੀ ਰੂਪ-ਰੇਖਾ ’ਤੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ।
ਦੇਵੀਗੜ੍ਹ, 26 ਅਗਸਤ (ਰਾਜਿੰਦਰ ਸਿੰਘ ਮੌਜੀ)-28 ਅਗਸਤ ਨੂੰ ਇਤਿਹਾਸਕ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ। ਪਾਰਟੀ ਦੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਭਵਿੱਖ ਦੀ ਰੂਪ-ਰੇਖਾ ’ਤੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਭਿੰਡਰ ਜ਼ਿਲਾ ਯੂਥ ਪ੍ਰਧਾਨ ਨੇ ਕਿਹਾ ਕਿ ਅੱਜ ਪੰਜਾਬ ਜਿਨ੍ਹਾਂ ਗੰਭੀਰ ਮਸਲਿਆਂ ਅਤੇ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉਸ ਤੋਂ ਹਰ ਕੋਈ ਜਾਣੂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹੱਕਾਂ ਦੀ ਰਾਖੀ ਲਈ ਅਤੇ ਨੌਜਵਾਨਾਂ ਨੂੰ ਸਹੀ ਸੇਧ ਦੇਣ ਲਈ ਅਜਿਹੇ ਇਤਿਹਾਸਕ ਇਕੱਠਾਂ ਦੀ ਬਹੁਤ ਵੱਡੀ ਲੋੜ ਹੈ। ਨਰਿੰਦਰ ਭਿੰਡਰ ਨੇ ਅੱਗੇ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ, ਪੰਜਾਬ ਦੇ ਹੱਕ, ਭਵਿੱਖ ਦੀ ਰਾਜਨੀਤੀ ਅਤੇ ਨੌਜਵਾਨਾਂ ਦੇ ਭਵਿੱਖ ਬਾਰੇ ਵਿਚਾਰ ਸਾਂਝੇ ਕੀਤੇ ਜਾਂਣਗੇ। ਨਰਿੰਦਰ ਭਿੰਡਰ ਨੇ ਪੰਜਾਬ ਭਰ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕਾਨਫਰੰਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ। ਉਨ੍ਹਾਂ ਖਾਸ ਤੌਰ ’ਤੇ ਨੌਜਵਾਨਾਂ, ਮਾਤਾਵਾਂ ਅਤੇ ਭੈਣਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਇਤਿਹਾਸਕ ਕਾਨਫਰੰਸ ਦਾ ਹਿੱਸਾ ਬਣਨ ਕਿਉਂਕਿ ਪਰਿਵਾਰਾਂ ਅਤੇ ਮਾਵਾਂ ਦੀ ਸ਼ਮੂਲੀਅਤ ਬਿਨਾਂ ਕੋਈ ਵੀ ਸਮਾਜਿਕ ਬਦਲਾਅ ਅਧੂਰਾ ਹੈ। ਇਹ ਸਮਾਂ ਪੰਜਾਬ ਦੇ ਭਵਿੱਖ ਬਾਰੇ ਗੰਭੀਰਤਾ ਨਾਲ ਸੋਚਣ ਅਤੇ ਆਪਸੀ ਮਤਭੇਦ ਭੁਲਾ ਕੇ ਇੱਕਜੁੱਟ ਹੋਣ ਦਾ ਹੈ।