ਨਾਭਾ ਦੇ ਪਿੰਡਾਂ ’ਚ ਵਿਰੋਧ ਨੇ ‘ਆਪ’ ਸਰਕਾਰ ਦੀ ਜ਼ਮੀਨੀ ਹਕੀਕਤ ਕੀਤੀ ਬੇਨਕਾਬ-ਕੈਂਥ
ਨਾਭਾ, 28 ਅਗਸਤ (ਜਗਨਾਰ ਸਿੰਘ ਦੁਲੱਦੀ)-ਵਿਧਾਨ ਸਭਾ ਨਾਭਾ ਦੇ ਤਿੰਨ ਪਿੰਡਾਂ ਵਿਚ ‘ਆਪ’ ਵਿਧਾਇਕ ਦੇ ਵਿਰੋਧ ਦੀ ਸਾਹਮਣੇ ਆਈ ਖ਼ਬਰ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਲੋਕਾਂ ਦੀ ਨਾਰਾਜ਼ਗੀ ਤੋਂ ਇੰਨੀ ਘਬਰਾ ਗਈ ਹੈ ਕਿ ਜ਼ਮੀਨੀ ਹਕੀਕਤ ਦਾ ਸਾਹਮਣਾ ਕਰਨ ਦੀ ਬਜਾਏ ਵੀਡੀਓ ਅਤੇ ਬਿਆਨਾਂ ਰਾਹੀਂ ਆਪਣਾ ਬਚਾਅ ਕਰਨ ਵਿਚ ਲੱਗੀ ਹੋਈ ਹੈ। ਕੈਂਥ ਨੇ ਕਿਹਾ ਕਿ ਜੇਕਰ ਲੋਕ ਵਿਧਾਇਕ ਦੇ ਕੰਮ ਤੋਂ ਸੰਤੁਸ਼ਟ ਹਨ ਤਾਂ ਫਿਰ ਪਿੰਡਾਂ ਵਿਚ ਵਿਰੋਧ ਦੇ ਸਵਾਲ ਕਿਉਂ ਉੱਠ ਰਹੇ ਹਨ?
ਨਾਭਾ, 28 ਅਗਸਤ (ਜਗਨਾਰ ਸਿੰਘ ਦੁਲੱਦੀ)-ਵਿਧਾਨ ਸਭਾ ਨਾਭਾ ਦੇ ਤਿੰਨ ਪਿੰਡਾਂ ਵਿਚ ‘ਆਪ’ ਵਿਧਾਇਕ ਦੇ ਵਿਰੋਧ ਦੀ ਸਾਹਮਣੇ ਆਈ ਖ਼ਬਰ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਲੋਕਾਂ ਦੀ ਨਾਰਾਜ਼ਗੀ ਤੋਂ ਇੰਨੀ ਘਬਰਾ ਗਈ ਹੈ ਕਿ ਜ਼ਮੀਨੀ ਹਕੀਕਤ ਦਾ ਸਾਹਮਣਾ ਕਰਨ ਦੀ ਬਜਾਏ ਵੀਡੀਓ ਅਤੇ ਬਿਆਨਾਂ ਰਾਹੀਂ ਆਪਣਾ ਬਚਾਅ ਕਰਨ ਵਿਚ ਲੱਗੀ ਹੋਈ ਹੈ। ਕੈਂਥ ਨੇ ਕਿਹਾ ਕਿ ਜੇਕਰ ਲੋਕ ਵਿਧਾਇਕ ਦੇ ਕੰਮ ਤੋਂ ਸੰਤੁਸ਼ਟ ਹਨ ਤਾਂ ਫਿਰ ਪਿੰਡਾਂ ਵਿਚ ਵਿਰੋਧ ਦੇ ਸਵਾਲ ਕਿਉਂ ਉੱਠ ਰਹੇ ਹਨ? ਸਰਕਾਰ ਨੂੰ ਸਪਸ਼ਟੀਕਰਨ ਦੇਣ ਦੀ ਬਜਾਏ ਲੋਕਾਂ ਦੇ ਦਰਵਾਜ਼ੇ ’ਤੇ ਜਾ ਕੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੀਡੀਓ ਬਣਾਉਣ ਨਾਲ ਲੋਕਾਂ ਦਾ ਗੁੱਸਾ ਖ਼ਤਮ ਨਹੀਂ ਹੋਵੇਗਾ ਅਤੇ ਨਾ ਹੀ ਸਰਕਾਰੀ ਪ੍ਰਚਾਰ ਨਾਲ ਜ਼ਮੀਨੀ ਸੱਚਾਈ ਬਦਲੀ ਜਾ ਸਕਦੀ ਹੈ। ਕੈਂਥ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸਰਕਾਰ ਹੁਣ ਲੋਕਾਂ ਦੇ ਸਵਾਲਾਂ ਤੋਂ ਭੱਜ ਰਹੀ ਹੈ, ਜਿਹੜੀ ਸਰਕਾਰ ਲੋਕਾਂ ਦੇ ਵਿਰੋਧ ਨੂੰ ਸੁਣਨ ਦੀ ਬਜਾਏ ਉਸ ਨੂੰ ਦਬਾਉਣ ਜਾਂ ਉਸ ਦੀ ਤਸਵੀਰ ਬਦਲਣ ਦੀ ਕੋਸ਼ਿਸ਼ ਕਰੇ, ਉਹ ਲੋਕਤੰਤਰ ਦੀ ਅਸਲ ਭਾਵਨਾ ਤੋਂ ਦੂਰ ਹੋ ਜਾਂਦੀ ਹੈ। ਕੈਂਥ ਨੇ ਚਿਤਾਵਨੀ ਦਿੱਤੀ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਭਾਜਪਾ ਲੋਕਤੰਤਰਿਕ ਤਰੀਕੇ ਨਾਲ ਡਟ ਕੇ ਵਿਰੋਧ ਕਰੇਗੀ।