26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ

ਦੁਕਾਨਾਂ ਸਕੂਲ, ਕਾਲਜ ਨਹੀਂ ਕਰਵਾਏ ਜਾਣਗੇ ਬੰਦ, ਆਵਾਜਾਈ ਵੀ ਚਲਦੀ ਰਹੇਗੀ, ਸਿਰਫ ਸਰਕਾਰੀ ਕੰਮ-ਕਾਜ ਠੱਪ ਕਰਕੇ ਸਰਕਾਰ ਨੂੰ ਦਿੱਤੀ ਜਾ ਰਹੀ ਹੈ ਚਿਤਾਵਨੀ ਪਟਿਆਲਾ, 26 ਅਗਸਤ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵੱਲੋਂ ਪਟਿਆਲਾ ਵਿਖੇ ਕੀਤੀ ਗਈ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ 27 ਅਗਸਤ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਤੇ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਸਰਕਾਰ ਦੀ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਕਠੋਰਤਾ ਭਰਪੂਰ ਬੇਰੁੱਖੀ ਵਿਰੁੱਧ ਸਮੁੱਚੇ ਪੰਜਾਬ ਦੇ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਜਾ ਰਹੇ ਹਨ, ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵੱਲੋ ਇਸਦਾ ਸਮਰੱਥਨ ਕੀਤਾ ਜਾਂਦਾ ਹੈ ਅਤੇ ਵੱਡੀ ਗਿਣਤੀ ਵਿਚ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋ ਰੋਸ ਵਜੋ ਛੁੱਟੀਆਂ ਭਰੀਆ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਸਕੱਤਰ ਅਵਤਾਰ ਸਿੰਘ ਕੈਂਥ, ਦਲਵੀਰ ਸਿੰਘ ਜੌਹਲ, ਹਰਪੀ੍ਰਤ ਸਿੰਘ, ਕਰਮਜੀਤ ਸਿੰਘ ਸਿੱਧੂ, ਵਿਜੇ ਕੁਮਾਰ, ਜਗਰੂਪ ਸਿੰਘ ਮਹਿਮਦਪੁਰ, ਅਮਿਤ ਕੁਮਾਰ, ਗੁਰਵਿੰਦਰ ਸਿੰਘ ਗੁਰੂ, ਸੰਜੀਵ ਕੁਮਾਰ, ਇੰਜ: ਪਵਿੱਤਰ ਸਿੰਘ ਨੌਲੱਖਾ,ਸੁਰਿੰਦਰ ਧਰਾਂਗਵਾਲਾ, ਛਿੰਦਰ ਸਿੰਘ, ਲਖਵੀਰ ਸਿੰਘ, ਹਰਜਸ ਸਿੰਘ ਮਹਿਰਾਜ ਸਰਦਾਰਾ ਸਿੰਘ ਗੱਜੂਮਾਜਰਾ, ਜਸਵੀਰ ਸਿੰਘ ਮੋਹਾਲੀ, ਰਾਜਿੰਦਰ ਸਿੰਘ, ਪਰਮਜੀਤ ਸਿੰਘ ਵੱਲੋ ਦੱਸਿਆ ਗਿਆ ਕਿ ਮੋਰਚੇ ਵੱਲੋ ਪਿਛਲੇ ਸਮੇ ਤੋ ਪੰਜਾਬ ਦੇ ਕਰਮਚਾਰੀਆਂ ਦੀਆਂ ਪ੍ਰਮੁੱਖ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਮੋਰਚੇ ਵਲੋ ਪਿਛਲੇ ਲੰਬੇ ਸਮੇ ਤੋ ਲਗਾਤਾਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨਾਲ ਮਿਲਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮਸਲਿਆਂ ਤੇ ਸੰਜੀਦਗੀ ਨਹੀ ਦਿਖਾਈ ਗਈ, ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵਰਗ ਵਿੱਚ ਨਿਰਾਸ਼ਾ ਅਤੇ ਗੁੱਸੇ ਦੀ ਭਾਵਨਾ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 27-08-2026
ਦੁਕਾਨਾਂ ਸਕੂਲ, ਕਾਲਜ ਨਹੀਂ ਕਰਵਾਏ ਜਾਣਗੇ ਬੰਦ, ਆਵਾਜਾਈ ਵੀ ਚਲਦੀ ਰਹੇਗੀ, ਸਿਰਫ ਸਰਕਾਰੀ ਕੰਮ-ਕਾਜ ਠੱਪ ਕਰਕੇ ਸਰਕਾਰ ਨੂੰ ਦਿੱਤੀ ਜਾ ਰਹੀ ਹੈ ਚਿਤਾਵਨੀ

