ਪੁਰਾਣੇ ਕਾਂਗਰਸੀਆਂ ਨਾਲ ਤਾਲਮੇਲ ਲਈ ਨਿਰਮਲ ਸਿੰਘ ਭੱਟੀਆਂ ਵਲੋਂ ਹਲਕਾ ਸਨੌਰ ’ਚ ਸੰਪਰਕ ਮੁਹਿੰਮ
ਭੁੱਨਰਹੇੜੀ, 26 ਅਗਸਤ (ਧਨਵੰਤ ਸਿੰਘ)- ਹਲਕਾ ਸਨੌਰ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਰਹੇ ਪੁਰਾਣੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੁੜ ਤਾਲਮੇਲ ਸਥਾਪਤ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਤੇ ਇੰਮਪੂਰਵਮੈਂਦ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਵਲੋਂ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਹਲਕਾ ਸਨੌਰ ਦੇ ਪਿੰਡ ਤੇਜਾ ਦੇ ਸਾਬਕਾ ਸਰਪੰਚ ਬਲਬੀਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਸ
ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਪਿੰਡ ਤੇਜਾਂ ’ਚ ਕਾਂਗਰਸੀ ਵਰਕਰਾਂ ਨਾਲ ਤਸਵੀਰ ਸਾਂਝੀ ਕਰਨ ਦੌਰਾਨ। ਅਜੀਤ ਤਸਵੀਰ
27-08-2026
ਭੁੱਨਰਹੇੜੀ, 26 ਅਗਸਤ (ਧਨਵੰਤ ਸਿੰਘ)- ਹਲਕਾ ਸਨੌਰ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਰਹੇ ਪੁਰਾਣੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੁੜ ਤਾਲਮੇਲ ਸਥਾਪਤ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਤੇ ਇੰਮਪੂਰਵਮੈਂਦ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਵਲੋਂ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਹਲਕਾ ਸਨੌਰ ਦੇ ਪਿੰਡ ਤੇਜਾ ਦੇ ਸਾਬਕਾ ਸਰਪੰਚ ਬਲਬੀਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪਿੰਡ ਅਤੇ ਇਲਾਕੇ ਦੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੋਂ ਇਲਾਵਾ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ, ਜਥੇਬੰਦਕ ਮਜ਼ਬੂਤੀ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੁਰਾਣੇ ਤੇ ਤਜਰਬੇਕਾਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਤੇ ਉਨ੍ਹਾਂ ਦੇ ਤਜਰਬੇ ਦਾ ਲਾਹਾ ਲੈਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਨਿਰਮਲ ਸਿੰਘ ਭੱਟੀਆ ਨੇ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਲਈ ਪਾਰਟੀ ਦੇ ਪੁਰਾਣੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਤੇ ਵਰਕਰ ਲੰਮੇ ਸਮੇਂ ਤੋਂ ਪਾਰਟੀ ਲਈ ਕੰਮ ਕਰਦੇ ਆ ਰਹੇ ਹਨ, ਉਨ੍ਹਾਂ ਦੇ ਤਜਰਬੇ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਬਣੇ ਸੰਪਰਕ ਨੂੰ ਪਾਰਟੀ ਦੀ ਮਜ਼ਬੂਤੀ ਲਈ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਤੇ ਇਕਜੁੱਟਤਾ ਨਾਲ ਹੀ ਪਾਰਟੀ ਨੂੰ ਪਿੰਡ ਪੱਧਰ ਤੋਂ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸਾਬਕਾ ਸਰਪੰਚ ਬਲਬੀਰ ਸਿੰਘ ਨੇ ਵੀ ਪਿੰਡ ਤੇਜਾ ਅਤੇ ਆਸ-ਪਾਸ ਦੇ ਇਲਾਕੇ ਨਾਲ ਸਬੰਧਤ ਲੋਕ ਮਸਲਿਆਂ ਬਾਰੇ ਨਿਰਮਲ ਸਿੰਘ ਭੱਟੀਆ ਨਾਲ ਵਿਚਾਰ ਸਾਂਝੇ ਕੀਤੇ। ਦੋਵਾਂ ਆਗੂਆਂ ਵੱਲੋਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਪੱਧਰ ’ਤੇ ਉਠਾਉਣ ਅਤੇ ਲੋਕ ਹਿੱਤਾਂ ਲਈ ਮਿਲਜੁਲ ਕੇ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ ਗਈ।ਇਸ ਮੌਕੇ ਹਰਸ਼ਦੀਪ ਸਿੰਘ, ਪ੍ਰੇਮ ਸਿੰਘ, ਅਮਨਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਰਜਿੰਦਰ ਸ਼ਰਮਾ ਗੁਣੀਮਾਜਰਾ ਸਾਬਕਾ ਬਲਾਕ ਸੰਮਤੀ ਮੈਂਬਰ, ਕੁਲਦੀਪ ਸਿੰਘ ਕਾਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਸਨੌਰ ਤੇ ਗੁਰਮੀਤ ਸਿੰਘ ਬਾਵਾ ਸਮੇਤ ਹੋਰ ਪਤਵੰਤੇ ਮੌਜੂਦ ਸਨ।