29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕਿਆਂ ਦੇ ਹਾਕੀ ਮੁਕਾਬਲੇ ਕਰਵਾਏ

ਪਟਿਆਲਾ, 28 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
No active advertisement
ਅਜੀਤ ਡੈਸਕ 29-08-2026
ਪਟਿਆਲਾ, 28 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17 ਲੜਕਿਆਂ ਹਾਕੀ ਦੇ ਮੁਕਾਬਲੇ ਪੋਲੋ ਗਰਾਊਂਡ ਵਿਖੇ ਕਰਵਾਏ ਗਏ। ਅੰਡਰ-14 ਦੇ ਮੁਕਾਬਲਿਆਂ ਵਿਚ ਪਟਿਆਲਾ-2 ਜ਼ੋਨ ਨੇ ਪਹਿਲਾ, ਰਾਜਪੁਰਾ ਜ਼ੋਨ ਨੇ ਦੂਜਾ, ਸਮਾਣਾ ਜ਼ੋਨ ਨੇ ਤੀਜਾ, ਪਾਤੜਾਂ ਜ਼ੋਨ ਨੇ ਚੌਥਾ, ਅੰਡਰ-17 ਦੇ ਮੁਕਾਬਲਿਆਂ ਵਿਚ ਪਟਿਆਲਾ-2 ਜ਼ੋਨ ਨੇ ਪਹਿਲਾ, ਪਾਤੜਾਂ ਜ਼ੋਨ ਨੇ ਦੂਜਾ, ਰਾਜਪੁਰਾ ਜ਼ੋਨ ਨੇ ਤੀਜਾ ਤੇ ਸਮਾਣਾ ਜ਼ੋਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਐਵਾਰਡੀ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਪੋਲੋ ਗਰਾਊਂਡ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਹਾਕੀ ਦੇ ਕਨਵੀਨਰ ਪ੍ਰਿੰਸੀਪਲ ਰਾਜ ਕੁਮਾਰ, ਡਾ. ਰਜਿੰਦਰ ਸੈਣੀ ਜ਼ੋਨਲ ਸਕੱਤਰ ਰਾਜਪੁਰਾ, ਕਰਮਜੀਤ ਕੌਰ, ਹਰਦੀਪ ਕੌਰ, ਰਾਜੇਸ਼ ਕੁਮਾਰ, ਯਾਦਵਿੰਦਰ ਕੌਰ, ਗੁਰਵਿੰਦਰ ਸਿੰਘ ਕੋਚ, ਸ਼ਰਨਜੀਤ ਕੌਰ ਕੋਚ, ਰਾਜਵੀਰ ਸਿੰਘ ਕੋਚ, ਪੁਸ਼ਪਾ ਕੋਚ, ਬਲਜੀਤ ਸਿੰਘ, ਮਨਦੀਪ ਸਿੰਘ ਕੋਚ, ਸਿਮਰਨਜੀਤ ਕੌਰ ਕੋਚ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕਾਲਰਜ਼ ਸਕੂਲ ’ਚ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਰੌਣਕਾਂ
Ad Position 24