28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਭਾਖੜਾ ਇਨਕਲੇਵ ਦੀਆਂ ਸਮੱਸਿਆਵਾਂ ਜਲਦ ਹੱਲ ਕਰਵਾਈਆਂ ਜਾਣਗੀਆਂ- ਸੁਰਜੀਤ ਸਿੰਘ ਰੱਖੜਾ

ਪਟਿਆਲਾ, 27 ਅਗਸਤ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਤੋਂ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅੱਜ ਭਾਖੜਾ ਇਨਕਲੇਵ ਦੇ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਇਨਕਲੇਵ ਦੀਆਂ ਵੱਖ-ਵੱਖ ਗਲੀਆਂ ਤੋਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਾਸੀਆਂ ਨੇ ਸੁਰਜੀਤ ਸਿੰਘ ਰੱਖੜਾ ਦਾ ਸਵਾਗਤ ਕੀਤਾ।

Ad Position 21
No active advertisement
ਭਾਖੜਾ ਇਨਕਲੇਵ ਦੇ ਵਸਨੀਕਾਂ ਨਾਲ ਮੀਟਿੰਗ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਤੋਂ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ। ਅਜੀਤ ਤਸਵੀਰ 28-08-2026
ਪਟਿਆਲਾ, 27 ਅਗਸਤ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਤੋਂ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅੱਜ ਭਾਖੜਾ ਇਨਕਲੇਵ ਦੇ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਇਨਕਲੇਵ ਦੀਆਂ ਵੱਖ-ਵੱਖ ਗਲੀਆਂ ਤੋਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਾਸੀਆਂ ਨੇ ਸੁਰਜੀਤ ਸਿੰਘ ਰੱਖੜਾ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਭਾਖੜਾ ਇਨਕਲੇਵ ਦੇ ਵਾਸੀਆਂ ਨੇ ਸਭ ਤੋਂ ਅਹਿਮ ਨਿਕਾਸੀ ਪ੍ਰਬੰਧ ਦੀ ਸਮੱਸਿਆ ਉਠਾਈ। ਉਨ੍ਹਾਂ ਕਿਹਾ ਕਿ ਕਲੋਨੀ ਵਿਚ ਨਿਕਾਸੀ ਦੀ ਢੁਕਵੀਂ ਵਿਵਸਥਾ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਜਿਨ੍ਹਾਂ ਗਲੀਆਂ ਅਤੇ ਨਾਲੀਆਂ ਨੂੰ ਪੱਕਾ ਕਰਨ ਦੀ ਲੋੜ ਹੈ, ਉਨ੍ਹਾਂ ਦਾ ਮੌਕੇ ’ਤੇ ਦੌਰਾ ਕਰਵਾਉਂਦਿਆਂ ਜਲਦ ਪੱਕਾ ਕਰਵਾਉਣ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ ਵਾਸੀਆਂ ਨੇ ਸਟਰੀਟ ਲਾਈਟਾਂ, ਪਾਰਕ ਦੀ ਸੁਵਿਧਾ ਅਤੇ ਕਾਲੋਨੀ ਦੇ ਹੋਰ ਬੁਨਿਆਦੀ ਵਿਕਾਸ ਕਾਰਜਾਂ ਸੰਬੰਧੀ ਵੀ ਸੁਰਜੀਤ ਸਿੰਘ ਰੱਖੜਾ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਭਾਖੜਾ ਇਨਕਲੇਵ ਇਕ ਵਧੀਆ ਕਲੋਨੀ ਹੈ, ਜਿੱਥੇ ਪੜ੍ਹੇ-ਲਿਖੇ ਅਤੇ ਜਾਗਰੂਕ ਲੋਕ ਵੱਸਦੇ ਹਨ। ਉਨ੍ਹਾਂ ਕਿਹਾ ਕਿ ਇਨਕਲੇਵ ਦੇ ਵਿਕਾਸ ਲਈ ਉਹ ਵੱਧ-ਚੜ੍ਹ ਕੇ ਯਤਨ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਨਿਕਾਸੀ, ਗਲੀਆਂ-ਨਾਲੀਆਂ ਸਮੇਤ ਹੋਰ ਬੁਨਿਆਦੀ ਸਮੱਸਿਆਵਾਂ ਨੂੰ ਜਲਦ ਹੱਲ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਹਰੇਕ ਵਰਗ ਦੀਆਂ ਲੋੜਾਂ ਅਤੇ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਅੱਗੇ ਲਿਜਾਣ ਲਈ ਵੱਡੇ ਪੱਧਰ ’ਤੇ ਪ੍ਰੋਜੈਕਟ ਅਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਪੁਰਾਣੀ ਰੰਗਲੀ ਅਤੇ ਖੁਸ਼ਹਾਲ ਛਵੀ ਮੁੜ ਸਥਾਪਿਤ ਹੋ ਸਕੇ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਕਾਲੋਨੀ ਵਾਸੀਆਂ ਵਲੋਂ ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਰੱਖੜਾ ਵਲੋਂ ਭਾਖੜਾ ਇਨਕਲੇਵ ਦੀਆਂ ਮੰਗਾਂ ਨੂੰ ਜਲਦ ਪੂਰਾ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਦਲੇਰ ਸਿੰਘ ਬੁੱਟਰ, ਗੁਰਬਾਜ ਸਿੰਘ ਵਿਰਕ, ਹਰਿੰਦਰਜੀਤ ਸਿੰਘ, ਮੇਜਰ ਜਨਰਲ ਐੱਮ.ਜੇ.ਐੱਸ. ਟਿਵਾਣਾ, ਜਸਪਾਲ ਸਿੰਘ, ਪਰਮਜੀਤ ਸਿੰਘ, ਬਾਪੂ ਨੱਥਾ ਸਿੰਘ, ਬਾਪੂ ਬਲਦੇਵ ਸਿੰਘ ਵਿਰਕ, ਅਵਤਾਰ ਸਿੰਘ ਚੀਮਾ, ਬਲਦੇਵ ਸਿੰਘ, ਸਿਕੰਦਰ ਸਿੰਘ, ਦਲੇਰ ਸਿੰਘ, ਕਿਰਪਾਲ ਸਿੰਘ, ਗੁਰਪ੍ਰੀਤ ਸਿੰਘ, ਪੰਚ ਸਪਿੰਦਰ ਸਿੰਘ, ਕੁਲਵਿੰਦਰ ਸਿੰਘ ਅਤੇ ਜਸਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਨਕਲੇਵ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ’ਚ ਮੁਲਾਜ਼ਮਾਂ ਦੀ ਮੁਕੰਮਲ ਹੜਤਾਲ, ਦਫ਼ਤਰਾਂ ’ਚ ਰਹੀ ਸੁੰਨਸਾਨ ਅਗਲੀ ਖ਼ਬਰ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Ad Position 24