29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪਿੰਡਾਂ ਦੇ ਛੱਪੜਾਂ ਦੇ ਪਾਣੀ ਦੀ ਨਿਕਾਸੀ ਦਾ ਸਰਕਾਰ ਪ੍ਰਬੰਧ ਕਰੇ-ਕੁਲਵਿੰਦਰ ਸਿੰਘ ਅਰਨੋਂ

ਪਾਤੜਾਂ, 28 ਅਗਸਤ (ਜਗਦੀਸ਼ ਸਿੰਘ ਕੰਬੋਜ)-ਕਾਂਗਰਸ ਆਗੂ ਤੇ ਹਲਕਾ ਸ਼ੁਤਰਾਣਾ ਤੋਂ ਟਿਕਟ ਦੇ ਦਾਅਵੇਦਾਰ ਕੁਲਵਿੰਦਰ ਸਿੰਘ ਅਰਨੋਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਲਕਾ ਸ਼ੁਤਰਾਣਾ ਦੇ ਛੱਪੜਾਂ ਦੇ ਪਾਣੀ ਦੀ ਨਿਕਾਸੀ ਅਤੇ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਯੋਜਨਾ ਤਿਆਰ ਕੀਤੀ ਜਾਵੇ। ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਛੱਪੜਾਂ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਰਸਾਤ ਦੇ ਦਿਨਾਂ ਵਿਚ ਛੱਪੜਾਂ ਦਾ ਗੰਦਾ ਪਾਣੀ ਗਲੀਆਂ ਅਤੇ ਸੜਕਾਂ ’ਤੇ ਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 29-08-2026
ਪਾਤੜਾਂ, 28 ਅਗਸਤ (ਜਗਦੀਸ਼ ਸਿੰਘ ਕੰਬੋਜ)-ਕਾਂਗਰਸ ਆਗੂ ਤੇ ਹਲਕਾ ਸ਼ੁਤਰਾਣਾ ਤੋਂ ਟਿਕਟ ਦੇ ਦਾਅਵੇਦਾਰ ਕੁਲਵਿੰਦਰ ਸਿੰਘ ਅਰਨੋਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਲਕਾ ਸ਼ੁਤਰਾਣਾ ਦੇ ਛੱਪੜਾਂ ਦੇ ਪਾਣੀ ਦੀ ਨਿਕਾਸੀ ਅਤੇ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਯੋਜਨਾ ਤਿਆਰ ਕੀਤੀ ਜਾਵੇ। ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਛੱਪੜਾਂ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਰਸਾਤ ਦੇ ਦਿਨਾਂ ਵਿਚ ਛੱਪੜਾਂ ਦਾ ਗੰਦਾ ਪਾਣੀ ਗਲੀਆਂ ਅਤੇ ਸੜਕਾਂ ’ਤੇ ਆ ਜਾਂਦਾ ਹੈ। ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਹੈ ਕਿ ਆਰਜ਼ੀ ਤੌਰ ’ਤੇ ਪਾਣੀ ਕੱਢਣ ਦੀ ਬਜਾਏ ਸਰਵੇ ਕਰਵਾ ਕੇ ਡਰੇਨ ਵਿਭਾਗ ਨੂੰ ਵਾਟਰ ਡਿਸਪੋਜ਼ਲ ਯੋਜਨਾ ਤਿਆਰ ਕਰਨੀ ਚਾਹੀਦੀ ਹੈ, ਜਿਥੇ ਲੋੜ ਹੋਵੇ, ਉਥੇ ਪਾਈਪ ਲਾਈਨ, ਪੰਪਿੰਗ ਸਿਸਟਮ ਅਤੇ ਪਾਣੀ ਦੀ ਨਿਕਾਸੀ ਲਈ ਹੋਰ ਲੋੜੀਂਦੇ ਪ੍ਰਾਜੈਕਟ ਲਗਾਏ ਜਾਣ। ਉਨ੍ਹਾਂ ਮੰਗ ਕੀਤੀ ਕਿ ਛੱਪੜਾਂ ਦੀ ਸਮਰੱਥਾ ਵਧਾਉਣ, ਸਫ਼ਾਈ ਅਤੇ ਡੀ-ਸਿਲਟਿੰਗ ਕਰਵਾਉਣ ਦੇ ਨਾਲ-ਨਾਲ ਲੋੜ ਅਨੁਸਾਰ ਰਿਟੇਨਿੰਗ ਵਾਲਾਂ ਦਾ ਨਿਰਮਾਣ ਵੀ ਕੀਤਾ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਕੰਮ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਜਾਵੇ ਤੇ ਛੱਪੜਾਂ ਦੇ ਪਾਣੀ ਦੀ ਨਿਕਾਸੀ ਲਈ ਵੱਖਰਾ ਬਜਟ ਰੱਖਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਆਰੰਭ ਅਗਲੀ ਖ਼ਬਰ ਪਿੰਡ ਧਨੌਰੀ ਵਿਖੇ ਤੀਆਂ ਦਾ ਉਤਸਵ ਮਨਾਇਆ
Ad Position 24