ਪਟਿਆਲਾ, 26 ਅਗਸਤ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵੱਲੋਂ ਪਟਿਆਲਾ ਵਿਖੇ ਕੀਤੀ ਗਈ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ 27 ਅਗਸਤ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਤੇ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਸਰਕਾਰ ਦੀ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਕਠੋਰਤਾ ਭਰਪੂਰ ਬੇਰੁੱਖੀ ਵਿਰੁੱਧ ਸਮੁੱਚੇ ਪੰਜਾਬ ਦੇ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਜਾ ਰਹੇ ਹਨ, ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵੱਲੋ ਇਸਦਾ ਸਮਰੱਥਨ ਕੀਤਾ ਜਾਂਦਾ ਹੈ ਅਤੇ ਵੱਡੀ ਗਿਣਤੀ ਵਿਚ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋ ਰੋਸ ਵਜੋ ਛੁੱਟੀਆਂ ਭਰੀਆ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਸਕੱਤਰ ਅਵਤਾਰ ਸਿੰਘ ਕੈਂਥ, ਦਲਵੀਰ ਸਿੰਘ ਜੌਹਲ, ਹਰਪੀ੍ਰਤ ਸਿੰਘ, ਕਰਮਜੀਤ ਸਿੰਘ ਸਿੱਧੂ, ਵਿਜੇ ਕੁਮਾਰ, ਜਗਰੂਪ ਸਿੰਘ ਮਹਿਮਦਪੁਰ, ਅਮਿਤ ਕੁਮਾਰ, ਗੁਰਵਿੰਦਰ ਸਿੰਘ ਗੁਰੂ, ਸੰਜੀਵ ਕੁਮਾਰ, ਇੰਜ: ਪਵਿੱਤਰ ਸਿੰਘ ਨੌਲੱਖਾ,ਸੁਰਿੰਦਰ ਧਰਾਂਗਵਾਲਾ, ਛਿੰਦਰ ਸਿੰਘ, ਲਖਵੀਰ ਸਿੰਘ, ਹਰਜਸ ਸਿੰਘ ਮਹਿਰਾਜ ਸਰਦਾਰਾ ਸਿੰਘ ਗੱਜੂਮਾਜਰਾ, ਜਸਵੀਰ ਸਿੰਘ ਮੋਹਾਲੀ, ਰਾਜਿੰਦਰ ਸਿੰਘ, ਪਰਮਜੀਤ ਸਿੰਘ ਵੱਲੋ ਦੱਸਿਆ ਗਿਆ ਕਿ ਮੋਰਚੇ ਵੱਲੋ ਪਿਛਲੇ ਸਮੇ ਤੋ ਪੰਜਾਬ ਦੇ ਕਰਮਚਾਰੀਆਂ ਦੀਆਂ ਪ੍ਰਮੁੱਖ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਮੋਰਚੇ ਵਲੋ ਪਿਛਲੇ ਲੰਬੇ ਸਮੇ ਤੋ ਲਗਾਤਾਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨਾਲ ਮਿਲਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮਸਲਿਆਂ ਤੇ ਸੰਜੀਦਗੀ ਨਹੀ ਦਿਖਾਈ ਗਈ, ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵਰਗ ਵਿੱਚ ਨਿਰਾਸ਼ਾ ਅਤੇ ਗੁੱਸੇ ਦੀ ਭਾਵਨਾ ਪਾਈ ਜਾ ਰਹੀ ਹੈ। ਆਗੂਆਂ ਵਲੋਂ ਇਹ ਚਿਤਾਵਨੀ ਵੀ ਜਾਰੀ ਕੀਤੀ ਗਈ ਕਿ ਜੇਕਰ 27 ਅਗਸਤ ਨੂੰ ਮੁੱਖ ਮੰਤਰੀ, ਪੰਜਾਬ ਨਾਲ ਹੋਣ ਵਾਲੀ ਮੀਟਿੰਗ ਵਿਚ ਕੋਈ ਸਿੱਟਾ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕਿਆਂ ਦੇ ਸ਼ਤਰੰਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ, ਡਾਕਟਰ ਵੀ ਆਏ ਧਰਨਾਕਾਰੀਆਂ ਦੀ ਹਮਾਇਤ ’ਚ
Ad Position 24