ਪੰਜਾਬ ਰਾਜ ਜਨਰਲ ਕਮਿਸ਼ਨ ਦੇ ਚੇਅਰਮੈਨ, ਉਪ ਚੇਅਰਮੈਨ, ਮੈਂਬਰਾਂ ਤੇ ਦਫ਼ਤਰੀ ਕਰਮਚਾਰੀਆਂ ਦੀ ਨਿਯੁਕਤੀ ਕਰਨ ਦੀ ਮੰਗ
ਭਾਦਸੋਂ, 26 ਅਗਸਤ (ਗੁਰਬਖਸ ਸਿੰਘ ਵੜੈਚ)-ਜਨਰਲ ਕੈਟਾਗਰੀ ਫੈਡਰੇਸ਼ਨ ਰਜਿਸਟਰ ਪੰਜਾਬ ਦੇ ਨੁਮਾਇੰਦਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਸਕੱਤਰ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਰਾਜ ਜਰਨਲ ਕਮਿਸ਼ਨ ਦੇ ਚੇਅਰਮੈਨ, ਉਪ ਚੇਅਰਮੈਨ ਮੈਂਬਰਾਂ ਅਤੇ ਦਫ਼ਤਰੀ ਕਰਮਚਾਰੀਆਂ ਦੀ ਨਿਯੁਕਤੀ ਕਰਨ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਰਣਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਰਾਜ ਜਨਲਰ ਕਮਿਸ਼ਨ ਦਾ ਗਠਨ 29 ਦਸੰਬਰ 2021 ਨੂੰ ਕੀਤਾ ਗਿਆ ਸੀ ਅਤੇ ਡਾਕਟਰ ਨਵਜੋਤ ਦਈਆ ਨੂੰ ਇਸ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।
ਪ
ਪੰਜਾਬ ਸਕੱਤਰ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੰਦੇ ਹੋਏ ਜਨਰਲ ਵਰਗ ਦੇ ਨੁਮਾਇੰਦੇ। ਅਜੀਤ ਤਸਵੀਰ
27-08-2026
ਭਾਦਸੋਂ, 26 ਅਗਸਤ (ਗੁਰਬਖਸ ਸਿੰਘ ਵੜੈਚ)-ਜਨਰਲ ਕੈਟਾਗਰੀ ਫੈਡਰੇਸ਼ਨ ਰਜਿਸਟਰ ਪੰਜਾਬ ਦੇ ਨੁਮਾਇੰਦਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਸਕੱਤਰ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਰਾਜ ਜਰਨਲ ਕਮਿਸ਼ਨ ਦੇ ਚੇਅਰਮੈਨ, ਉਪ ਚੇਅਰਮੈਨ ਮੈਂਬਰਾਂ ਅਤੇ ਦਫ਼ਤਰੀ ਕਰਮਚਾਰੀਆਂ ਦੀ ਨਿਯੁਕਤੀ ਕਰਨ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਰਣਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਰਾਜ ਜਨਲਰ ਕਮਿਸ਼ਨ ਦਾ ਗਠਨ 29 ਦਸੰਬਰ 2021 ਨੂੰ ਕੀਤਾ ਗਿਆ ਸੀ ਅਤੇ ਡਾਕਟਰ ਨਵਜੋਤ ਦਈਆ ਨੂੰ ਇਸ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿਚ ਉਨ੍ਹਾਂ ਵਲੋਂ ਨਕੋਦਰ ਤੋਂ ਵਿਧਾਨ ਸਭਾ ਚੋਣ ਲੜਨ ਕਾਰਨ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਜਰਨਲ ਕਮਿਸ਼ਨ ਦੇ ਚੇਅਰਮੈਨ ਉਪ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਕਮਿਸ਼ਨ ਲਈ ਦਫ਼ਤਰੀ ਕਰਮਚਾਰੀਆਂ ਦੀ ਨਿਯੁਕਤੀ ਵੀ ਨਾ ਹੋਣ ਕਾਰਨ ਕਮਿਸ਼ਨ ਦਾ ਦਫਤਰ ਸਹੀ ਢੰਗ ਨਾਲ ਚਾਲੂ ਨਹੀਂ ਹੋ ਸਕਿਆ। ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਰਕਾਰ ਵਲੋਂ ਕਈ ਹੋਰ ਸੰਬੰਧਿਤ ਕਮਿਸ਼ਨਰ ਅਤੇ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ ਜਾ ਚੁੱਕੇ ਹਨ ਪਰ ਜਨਰਲ ਕਮਿਸ਼ਨ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਜਰਨਲ ਵਰਗ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਰਨਲ ਵਰਗ ਦੇ ਲੋਕਾਂ ਨੂੰ ਵੀ ਆਪਣੇ ਹੱਕਾਂ ਅਤੇ ਸਮੱਸਿਆਵਾਂ ਦੀ ਸੁਣਵਾਈ ਲਈ ਇਕ ਸਰਗਰਮ ਕਮਿਸ਼ਨ ਦੀ ਲੋੜ ਹੈ। ਨੁਮਾਇੰਦਿਆਂ ਨੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਕੋਲ ਮੰਗ ਪੱਤਰ ਰੱਖਦਿਆਂ ਕਿਹਾ ਕਿ ਪੰਜਾਬ ਰਾਜ ਜਨਰਲ ਕਮਿਸ਼ਨ ਦੇ ਚੇਅਰਮੈਨ ਉਪ ਚੇਅਰਮੈਨ ਮੈਂਬਰਾਂ ਅਤੇ ਲੋੜੀਂਦੇ ਦਫਤਰ ਸਟਾਫ ਦੇ ਨਿਯੁਕਤੀਆਂ ਬਿਨਾਂ ਹੋਰ ਦੇਰੀ ਦੇ ਕੀਤੀਆਂ ਜਾਣ ਤਾਂ ਜੋ ਜਰਨਲ ਵਰਗ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਦਾ ਯੋਗ ਹੱਲ ਹੋ ਸਕੇ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੰਜੀਰ ਸਿੰਘ ਸਿੱਧੂ, ਸੁਨੀਲ ਕੌੜਾ, ਕਪਲਦੇਵ ਪਰਸਰ, ਹਰਪਿੰਦਰ ਸਿੰਘ ਸਿੱਧੂ ਪ੍ਰਧਾਨ ਜ਼ਿਲ੍ਹਾ ਸੰਗਰੂਰ, ਗੁਰਜੀਤ ਸਿੰਘ, ਪ੍ਰਦੀਪ ਸਿੰਘ, ਅਮਨਦੀਪ ਸਿੰਘ ਔਜਲਾ, ਨਾਜਰ ਖਾਨ, ਦਰਸ਼ਨ ਸਿੰਘ ਸਰਪੰਚ, ਭਰਪੂਰ ਸਿੰਘ ਨੰਬਰਦਾਰ, ਅਮਨਦੀਪ ਸਿੰਘ ਰਤਨਗੜ੍ਹ, ਰੁਪਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਜਖੇਪਲ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।