31 ਨੂੰ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਮਨਾਈ ਜਾਵੇਗੀ ਤਿੰਨ ਮਹਾਨ ਸੰਤ ਮਹਾਂਪੁਰਖਾਂ ਦੀ ਸਾਲਾਨਾ ਬਰਸੀ
ਨਾਭਾ, 28 ਅਗਸਤ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਨੇੜਲੇ ਪਿੰਡ ਅਲਹੌਰਾਂ ਸਥਿਤ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਮਹਾਰਾਜ ਰਾੜਾ ਸਾਹਿਬ ਵਾਲੇ, ਸੰਤ ਬਾਬਾ ਕਿਸ਼ਨ ਸਿੰਘ ਤੇ ਸੰਤ ਬਾਬਾ ਬਰਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ 31 ਅਗਸਤ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਜਾਵੇਗੀ। ਇਸ ਸੰਬੰਧੀ ਪ੍ਰਬੰਧਕ ਕਮੇਟੀ ਤੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਤੇ ਬਾਬਾ ਹਰਦੇਵ ਸਿੰਘ ਅਲੌਹਰਾਂ ਸਾਹਿਬ ਵਾਲਿਆਂ ਵਲੋਂ ਬਰਸੀ ਸਮਾਗਮ ਦਾ ਪੋਸਟਰ ਜਾਰੀ ਕੀਤਾ।
ਨਾਭਾ, 28 ਅਗਸਤ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਨੇੜਲੇ ਪਿੰਡ ਅਲਹੌਰਾਂ ਸਥਿਤ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਮਹਾਰਾਜ ਰਾੜਾ ਸਾਹਿਬ ਵਾਲੇ, ਸੰਤ ਬਾਬਾ ਕਿਸ਼ਨ ਸਿੰਘ ਤੇ ਸੰਤ ਬਾਬਾ ਬਰਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ 31 ਅਗਸਤ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਜਾਵੇਗੀ। ਇਸ ਸੰਬੰਧੀ ਪ੍ਰਬੰਧਕ ਕਮੇਟੀ ਤੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਤੇ ਬਾਬਾ ਹਰਦੇਵ ਸਿੰਘ ਅਲੌਹਰਾਂ ਸਾਹਿਬ ਵਾਲਿਆਂ ਵਲੋਂ ਬਰਸੀ ਸਮਾਗਮ ਦਾ ਪੋਸਟਰ ਜਾਰੀ ਕੀਤਾ। ਉਪਰੰਤ ਗੱਲਬਾਤ ਕਰਦੇ ਹੋਏ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਤੇ ਬਾਬਾ ਹਰਦੇਵ ਸਿੰਘ ਨੇ ਦੱਸਿਆ ਕਿ 29 ਅਗਸਤ ਤੋਂ ਧਾਰਮਿਕ ਸਮਾਗਮ ਸ਼ੁਰੂ ਹੋ ਜਾਣਗੇ, ਜੋ 31 ਅਗਸਤ ਤੱਕ ਚੱਲਣਗੇ ਅਤੇ ਇਸ ਬਰਸੀ ਸਮਾਗਮ ’ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਪਹੁੰਚ ਕੇ ਗੁਰੂ ਘਰ ਨਤਮਸਤਕ ਹੋਵੇਗੀ। ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਪ੍ਰਬੰਧਕਾਂ ਵਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਤਿੰਨ ਦਿਨ ਲਗਾਤਾਰ ਧਾਰਮਿਕ ਸਮਾਗਮਾਂ ਦੇ ਨਾਲ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਤੇ ਸੰਗਤ ਦੀ ਸਹੂਲਤ ਲਈ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਇਸ ਮੌਕੇ ਬਾਬਾ ਬਲਦੇਵ ਸਿੰਘ, ਹੈੱਡ ਗ੍ਰੰਥੀ ਬਾਬਾ ਤਰਲੋਚਨ ਸਿੰਘ ਲਾਡੀ, ਬਾਬਾ ਗੁਰਬੰਤ ਸਿੰਘ, ਬਾਬਾ ਜਤਿੰਦਰ ਸਿੰਘ ਜੋਤੀ, ਬਾਬਾ ਮੋਹਨ ਸਿੰਘ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।