29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪਿੰਡ ਧਨੌਰੀ ਵਿਖੇ ਤੀਆਂ ਦਾ ਉਤਸਵ ਮਨਾਇਆ

ਭਾਦਸੋਂ, 28 ਅਗਸਤ (ਪ੍ਰਦੀਪ ਦੰਦਰਾਲਾ)-ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਧਨੌਰੀ ਵਿਖੇ ਤੀਆਂ ਦਾ ਉਤਸਵ ਧੂਮਧਾਮ ਨਾਲ ਮਨਾਇਆ, ਜਿਸ ਵਿਚ ਪ੍ਰਚਲਤ ਲੋਕ ਬੋਲੀਆਂ ਪਾ ਕੇ ਗਿੱਧਾ ਪਾਇਆ। ਇਥੇ ਇਹ ਜ਼ਿਕਰਯੋਗ ਹੈ ਕਿ ਇਹ ਤਿਉਹਾਰ ਪੰਜਾਬ ਦਾ ਪ੍ਰਚਲਤ ਸਾਉਣ ਮਹੀਨੇ ਦਾ ਤਿਉਹਾਰ ਹੈ ਜੋ ਪੰਜਾਬ ’ਚ ਪੂਰੇ ਧੂਮ ਧੜੱਕੇ ਨਾਲ ਮਨਾਇਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 29-08-2026
ਭਾਦਸੋਂ, 28 ਅਗਸਤ (ਪ੍ਰਦੀਪ ਦੰਦਰਾਲਾ)-ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਧਨੌਰੀ ਵਿਖੇ ਤੀਆਂ ਦਾ ਉਤਸਵ ਧੂਮਧਾਮ ਨਾਲ ਮਨਾਇਆ, ਜਿਸ ਵਿਚ ਪ੍ਰਚਲਤ ਲੋਕ ਬੋਲੀਆਂ ਪਾ ਕੇ ਗਿੱਧਾ ਪਾਇਆ। ਇਥੇ ਇਹ ਜ਼ਿਕਰਯੋਗ ਹੈ ਕਿ ਇਹ ਤਿਉਹਾਰ ਪੰਜਾਬ ਦਾ ਪ੍ਰਚਲਤ ਸਾਉਣ ਮਹੀਨੇ ਦਾ ਤਿਉਹਾਰ ਹੈ ਜੋ ਪੰਜਾਬ ’ਚ ਪੂਰੇ ਧੂਮ ਧੜੱਕੇ ਨਾਲ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ਸਮੇਂ ਪਿੰਡ ਦੀਆਂ ਔਰਤਾਂ ਨੇ ਤੀਆਂ ਦੇ ਪੁਰਬ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕ੍ਰਾਂਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਪੰਚਾਇਤ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰਧਾਨ ਪ੍ਰਗਟ ਸਿੰਘ ਕ੍ਰਾਂਤੀਕਾਰੀ ਯੂਨੀਅਨ ਪੰਜਾਬ, ਕਿਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਅੰਗਰੇਜ਼ ਸਿੰਘ, ਦਲਜੀਤ ਸਿੰਘ, ਹਾਕਮ ਸਿੰਘ ਪ੍ਰਧਾਨ ਡਕੌਂਦਾ ਯੂਨੀਅਨ, ਗੁਰਸੀਸ ਸਿੰਘ, ਬਲਵਿੰਦਰ ਦਾਸ, ਰਘਵੀਰ ਸਿੰਘ ਫੌਜੀ, ਦੀਦਾਰ ਖਾਂ, ਕਮਲਜੀਤ ਸਿੰਘ ਆਲੋਅਰਖ, ਸਰਪੰਚ ਗੁਰਜੰਟ ਸਿੰਘ ਸਰਪੰਚ, ਪੰਚ ਗੁਰਵਿੰਦਰ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਦਰਸ਼ਨ ਸਿੰਘ, ਪੰਚ ਸੁਨੀਤਾ ਕੌਰ, ਪੰਚ ਜਸਵਿੰਦਰ ਕੌਰ ਤੇ ਨਗਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੀ ਨਿਕਾਸੀ ਦਾ ਸਰਕਾਰ ਪ੍ਰਬੰਧ ਕਰੇ-ਕੁਲਵਿੰਦਰ ਸਿੰਘ ਅਰਨੋਂ ਅਗਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦਾ ਪਾਤੜਾਂ ਪਹੁੰਚਣ ’ਤੇ ਇਲਾਕੇ ਦੀਆਂ ਸੰਗਤਾਂ ਨੇ ਕੀਤਾ ਸਵਾਗਤ
Ad Position 24