28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਦੇਵੀਗੜ੍ਹ ’ਚ ਸਰਕਾਰੀ ਅਦਾਰੇ ਰਹੇ ਬੰਦ

ਦੇਵੀਗੜ੍ਹ, 27 ਅਗਸਤ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸੱਦੇ ਗਏ ਬੰਦ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਕਾਰਨ ਸ਼ਹਿਰ ਦੇ ਸਮੂਹ ਸਰਕਾਰੀ ਅਦਾਰੇ, ਜਿਵੇਂ ਕਿ ਸਰਕਾਰੀ ਸਕੂਲ, ਸਰਕਾਰੀ ਹਸਪਤਾਲ ਅਤੇ ਤਹਿਸੀਲ ਦਫ਼ਤਰ ਪੂਰੀ ਤਰ੍ਹਾਂ ਬੰਦ ਰਹੇ।

Ad Position 21
No active advertisement
ਅਜੀਤ ਡੈਸਕ 28-08-2026
ਦੇਵੀਗੜ੍ਹ, 27 ਅਗਸਤ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸੱਦੇ ਗਏ ਬੰਦ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਕਾਰਨ ਸ਼ਹਿਰ ਦੇ ਸਮੂਹ ਸਰਕਾਰੀ ਅਦਾਰੇ, ਜਿਵੇਂ ਕਿ ਸਰਕਾਰੀ ਸਕੂਲ, ਸਰਕਾਰੀ ਹਸਪਤਾਲ ਅਤੇ ਤਹਿਸੀਲ ਦਫ਼ਤਰ ਪੂਰੀ ਤਰ੍ਹਾਂ ਬੰਦ ਰਹੇ। ਸਰਕਾਰੀ ਅਦਾਰੇ ਬੰਦ ਹੋਣ ਕਾਰਨ ਦੂਰ-ਦੁਰਾਡੇ ਤੋਂ ਆਪਣੇ ਜ਼ਰੂਰੀ ਕੰਮ-ਕਾਜ ਕਰਵਾਉਣ ਲਈ ਆਏ ਆਮ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ ।ਬੰਦ ਦੇ ਮੱਦੇਨਜ਼ਰ ਤਹਿਸੀਲ ਕੰਪਲੈਕਸ ਵਿੱਚ ਦਿਨ ਭਰ ਸੁੰਨਸਾਨ ਜਿਹਾ ਮਾਹੌਲ ਰਿਹਾ। ਇਸ ਦੇ ਨਾਲ ਹੀ, ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਸਰਕਾਰੀ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਭਾਵੇਂ ਕਿ ਐਮਰਜੈਂਸੀ ਸੇਵਾਵਾਂ ਚਾਲੂ ਰਹੀਆਂ।ਇੱਕ ਪਾਸੇ ਜਿੱਥੇ ਸਰਕਾਰੀ ਅਦਾਰਿਆਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ, ਉੱਥੇ ਹੀ ਦੂਜੇ ਪਾਸੇ ਵਪਾਰਕ ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ। ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਸਜਾਈਆਂ ਅਤੇ ਗ੍ਰਾਹਕਾਂ ਨੇ ਵੀ ਬਾਜ਼ਾਰ ਆ ਕੇ ਆਪਣੀ ਰੋਜ਼ਾਨਾ ਦੀ ਲੋੜ ਅਨੁਸਾਰ ਖ਼ਰੀਦਦਾਰੀ ਕੀਤੀ। ਹਾਲਾਂਕਿ, ਬੰਦ ਦੇ ਰੌਲ਼ੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਬਜ਼ਾਰਾਂ ਵਿੱਚ ਆਮ ਦਿਨਾਂ ਵਰਗੀ ਭਾਰੀ ਭੀੜ ਅਤੇ ਗਹਿਮਾ-ਗਹਿਮੀ ਦੇਖਣ ਨੂੰ ਨਹੀਂ ਮਿਲੀ। ਲੋਕਾਂ ਵਿੱਚ ਬੰਦ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਦਾ ਦੌਰ ਜਾਰੀ ਰਿਹਾ। ਕੁਲ ਮਿਲਾ ਕੇ, ਦੇਵੀਗੜ੍ਹ ਵਿੱਚ ਬੰਦ ਦਾ ਇਹ ਦਿਨ ਪ੍ਰਸ਼ਾਸਕੀ ਪੱਧਰ ‘ਤੇ ਪ੍ਰੇਸ਼ਾਨੀ ਭਰਿਆ ਰਿਹਾ, ਜਦਕਿ ਵਪਾਰਕ ਖੇਤਰ ’ਚ ਜ਼ਿੰਦਗੀ ਲਗਭਗ ਆਮ ਲੀਹਾਂ ਉੱਤੇ ਹੀ ਚੱਲਦੀ ਨਜ਼ਰ ਆਈ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਮਾਰਚ ਕਰਕੇ ਦਿੱਤਾ ਮਹਾਂ ਹੜਤਾਲ ਨੂੰ ਸਮਰਥਨ ਅਗਲੀ ਖ਼ਬਰ ਮੁੱਖ ਮੰਤਰੀ ਦਾ ‘ਹੜਤਾਲ ਖ਼ਤਮ ਕਰੋ, ਫਿਰ ਗੱਲਬਾਤ ਕਰਾਂਗੇ’ ਵਾਲਾ ਬਿਆਨ ਮੁਲਾਜ਼ਮ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼-ਜਥੇ....
Ad Position 24